ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨਮਭੂਮੀ ਗੁਜਰਾਤ ਹੁਣ ਹਰਿਆਣਾ ਦੀ ਵਿਕਾਸ ਯਾਤਰਾ ਦਾ ਮਹੱਤਵਪੂਰਨ ਸਾਰਥੀ ਬਣੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਦੋ ਰੋਜ਼ਾ ਗੁਜਰਾਤ ਦੌਰੇ ਦੌਰਾਨ ਨਾ ਸਿਰਫ਼ ਨਿਵੇਸ਼ ਦੇ ਮੌਕਿਆਂ ’ਤੇ ਚਰਚਾ ਹੋਈ, ਸਗੋਂ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਾਵੇਸ਼ ਅਤੇ ਸਹਿਯੋਗ ਨੂੰ ਮਜ਼ਬੂਤ ਬਣਾਉਣ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਦੌਰੇ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਰਤ ਅਤੇ ਅਹਿਮਦਾਬਾਦ ਦੋਵਾਂ ਸ਼ਹਿਰਾਂ ਵਿੱਚ ਪ੍ਰਵਾਸੀ ਹਰਿਆਣਵੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਪ੍ਰਵਾਸੀਆਂ ਨੇ ਆਪਣੀਆਂ ਪ੍ਰਾਪਤੀਆਂ ਦੇ ਨਾਲ-ਨਾਲ ਵੱਖ-ਵੱਖ ਸਮੱਸਿਆਵਾਂ ਅਤੇ ਉਮੀਦਾਂ ਵੀ ਸਾਂਝੀਆਂ ਕੀਤੀਆਂ। ਮੁੱਖ ਮੰਤਰੀ ਨੇ ਪ੍ਰਵਾਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਕਿਹਾ ਕਿ ਹਰਿਆਣਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ।
ਸੂਰਤ ਵਿੱਚ ਮੁੱਖ ਮੰਤਰੀ ਨੇ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਪ੍ਰਵਾਸੀ ਹਰਿਆਣਵੀਆਂ ਦੀਆਂ ਸ਼ਿਕਾਇਤਾਂ ਦੇ ਜਲਦੀ ਅਤੇ ਪ੍ਰਭਾਵੀ ਨਿਪਟਾਰੇ ਲਈ ਇੱਕ ਸਮਰਪਿਤ ਪੋਰਟਲ ਬਣਾਇਆ ਜਾਵੇਗਾ। ਇਸ ਪੋਰਟਲ ਰਾਹੀਂ ਪ੍ਰਵਾਸੀ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਸਕਣਗੇ ਅਤੇ ਉਨ੍ਹਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਇਆ ਜਾਵੇਗਾ। ਇਹ ਕਦਮ ਪ੍ਰਵਾਸੀ ਭਾਈਚਾਰੇ ਨੂੰ ਸਰਕਾਰ ਨਾਲ ਹੋਰ ਵਧੇਰੇ ਜੋੜਨ ਵਾਲਾ ਸਾਬਤ ਹੋਵੇਗਾ।
ਇਸ ਦੇ ਨਾਲ ਹੀ, ਮਹਾਰਾਸ਼ਟਰ ਵਿੱਚ ਹਰਿਆਣਾ ਭਵਨ ਦੀ ਤਰਜ਼ ’ਤੇ ਹੁਣ ਗੁਜਰਾਤ ਵਿੱਚ ਵੀ ਹਰਿਆਣਾ ਭਵਨ ਬਣਾਉਣ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਗਏ ਹਨ। ਇਹ ਭਵ ਨ ਪ੍ਰਵਾਸੀ ਹਰਿਆਣਵੀਆਂ ਲਈ ਸੱਭਿਆਚਾਰਕ, ਸਮਾਜਿਕ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਕੇਂਦਰ ਬਣੇਗਾ ਅਤੇ ਦੋਵਾਂ ਸੂਬਿਆਂ ਦਰਮਿਆਨ ਸੱਭਿਆਚਾਰਕ ਪੁਲ ਦਾ ਕੰਮ ਕਰੇਗਾ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜ਼ੋਰ ਦੇ ਕੇ ਕਿਹਾ ਕਿ ਗੁਜਰਾਤ ਅਤੇ ਹਰਿਆਣਾ ਦਰਮਿਆਨ ਸਹਿਯੋਗ ਸਿਰਫ਼ ਆਰਥਿਕ ਨਿਵੇਸ਼ ਤੱਕ ਸੀਮਤ ਨਹੀਂ ਰਹੇਗਾ, ਸਗੋਂ ਸਮਾਜਿਕ, ਸੱਭਿਆਚਾਰਕ ਅਤੇ ਮਾਨਵੀ ਪੱਖਾਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਜਨਮਭੂਮੀ ਤੋਂ ਸ਼ੁਰੂ ਹੋਈ ਇਹ ਸਾਂਝੇਦਾਰੀ ਹਰਿਆਣਾ ਦੀ ਵਿਕਾਸ ਗਾਥਾ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਵਾਲੀ ਸਾਬਤ ਹੋਵੇਗੀ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


