ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਬਨਾਸਕਾਂਠਾ ਵਿਖੇ 14,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੌਰਾਨ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਈਰਾਨ ਯੁੱਧ ਦੌਰਾਨ ਦੇਸ਼ ਵਿੱਚ ਭੈਅ ਅਤੇ ਅਰਾਜਕਤਾ ਦਾ ਮਾਹੌਲ ਬਣਾਉਣ ਦੀ ਸਾਜ਼ਿਸ਼ ਰਚੀ ਗਈ ਸੀ। ਕਿਸਾਨਾਂ ਨੂੰ ਖਾਦ ਦੀ ਕਮੀ ਦਾ ਡਰ ਦਿਖਾਇਆ ਗਿਆ ਅਤੇ ਔਰਤਾਂ ਨੂੰ ਗੈਸ ਸਿਲੰਡਰ ਨਾ ਮਿਲਣ ਦੀਆਂ ਅਫ਼ਵਾਹਾਂ ਫੈਲਾ ਕੇ ਡਰਾਇਆ ਗਿਆ ਤਾਂ ਜੋ ਸਰਕਾਰ ਅਤੇ ਮੋਦੀ ਨੂੰ ਬਦਨਾਮ ਕੀਤਾ ਜਾ ਸਕੇ।
ਪ੍ਰਧਾਨ ਮੰਤਰੀ ਨੇ ਦੇਸ਼ ਦੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਵਿਸ਼ਵਵਿਆਪੀ ਜੰਗ ਅਤੇ ਅਨਿਸ਼ਚਿਤਤਾਵਾਂ ਦੇ ਬਾਵਜੂਦ ਭਾਰਤ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ। ਅੰਤਰਰਾਸ਼ਟਰੀ ਪੱਧਰ ’ਤੇ ਖਾਦਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਦਾ ਬੋਝ ਕਿਸਾਨਾਂ ’ਤੇ ਨਹੀਂ ਪੈਣ ਦਿੱਤਾ। ਦੁਨੀਆ ਵਿੱਚ 3,000 ਰੁਪਏ ਵਿੱਚ ਮਿਲਣ ਵਾਲੀ ਖਾਦ ਦੀ ਥੈਲੀ ਭਾਰਤ ਵਿੱਚ 300 ਰੁਪਏ ਤੋਂ ਘੱਟ ਵਿੱਚ ਮੁਹੱਈਆ ਕਰਵਾਈ ਜਾ ਰਹੀ ਹੈ, ਜਦਕਿ 5,000 ਰੁਪਏ ਤੋਂ ਵੱਧ ਕੀਮਤ ਵਾਲੀ ਡੀਏਪੀ ਦੀ ਥੈਲੀ ਭਾਰਤੀ ਕਿਸਾਨਾਂ ਨੂੰ ਮਾਤਰ 1,350 ਰੁਪਏ ਵਿੱਚ ਦਿੱਤੀ ਜਾ ਰਹੀ ਹੈ।
ਕਿਸਾਨਾਂ ਦੀ ਭਲਾਈ ਨੂੰ ਆਪਣੀ ਮੁੱਖ ਤਰਜੀਹ ਦੱਸਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਵਜੋਂ ਦੇਸ਼ ਭਰ ਦੇ ਲਗਭਗ 10 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸੀਧੀ ਟ?ਰਾਂਸਫਰ ਕੀਤੀ ਗਈ ਹੈ। ਇਸ ਸਕੀਮ ਤਹਿਤ ਇਕੱਲੇ ਗੁਜਰਾਤ ਦੇ 50 ਲੱਖ ਤੋਂ ਵੱਧ ਕਿਸਾਨਾਂ ਨੂੰ 1,000 ਕਰੋੜ ਰੁਪਏ ਤੋਂ ਵੱਧ ਦਾ ਲਾਭ ਮਿਲਿਆ ਹੈ, ਜਿਸ ਵਿੱਚੋਂ ਬਨਾਸਕਾਂਠਾ ਦੇ ਲੱਖਾਂ ਕਿਸਾਨ ਪਰਿਵਾਰਾਂ ਦੇ ਖਾਤਿਆਂ ਵਿੱਚ ਲਗਭਗ 50 ਕਰੋੜ ਰੁਪਏ ਪਹੁੰਚੇ ਹਨ।
ਰੈਲੀ ਦੌਰਾਨ ਰਵਾਇਤੀ ਮੰਜਿਆਂ (ਚਾਰਪਾਈਆਂ) ’ਤੇ ਬੈਠੇ ਹਜ਼ਾਰਾਂ ਲੋਕਾਂ ਦੇ ਇਕੱਠ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਨਾਸਕਾਂਠਾ ਨੇ ਪਿੰਡਾਂ ਦੀਆਂ ਪੁਰਾਤਨ ਪਰੰਪਰਾਵਾਂ ਨੂੰ ਮੁੜ ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪੱਧਰ ’ਤੇ ਲੋਕਾਂ ਦਾ ਮੰਜਿਆਂ ’ਤੇ ਬੈਠ ਕੇ ਸਮਾਗਮ ਵਿੱਚ ਸ਼ਾਮਲ ਹੋਣਾ ਇੱਕ ਅਨੋਖੀ ਮਿਸਾਲ ਹੈ, ਜਿਸ ਨੂੰ ਜੇਕਰ ’ਗਿਨੀਜ਼ ਵਰਲਡ ਰਿਕਾਰਡ’ ਵਿੱਚ ਦਰਜ ਕਰਵਾਇਆ ਜਾਵੇ ਤਾਂ ਇਹ ਇੱਕ ਵਿਸ਼ਵ ਰਿਕਾਰਡ ਬਣ ਸਕਦਾ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


