ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ੍ਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਮੁੱਚੀਆਂ ਜਥੇਬੰਦੀਆਂ ਵੱਲੋਂ ਪੂਰਨ ਸਮਰਥਨ ਮਿਲਿਆ। ਇਸ ਸੱਦੇ ਦੇ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਸ਼ਹਿਰੀ ਟੀਮ ਨੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਪੰਜਾਬ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਹੇਠ ਬੰਦ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਉਹਨਾਂ ਦੇ ਨਾਲ ਭਾਈ ਸੁਖਬੀਰ ਸਿੰਘ ਚੀਮਾਂ ( ਪ੍ਰਧਾਨ ਯੂਥ ਦਲ ਸ਼ਹਿਰੀ ), ਬੀਬੀ ਨਵਦੀਪ ਕੌਰ ( ਪ੍ਰਧਾਨ ਇਸਤਰੀ ਵਿੰਗ ਸ਼ਹਿਰੀ ), ਬੀਬੀ ਰਾਜਵੰਤ ਕੌਰ, ਬੀਬੀ ਰਣਜੀਤ ਕੌਰ ਰਾਣੀ, ਰਣਜੀਤ ਸਿੰਘ, ਬਲਜੀਤ ਸਿੰਘ ਚਾਟੀਵਿੰਡ, ਹਰਕਮਲਪ੍ਰੀਤ ਸਿੰਘ, ਭਾਈ ਜਰਮਨਦੀਪ ਸਿੰਘ, ਸ੍ਰ ਮਹਿੰਦਰਪਾਲ ਸਿੰਘ ਤੁੰਗ, ਭਾਈ ਹਰਪ੍ਰੀਤ ਸਿੰਘ, ਡਾਕਟਰ ਬਰਿੰਦਰ ਸਿੰਘ, ਭਾਈ ਪ੍ਰਗਟ ਸਿੰਘ ਮੀਰਾਂਕੋਟ, ਭਾਈ ਲਵਜੀਤ ਸਿੰਘ ਵੇਰਕਾ, ਅਮਨ ਕੁਮਾਰ, ਬਾਬਾ ਗੁਰਪਾਲ ਸਿੰਘ, ਜਸਪਾਲ ਸਿੰਘ, ਜਸਪਾਲ ਸਿੰਘ ਸਾਹਬੀ, ਜਰਨੈਲ ਸਿੰਘ, ਭਾਈ ਪਾਰਸ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਵਡਾਲੀ, ਅੰਕੁਸ਼ ਵਾਲਮੀਕੀ, ਬਾਬਾ ਲਖਦੀਪ ਸਿੰਘ, ਸਰਬਜੀਤ ਸਿੰਘ ਨੌਸ਼ਹਿਰਾ, ਭਾਈ ਹਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਭਾਈ ਕੰਵਲਜੀਤ ਸਿੰਘ ਮਾਨਾਂਵਾਲਾ, ਭਾਈ ਅਜੇ ਸਿੰਘ , ਭਾਈ ਰਣਜੋਧ ਸਿੰਘ , ਭਾਈ ਲਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਸਹਿਬਾਨ ਮੌਜੂਦ ਸਨ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਵਿੱਚ ਲੋਕਾਂ ਨਾਲ ਸੰਪਰਕ ਕਰਦਿਆਂ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦਾ ਮਾਮਲਾ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੇ ਖ਼ਾਤਮੇ ਅਤੇ ਇਨਸਾਫ਼ ਦੀ ਪ੍ਰਾਪਤੀ ਲਈ ਇਕਜੁੱਟ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾ ਪੰਜਾਬ ਦੇ ਹੱਕਾਂ, ਲੋਕਾਂ ਦੀ ਸੁਰੱਖਿਆ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੇ ਨਾਲ ਖੜ੍ਹਾ ਹੈ। ਅੰਤ ਵਿੱਚ ਪਾਰਟੀ ਦੀ ਸ਼ਹਿਰੀ ਟੀਮ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਵਾਲੀਆਂ ਸਮੁੱਚੀਆਂ ਜਥੇਬੰਦੀਆਂ, ਵਪਾਰੀਆਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


