ਮਾਨਸਾ ਵਿਖੇ ਬੀਤੇ ਦਿਨੀਂ ਪਰਵਿੰਦਰ ਸਿੰਘ ਝੋਟੇ ਦੇ ਹੋਏ ਦੁਖਦਾਈ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ਼ਹਿਰ ਧਾਰੀਵਾਲ ਵਿੱਚ ਭਰਵਾਂ ਅਤੇ ਪੂਰਾ ਹੁੰਗਾਰਾ ਮਿਲਿਆ, ਧਾਰੀਵਾਲ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ।ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਵਾਰਿਸ ਪੰਜਾਬ ਦੇ, ਕ੍ਰਿਸ਼ਚੀਅਨ ਨੈਸ਼ਨਲ ਫਰੰਟ, ਵਾਲਮੀਕਿ ਟਾਈਗਰ ਫੋਰਸ, ਸ਼੍ਰੋਮਣੀ ਅਕਾਲੀ ਦਲ ਬਾਦਲ, ਬਸਪਾ, ਨਿਹੰਗ ਸਿੰਘ ਜਥੇਬੰਦੀਆਂ, ਕਿਸਾਨ ਮਜ਼ਦੂਰ ਜਥੇਬੰਦੀਆਂ ਤੋਂ ਇਲਾਵਾ ਹੋਰ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਅਤੇ ਧਾਰੀਵਾਲ ਦੇ ਨੌਜਵਾਨਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਸਮਾਜ ਸੇਵਕ ਦਲਬੀਰ ਸਿੰਘ ਚਾਹਲ, ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੇ ਸੂਬਾ ਆਗੂ ਬੱਬਾ ਗਿੱਲ, ਵਾਲਮੀਕੀ ਟਾਈਗਰ ਫੋਰਸ ਦੇ ਜਿਲ੍ਹਾ ਪ੍ਰਧਾਨ ਅਮਿਤਪਾਲ ਸਿੰਘ, ਵਾਰਿਸ ਪੰਜਾਬ ਦੇ ਆਗੂ ਸੁਖਦੇਵ ਸਿੰਘ,ਹਰਪਾਲ ਸਿੰਘ ਆਦਿ ਤੋਂ ਇਲਾਵਾ ਹੋਰ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਇੱਕ ਸਮਾਜ ਸੇਵਕ ਸੀ, ਜੋ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸੀ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣ ਲਈ ਦਿਨ-ਰਾਤ ਯਤਨਸ਼ੀਲ ਸੀ। ਉਨ੍ਹਾਂ ਕਿਹਾ ਕਿ ਅਜਿਹੇ ਨਿਡਰ ਸਮਾਜ ਸੇਵਕ ਦਾ ਚਲੇ ਜਾਣਾ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਸ਼ਹਿਰ ਦੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਪੰਜਾਬ ਬੰਦ ਦੇ ਇਸ ਸੱਦੇ ਨੂੰ ਸਫ਼ਲ ਬਣਾਉਣ ਅਤੇ ਪੂਰਨ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਸਤੂਰੀ ਲਾਲ, ਜਸਪਾਲ ਸਿੰਘ ਕਲਿਆਣਪੁਰ, ਦਿਲਬਾਗ਼ ਸਿੰਘ ਨੰਬਰਦਾਰ, ਗੁਰਦਿਆਲ ਸਿੰਘ, ਜੇਮਸ ਮਸੀਹ ਸਾਬਕਾ ਚੇਅਰਮੈਨ, ਰਾਜਿੰਦਰ ਸਿੰਘ, ਗੁਰਦੇਵ ਸਿੰਘ,ਪਰਮਪ੍ਰੀਤ ਸਿੰਘ, ਰਣਯੋਧ ਸਿੰਘ, ਦਵਿੰਦਰ ਸਿੰਘ, ਗੁਰਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜਰ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


