ਉੱਤਰਾਖੰਡ ਦੇ ਉਪਰਲੇ ਹਿਮਾਲੀਅਨ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਹੈ। ਅਧਿਕਾਰੀਆਂ ਨੇ ਵਾਹਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਹੈ ਅਤੇ ਮੌਸਮ ਦੀ ਸਥਿਤੀ ਦੇ ਨਾਲ-ਨਾਲ ਯਾਤਰਾ ਮਾਰਗਾਂ ਦੀ ਸੁਰੱਖਿਆ ਦੀ ਮੁਕੰਮਲ ਸਮੀਖਿਆ ਕੀਤੀ ਜਾ ਰਹੀ ਹੈ।
ਸ੍ਰੀਨਗਰ (ਗੜ੍ਹਵਾਲ) ਦੇ ਕਾਰਜਕਾਰੀ ਮੈਜਿਸਟ?ਰੇਟ ਦੀਪਕ ਭੰਡਾਰੀ ਨੇ ਦੱਸਿਆ ਕਿ ਰੁਦਰਪ੍ਰਯਾਗ ਅਤੇ ਚਮੋਲੀ ਵਿੱਚ ਭਾਰੀ ਮੀਂਹ ਕਾਰਨ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜਦੋਂ ਰੂਟ ਪੂਰੀ ਤਰ੍ਹਾਂ ਸੁਰੱਖਿਅਤ ਪਾਏ ਜਾਣਗੇ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਧੀਰਜ ਰੱਖਣ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਵੱਲੋਂ ਯਾਤਰੀਆਂ ਲਈ ਸਾਫ਼ ਪਾਣੀ, ਪਖਾਨੇ ਅਤੇ ਖਾਣੇ ਦੇ ਪੈਕਟਾਂ ਦੀ ਸਹੂਲਤ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


