ਦਿੱਲੀ ’ਚ ਕਾਕਰੋਚ ਜਨਤਾ ਪਾਰਟੀ (ਸੀਜੇਆਈ) ਦੇ ਪ੍ਰਦਰਸ਼ਨ ਦੌਰਾਨ ਪੈਲੇਟ ਗਨ ਦੀ ਵਰਤੋਂ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼?ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਡੀਸੀਪੀ ਨੂੰ ਮਿਲੇ।
ਉਨ੍ਹਾਂ ਪਾਰਲੀਮੈਂਟ ਸਟ੍ਰੀਟ ਥਾਣੇ ਦੇ ਡੀਸੀਪੀ ਦਫ਼ਤਰ ਪਹੁੰਚ ਕੇ ਇਸ ਮਾਮਲੇ ’ਚ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਐਫਆਈਆਰ ਦਰਜ ਨਾ ਹੋਣ ’ਤੇ ਰਾਹੁਲ ਗਾਂਧੀ ਨੇ ਡੀਸੀਪੀ ਦਫ਼ਤਰ ਦੇ ਬਾਹਰ ਹੀ ਧਰਨਾ ਸ਼ੁਰੂ ਕਰ ਦਿੱਤਾ। ਉੱਥੇ ਹੀ ਪੁਲਿਸ ਨੇ ਸਾਵਧਾਨੀ ਵਜੋਂ ਬੈਰੀਕੇਡਿੰਗ ਕਰ ਕੇ ਕਨਾਟ ਪਲੇਸ ਤੋਂ ਸੰਸਦ ਮਾਰਗ ਥਾਣੇ ਵੱਲ ਜਾਣ ਵਾਲੇ ਵਾਹਨਾਂ ਦੀ ਐਂਟਰੀ ’ਤੇ ਰੋਕ ਲਗਾ ਦਿੱਤੀ ਹੈ।
ਇਸ ਦੌਰਾਨ ਰਾਹੁਲ ਗਾਂਧੀ ਨੇ ਜ਼ਖ਼ਮੀ ਵਿਦਿਆਰਥੀ ਦਾ ਹਵਾਲਾ ਦਿੰਦਿਆਂ ਇਸ ਮਾਮਲੇ ’ਚ ਡੀਸੀਪੀ ਤੋਂ ਕਾਰਵਾਈ ਦੀ ਮੰਗ ਕੀਤੀ। ਹਾਲਾਂਕਿ ਉਨ੍ਹਾਂ ਨੂੰ ਡੀਸੀਪੀ ਦਫ਼ਤਰ ਤੋਂ ਨਿਰਾਸ਼ ਹੋ ਕੇ ਪਰਤਣਾ ਪਿਆ।
ਸੰਸਦ ਮਾਰਗ ਤੋਂ ਬਾਹਰ ਆਉਣ ਮਗਰੋਂ ਰਾਹੁਲ ਗਾਂਧੀ ਨੇ ਕਾਰਵਾਈ ਨਾ ਹੋਣ ’ਤੇ ਧਰਨਾ ਸ਼ੁਰੂ ਕਰ ਦਿੱਤਾ। ਡੀਸੀਪੀ ਦਫ਼ਤਰ ਦੇ ਬਾਹਰ ਰਾਹੁਲ ਗਾਂਧੀ ਦਾ ਧਰਨਾ ਜਾਰੀ ਹੈ। ਧਰਨੇ ’ਚ ਰਾਹੁਲ ਗਾਂਧੀ ਦੇ ਨਾਲ ਸਾਹਿਲ ਲੋਹਚਬ ਵੀ ਮੌਜੂਦ ਹਨ।
ਜਾਣਕਾਰੀ ਮੁਤਾਬਕ, ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਡੀਸੀਪੀ ਨਾਲ ਮੁਲਾਕਾਤ ਕਰ ਕੇ ਪੈਲੇਟ ਗਨ ਦੇ ਮੁੱਦੇ ’ਤੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਪਰ ਉਨ੍ਹਾਂ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਨਹੀਂ ਕੀਤਾ ਗਿਆ।
20 ਜੁਲਾਈ ਨੂੰ ਹੋਏ ਪ੍ਰਦਰਸ਼ਨ ਦੌਰਾਨ ਤਿੰਨ ਨੌਜਵਾਨ ਜ਼ਖ਼ਮੀ ਹੋਏ ਸਨ। ਤਿੰਨੋਂ ਖੁਦ ਹੀ ਆਰਐੱਮਐੱਲ ਹਸਪਤਾਲ ’ਚ ਦਾਖ਼ਲ ਹੋਏ ਸਨ ਤੇ ਅਗਲੇ ਦਿਨ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਪੁਲਿਸ ਨੇ ਇਨ੍ਹਾਂ ਤੋਂ ਪ੍ਰੋਫਾਈਲ ਸਬੰਧੀ ਵਾਰ-ਵਾਰ ਪੁੱਛਗਿੱਛ ਕੀਤੀ, ਪਰ ਉਨ੍ਹਾਂ ਜਾਣਕਾਰੀ ਦੇਣ ’ਚ ਪੁਲਿਸ ਨਾਲ ਸਹਿਯੋਗ ਨਹੀਂ ਕੀਤਾ। ਪੁਲਿਸ ਇਹ ਪਤਾ ਲਗਾਉਣਾ ਚਾਹੁੰਦੀ ਸੀ ਕਿ ਇਹ ਨੌਜਵਾਨ ਵਿਦਿਆਰਥੀ ਹਨ ਜਾਂ ਨਹੀਂ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


