ਪਵਿੱਤਰ ਵੇਈਂ ਦੀ ਕਾਰ ਸੇਵਾ ਦੇ 26ਵੇਂ ਵਰ੍ਹੇਗੰਢ ਸਮਾਗਮਾਂ ਦੌਰਾਨ ਉਹਨਾਂ ਵਿਦਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਪਵਿੱਤਰ ਵੇਈਂ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਵਾਤਾਵਰਣ ਸੰਭਾਲ ਦੇ ਕਾਰਜਾਂ ‘ਤੇ ਖੋਜ ਕਰਦਿਆਂ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ ਹੈ। ਇਸ ਮੌਕੇ ਪਟਿਆਲਾ ਦੇ ਡਾ. ਜਸਬੀਰ ਸਿੰਘ ਅਤੇ ਸੁਲਤਾਨਪੁਰ ਲੋਧੀ ਦੇ ਡਾ. ਰੂਬਲ ਕਾਨੌਜੀਆ ਨੂੰ ਸਨਮਾਨਿਤ ਕੀਤਾ ਗਿਆ। ਦੋਵਾਂ ਖੋਜਕਾਰਾਂ ਨੇ ਆਪਣੇ ਅਧਿਐਨਾਂ ਰਾਹੀਂ ਪਵਿੱਤਰ ਵੇਈਂ ਦੀ ਪੁਨਰ ਸੁਰਜੀਤੀ ਅਤੇ ਸੰਤ ਸੀਚੇਵਾਲ ਵੱਲੋਂ ਕੀਤੇ ਗਏ ਵਾਤਾਵਰਣ ਸੁਰੱਖਿਆ ਦੇ ਕਾਰਜਾਂ ਨੂੰ ਨਵੇਂ ਦ੍ਰਿਸ਼ਟੀਕੋਣ ਨਾਲ ਪੇਸ਼ ਕੀਤਾ।
ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2014 ਵਿੱਚ ਸੰਤ ਸੀਚੇਵਾਲ ਦੇ ਵਾਤਾਵਰਣ ਯੋਗਦਾਨ ‘ਤੇ ਪੀਐਚਡੀ ਪੂਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਦੇ ਕੰਮਾਂ ਦਾ ਅਧਿਐਨ ਕਰਨ ਲਈ ਜਪਾਨ, ਆਸਟ੍ਰੇਲੀਆ, ਕੈਨੇਡਾ ਅਤੇ ਅਮਰੀਕਾ ਤੋਂ ਵਾਤਾਵਰਣ ਮਾਹਿਰਾਂ ਦੀਆਂ ਟੀਮਾਂ ਵੀ ਸੁਲਤਾਨਪੁਰ ਲੋਧੀ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਨੇ ਪਾਣੀ ਦੀ ਸੰਭਾਲ ਨੂੰ ਆਪਣਾ ਜੀਵਨ ਮਿਸ਼ਨ ਬਣਾਇਆ, ਕਿਉਂਕਿ ‘ਪਾਣੀ ਹੀ ਜੀਵਨ ਹੈ।’ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਉਹ ਹੁਣ ਤੱਕ ਸੰਤ ਸੀਚੇਵਾਲ ਦੇ ਕਾਰਜਾਂ ‘ਤੇ ਦੋ ਕਿਤਾਬਾਂ ਲਿਖ ਚੁੱਕੇ ਹਨ। ਪਹਿਲੀ ਕਿਤਾਬ ਪਵਿੱਤਰ ਵੇਈਂ ਦੀ 20ਵੀਂ ਵਰ੍ਹੇਗੰਢ ਮੌਕੇ ਪ੍ਰਕਾਸ਼ਿਤ ਹੋਈ ਸੀ, ਜਦਕਿ ਦੂਜੀ ਕਿਤਾਬ ਅੰਗਰੇਜ਼ੀ ਭਾਸ਼ਾ ਵਿੱਚ ਲਿਖੀ ਗਈ ਹੈ, ਤਾਂ ਜੋ ਇਹ ਸੰਦੇਸ਼ ਵਿਸ਼ਵ ਪੱਧਰ ਤੱਕ ਪਹੁੰਚ ਸਕੇ।
ਇਸੇ ਸਮਾਗਮ ਦੌਰਾਨ ਸੁਲਤਾਨਪੁਰ ਲੋਧੀ ਦੇ ਡਾ. ਰੂਬਲ ਕਾਨੌਜੀਆ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਖੋਜ ਕਾਰਜ ਨੂੰ ਦੇਸ਼ ਵਿੱਚ ਪਾਣੀ ਨਾਲ ਜੁੜੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ‘ਤੇ ਕੇਂਦਰਿਤ ਕੀਤਾ। ਉਨ੍ਹਾਂ ਕਿਹਾ ਕਿ ਪਵਿੱਤਰ ਵੇਈਂ ਸਿਰਫ਼ ਇੱਕ ਨਦੀ ਨਹੀਂ, ਸਗੋਂ ਜੀਵਨ ਦੇਣ ਵਾਲੀ ਧਾਰਾ ਹੈ। ਡਾ. ਰੂਬਲ ਕਾਨੌਜੀਆ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਪਵਿੱਤਰ ਵੇਈਂ ਦੀ ਕਾਰ ਸੇਵਾ ਨੂੰ ਪੜਾਅਵਾਰ ਢੰਗ ਨਾਲ ਅੱਗੇ ਵਧਾਇਆ। ਸਭ ਤੋਂ ਪਹਿਲਾਂ ਗੰਦੇ ਪਾਣੀ ਦੇ ਪ੍ਰਬੰਧ ਨੂੰ ਤਰਜੀਹ ਦਿੱਤੀ ਗਈ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਗੰਦੇ ਪਾਣੀ ਨੂੰ ਵੇਈਂ ਵਿੱਚ ਜਾਣ ਤੋਂ ਰੋਕਣ ਲਈ ਜਾਗਰੂਕ ਕੀਤਾ ਗਿਆ। ਜਿਨ੍ਹਾਂ ਪਿੰਡਾਂ ਦਾ ਗੰਦਾ ਪਾਣੀ ਵੇਈਂ ਵਿੱਚ ਪੈਂਦਾ ਸੀ, ਉੱਥੇ ਸੀਚੇਵਾਲ ਮਾਡਲ ਤਹਿਤ ਗੰਦੇ ਪਾਣੀ ਦੇ ਪ੍ਰਬੰਧ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ 165 ਕਿਲੋਮੀਟਰ ਲੰਮੀ ਇਸ ਇਤਿਹਾਸਕ ਨਦੀ ਨੂੰ ਮੁੜ ਜੀਵੰਤ ਕਰਨ ਲਈ ਕਰੀਬ 25 ਸਾਲਾਂ ਦੀ ਨਿਰੰਤਰ ਕਾਰ ਸੇਵਾ, ਸੰਗਤਾਂ ਦੀ ਅਣਥੱਕ ਮਿਹਨਤ ਅਤੇ ਸਮਰਪਣ ਲੱਗਿਆ। ਅੱਜ ਇਸ ਦਾ ਪਾਣੀ ਇਸ਼ਨਾਨ ਅਤੇ ਪੀਣਯੋਗ ਬਣ ਚੁੱਕਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਨੇ ਵੀ ਸੁਲਤਾਨਪੁਰ ਲੋਧੀ ਦੀ ਧਰਤੀ ‘ਤੇ ਆ ਕੇ ਇਸ ਕਾਰਜ ਨੂੰ ‘ਨੋਬਲ ਮਿਸ਼ਨ’ ਕਰਾਰ ਦਿੱਤਾ ਸੀ।
ਇਸ ਮੌਕੇ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੇਕਰ ਇਨਸਾਨ ਸਪੱਸ਼ਟ ਨਿਸ਼ਾਨਾ ਤੈਅ ਕਰਕੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰੇ, ਤਾਂ ਸਮਾਜ ਅਤੇ ਸਰਕਾਰਾਂ ਆਪਣੇ ਆਪ ਉਸ ਦੇ ਯਤਨਾਂ ਨੂੰ ਮਾਨਤਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪਵਿੱਤਰ ਵੇਈਂ ਸਿਰਫ਼ ਪਾਣੀ ਦੀ ਜਲਧਾਰਾ ਨਹੀਂ, ਸਗੋਂ ਗਿਆਨ, ਆਧਿਆਤਮਿਕਤਾ, ਵਿਰਾਸਤ ਅਤੇ ਵਾਤਾਵਰਣ ਸੰਭਾਲ ਦਾ ਅਥਾਹ ਸੋਮਾ ਹੈ, ਜਿਸ ਦੀ ਸੰਭਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


