ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਿਤ 90 ਫ਼ੀਸਦੀ ਸਟਾਫ਼ ਹੜਤਾਲ ’ਤੇ ਚੱਲ ਰਿਹਾ ਹੈ। ਇਸ ਕਾਰਨ ਪੰਜਾਬ ਭਰ ’ਚ ਬਿਜਲੀ ਦਾ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਅਜਿਹੇ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨਜਮੈਂਟ ਵਲੋਂ ਹੜਤਾਲੀ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕੰਮ ’ਤੇ ਵਾਪਸ ਆਉਣ ਸਣੇ ’ਨੋ ਵਰਕ, ਨੋ ਪੇਅ’ ਦਾ ਨੋਟੀਫਿਕੇਸ਼ ਜਾਰੀ ਕਰ ਦਿੱਤਾ ਗਿਆ ਹੈ। ਇਸ ’ਚ ਸਾਫ਼ ਤੌਰ ’ਤੇ ਲਿਖਿਆ ਗਿਆ ਹੈ ਕਿ ਹੜਤਾਲ ’ਤੇ ਰਹਿਣ ਵਾਲੇ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਲਗਾਉਂਦੇ ਹੋਏ ਜਿੰਨੇ ਦਿਨਾਂ ਤੱਕ ਮੁਲਾਜ਼ਮ ਕੰਮ ’ਤੇ ਨਹੀਂ ਆਉਣਗੇ, ਓਨੇ ਦਿਨਾਂ ਦੀ ਤਨਖ਼ਾਹ ਕੱਟੀ ਜਾਵੇਗੀ
ਇਸ ਦੇ ਬਾਵਜੂਦ ਵੀ ਪਾਵਰਕਾਮ ਮੈਨਜਮੈਂਟ ਵਲੋਂ ਦਿੱਤੀ ਗਈ ਚਿਤਾਵਨੀ ਦਾ ਮੁਲਾਜ਼ਮਾਂ ਦੀ ਸਿਹਤ ’ਤੇ ਕੋਈ ਅਸਰ ਨਹੀਂ ਹੁੰਦਾ ਦਿਖਾਈ ਦੇ ਰਿਹਾ ਅਤੇ ਦਫ਼ਤਰਾਂ ਅਤੇ ਬਿਜਲੀ ਘਰਾਂ ਦੇ ਹਾਲਾਤ ਲਗਾਤਾਰ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਖ਼ਪਤਾਕਰਾਂ ਦੀ ਬਿਜਲੀ ਸਬੰਧੀ ਟੋਲ ਫਰੀ ਨੰਬਰ 1912 ’ਤੇ ਸ਼ਿਕਾਇਤ ਦਰਜ ਕਰਨ ਵਾਲਾ ਸਟਾਫ਼, ਬਿਜਲੀ ਠੀਕ ਕਰਨ ਵਾਲੇ ਮੁਲਾਜ਼ਮ, ਨਵੇਂ ਮੀਟਰ ਜਾਰੀ ਕਰਨ ਵਾਲਾ ਸਟਾਫ਼, ਬਿਜਲੀ ਮੀਟਰਾਂ ਦੀ ਰੀਡਿੰਗ ਲੈਣ ਵਾਲੇ ਮੀਟਰ ਰੀਡਰ, ਬਿੱਲ ਬਣਾਉਣ ਵਾਲੇ ਸੁਪਰਵਾਈਜ਼ਰ, ਰੈਵੇਨਿਊ ਵਿਭਾਗ, ਟੈਕਨੀਕਲ ਵਿਭਾਗ ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ। ਅਜਿਹੇ ’ਚ ਸਿਰਫ 10 ਫ਼ੀਸਦੀ ਸਟਾਫ਼ ਹੀ ਬਿਜਲੀ ਘਰਾਂ ’ਚ ਡਿਊਟੀ ਕਰ ਰਿਹਾ ਹੈ, ਜਿਨ੍ਹਾਂ ’ਚ ਸੀ. ਐੱਚ. ਬੀ. ਕਰਮਚਾਰੀਆਂ ਨੇ ਵੀ ਸ਼ਨੀਵਾਰ ਦੁਪਹਿਰ 12 ਵਜੇ ਤੋਂ ਹੜਤਾਲ ’ਚ ਜਾਣ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਨ ਪਾਵਰਕਾਮ ਵਿਭਾਗ ਨੇ ਸਾਰੇ ਬਿਜਲੀ ਘਰ ਅਤੇ ਦਫ਼ਤਰ ਬਿਲਕੁਲ ਖ਼ਾਲੀ ਪੈ ਜਾਣ ਕਾਰਨ ਸੰਭਾਵਨਾਵਾਂ ਵੱਧ ਗਈਆਂ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


