ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਪਹਿਲਵਾਨ ਪਾਵਰ ਕਾਰਪੋਰੇਸ਼ਨ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਮਹੀਨਾਵਾਰ ਮੀਟਿੰਗ ਅਮਰਜੀਤ ਸਿੰਘ ਸਿੰਘ ਬਾਬਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੀ—3, 66 ਕੇ.ਵੀ. ਗਰਿਡ ਕਲੌਨੀ ਪਟਿਆਲਾ ਵਿਖੇ ਹੋਈ। ਜਿਸ ਵਿੱਚ ਪੰਜਾਬ ਦੇ ਵੱਖ—ਵੱਖ ਸਰਕਲਾਂ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਜ਼ ਤੇ ਸੂਬਾ ਕਮੇਟੀ ਮੈਂਬਰਾਂ ਅਤੇ ਸਰਕਲ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸਰਵ ਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਅਨੁਸਾਰ ਨਾ ਦੇਣ/ ਟਾਲ ਮਟੋਲ ਕਰਨ ਦੀ ਨੀਤੀ ਦੀ ਘੋਰ ਨਿੰਦਿਆ ਕੀਤੀ ਗਈ ਅਤੇ ਮਿਤੀ 27 ਅਗਸਤ ਨੂੰ ਸਾਰੇ ਪੰਜਾਬ ਦੇ ਸਰਕਲ ਹੈਡ ਕੁਆਟਰਾਂ ਤੇ ਪੰਜਾਬ ਸਰਕਾਰ ਵਿਰੁੱਧ ਰੈਲੀਆਂ / ਅਰਥੀਆਂ ਫੂਕਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦੇ ਹੋਏ ਬੀ.ਐਸ. ਸੇਖੋਂ ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬ ਦਾ ਸਮੁੱਚਾ ਮੁਲਾਜਮ ਅਤੇ ਪੈਨਸ਼ਨਰਜ਼ ਪੰਜਾਬ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕਾ ਹੈ ਅਤੇ ਸਰਵ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਫਰਵਰੀ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ। ਜੇਕਰ 31 ਅਗਸਤ 2026 ਤੱਕ ਪੰਜਾਬ ਦੇ ਮੁਲਾਜਮਾ ਅਤੇ ਪੈਨਸ਼ਨਰਜ਼ ਦੀਆਂ ਜਾਇਜ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਾਂ ਸਤੰਬਰ ਦੇ ਪਹਿਲੇ ਹਫਤੇ ਕੋਈ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਮੀਟਿੰਗ ਵਿੱਚ ਬਾਬਾ ਅਮਰਜੀਤ ਸਿੰਘ, ਬੀ.ਐਸ.ਸੇਖੋਂ, ਪਰਮਜੀਤ ਸਿੰਘ ਦਸੂਹਾ, ਐਮ.ਐਲ. ਕਪਿਲਾ, ਬਲਵਿੰਦਰ ਸਿੰਘ ਪਸਿਆਣਾ, ਰਜਿੰਦਰ ਠਾਕੁਰ, ਪਰਮਜੀਤ ਸਿੰਘ ਜਲੰਧਰ, ਹਰਜਿੰਦਰ ਸਿੰਘ ਚੌਹਾਨ, ਮਲਕੀਤ ਸਿੰਘ ਕੰਗ, ਐਚ.ਐਸ.ਕੋਹਲੀ, ਸਤੀਸ਼ ਕੁਮਾਰ, ਬਲਵਿੰਦਰ ਸਿੰਘ ਹਾਜੀਪੁਰ, ਸੁਰਜੀਤ ਸਿੰਘ, ਪਰਵਿੰਦਰ ਸਿੰਘ, ਰਾਮ ਸ਼ਰਨ ਪ੍ਰਾਸ਼ਰ, ਸਰਬਜੀਤ ਸਿੰਘ ਲੰਗ, ਸੁਖਦੇਵ ਸਿੰਘ ਕੈਸ਼ੀਅਰ, ਮਹਿੰਦਰ ਸਿੰਘ ਫਿਰੋਜਪੁਰ, ਗੁਰਚਰਨ ਸਿੰਘ ਪਟਿਆਲਾ, ਗੁਰਦੀਪ ਸਿੰਘ ਆਦਿ ਹਾਜਰ ਸਨ।
Breaking News
- ਸੀਐਮ ਮਾਨ ਨੇ ਕੇਜਰੀਵਾਲ ਅਤੇ ਸਿਸੋਦੀਆ ਦੀ ਮੌਜੂਦਗੀ ’ਚ ਰਵੀ ਸ਼ੰਕਰ ਨਾਲ ਕੀਤੀ ਮੁਲਾਕਾਤ
- ‘ਮਨ ਕੀ ਬਾਤ’ ਵਿੱਚ ਪੀਐਮ ਮੋਦੀ ਨੇ ਨਸ਼ਾ-ਮੁਕਤ ਭਾਰਤ, ਮਹਿਲਾ ਸਸ਼ਕਤੀਕਰਨ ਤੇ ‘ਵੋਕਲ ਫ਼ਾਰ ਲੋਕਲ’ ’ਤੇ ਦਿੱਤਾ ਸੱਦਾ
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया


