ਪੰਜਾਬ ਸਿਵਲ ਸਰਵਿਸ (ਪੀਸੀਐਸ) ਮੇਨਜ਼ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਉੱਠਿਆ ਵਿਵਾਦ ਹੋਰ ਗਰਮਾ ਗਿਆ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਸੇਵਾਮੁਕਤ ਮੇਜਰ ਜਨਰਲ ਵਿਨਾਇਕ ਸੈਣੀ ਵੱਲੋਂ ਬੇਨਿਯਮੀਆਂ ਦੇ ਦੋਸ਼ਾਂ ਨੂੰ ਨਕਾਰਦਿਆਂ ਅੰਕੜਿਆਂ ਦੀ ਗਲਤ ਵਿਆਖਿਆ ਦੱਸਣ ਤੋਂ ਬਾਅਦ ਪ੍ਰੀਖਿਆਰਥੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਵਿਦਿਆਰਥੀਆਂ ਨੇ ਚੇਅਰਮੈਨ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਮੰਗ ਕੀਤੀ ਹੈ ਕਿ ਕਮਿਸ਼ਨ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ 2018, 2020 ਅਤੇ 2025 ਦੀਆਂ ਪ੍ਰੀਖਿਆਵਾਂ ਦਾ ਕੇਂਦਰ-ਵਾਰ ਅਤੇ ਗਰੁੱਪ-ਵਾਰ ਪੂਰਾ ਅਧਿਕਾਰਤ ਡੇਟਾ ਵੈੱਬਸਾਈਟ ’ਤੇ ਜਨਤਕ ਕਰੇ।
ਚੇਅਰਮੈਨ ਅਨੁਸਾਰ 12 ਕੇਂਦਰਾਂ ’ਤੇ 3,960 ਉਮੀਦਵਾਰਾਂ ਦੀ ਔਸਤ ਸਫ਼ਲਤਾ ਦਰ 19% ਰਹੀ ਹੈ ਅਤੇ ਕਿਸੇ ਇੱਕ ਕੇਂਦਰ ਦੀ 24% ਪਾਸ ਦਰ ਜਾਂ ਇੱਕ ਕਮਰੇ ਵਿੱਚੋਂ 10 ਉਮੀਦਵਾਰਾਂ ਦਾ ਚੁਣਿਆ ਜਾਣਾ ਇੱਕ ਆਮ ਅੰਕੜਾਤਮਕ ਭਿੰਨਤਾ ਹੈ। ਉਨ੍ਹਾਂ ਦੱਸਿਆ ਕਿ 2025 ਵਿੱਚ 751 ਚੁਣੇ ਗਏ ਉਮੀਦਵਾਰਾਂ ਵਿੱਚ ਲਗਾਤਾਰ ਰੋਲ ਨੰਬਰਾਂ ਦੇ 26 ਸਮੂਹ ਸਨ, ਜੋ ਪਿਛਲੇ ਸਾਲਾਂ ਦੀ ਤੁਲਨਾ ਵਿੱਚ ਅਨੁਪਾਤਕ ਤੌਰ ’ਤੇ ਘੱਟ ਹਨ।
ਵਿਦਿਆਰਥੀਆਂ ਨੇ ਮੁੱਖ ਪ੍ਰੀਖਿਆ ਦੀਆਂ ਉੱਤਰ ਪੱਤਰੀਆਂ ਦੀ ਜਾਂਚ ਕਰਨ ਵਾਲੇ ਪ੍ਰੀਖਿਆਰਥੀਆਂ ਦੀ ਵਿਦਿਅਕ ਯੋਗਤਾ, ਅਹੁਦੇ ਅਤੇ ਸੰਸਥਾਵਾਂ ’ਤੇ ਸਿੱਧੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਮੁਲਾਂਕਣ ਸਿਰਫ਼ ਵਿਸ਼ਾ ਮਾਹਿਰਾਂ ਦੁਆਰਾ ਕੀਤਾ ਗਿਆ ਸੀ ਜਾਂ ਇਸ ਵਿੱਚ ਖੋਜਾਰਥੀ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਡਬਲ ਇਵੈਲੂਏਸ਼ਨ ਅਤੇ ਸੰਜਮ ਵਰਗੇ ਗੁਣਵੱਤਾ ਮਾਪਦੰਡਾਂ ਦਾ ਵੇਰਵਾ ਮੰਗਿਆ ਗਿਆ ਹੈ।
ਮੰਗਾਂ ਨੂੰ ਲੈ ਕੇ ਅੱਜ ਵੱਡੀ ਗਿਣਤੀ ਵਿੱਚ ਉਮੀਦਵਾਰ ਪਟਿਆਲਾ ਸਥਿਤ ਪੀਪੀਐਸਸੀ ਹੈੱਡਕੁਆਰਟਰ ਪਹੁੰਚ ਕੇ ਚੇਅਰਮੈਨ ਨੂੰ ਮੰਗ ਪੱਤਰ ਸੌਂਪਣਗੇ। ਇਸ ਪ੍ਰਦਰਸ਼ਨ ਵਿੱਚ ਵਿਰੋਧੀ ਧਿਰਾਂ ਦੇ ਆਗੂ ਜਿਵੇਂ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ਾਮਲ ਹੋਣਗੇ।
ਨਤੀਜਿਆਂ ਤੋਂ ਅਸੰਤੁਸ਼ਟ ਉਮੀਦਵਾਰ, ਜਿਨ੍ਹਾਂ ਵਿੱਚ ਸ਼ਿਫਾਲੀ ਸ਼ਰਮਾ ਸ਼ਾਮਲ ਹਨ, ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਜਾ ਰਹੇ ਹਨ, ਜਿਸ ਵਿੱਚ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ ਰੱਦ ਕਰਨ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾਵੇਗੀ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ

