ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਪੁਰਾਤਨ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਸਿੱਖ ਦੇ ਜੀਵਨ ਦਾ ਅਧਾਰ ਹੈ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਬਾਣੀ ’ਚ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਪਾਵਨ ਗੁਰਬਾਣੀ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਨਗਰ ਕੀਰਤਨ ’ਚ ਸ਼ਾਮਲ ਹੋਣ ਪੁੱਜੇ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ। ਮਨੁੱਖੀ ਜੀਵਨ ਨੂੰ ਸੁਖਦਾਈ ਬਣਾਉਣ ਲਈ ਗੁਰਬਾਣੀ ਇਕ ਅਹਿਮ ਮਾਰਗ ਹੈ। ਸ਼?ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਗੁਰਬਾਣੀ ਨਿਤਨੇਮ ਨਾਲ ਜੁੜਨ ਅਤੇ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਣਾ ਵੀ ਕੀਤੀ।
ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।
ਇਸ ਮੌਕੇ ਸ਼ੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਭਾਈ ਮਨਜੀਤ ਸਿੰਘ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਓਐਸਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ,ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਤਿੰਦਰਪਾਲ ਸਿੰਘ, ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ,ਗੁਰਪ੍ਰੀਤ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਫੈਡਰੇਸ਼ਨ ਆਗੂ ਅਮਨਬੀਰ ਸਿੰਘ ਢੋਟ, ਕੰਵਰਚੜ੍ਹਤ ਸਿੰਘ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।
*ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ*
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ’ਚ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ
ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ*
4 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


