ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸੇਮ ਅਚੇਤ ਜਲਭਰਾਅ ਦੀ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ਦਾ ਸਵਾਗਤ ਕਰਦਿਆਂ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਦੇ ਕਿਸਾਨਾਂ ਦੀ ਤਰਫ਼ੋਂ ਧੰਨਵਾਦ ਕੀਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਫਾਜ਼ਿਲਕਾ ਵਿੱਚ ਸੇਮ ਦੀ ਸਮੱਸਿਆ ਦੇ ਸਥਾਈ ਹੱਲ ਲਈ ਆਈਸੀਏਆਰ- ਸੀਐੱਸਐੱਸਆਰਆਈ, ਕਰਨਾਲ ਦੇ ਡਾਇਰੈਕਟਰ ਦੀ ਅਗਵਾਈ ਹੇਠ ਛੇ ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕਰਨਾ ਇੱਕ ਮਹੱਤਵਪੂਰਨ ਕਦਮ ਹੈ। ਇਹ ਕਮੇਟੀ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰੇਗੀ ਅਤੇ ਸੇਮ ਕਾਰਨ ਪ੍ਰਭਾਵਿਤ ਹੋਈ ਖੇਤੀਯੋਗ ਜ਼ਮੀਨ ਦੀ ਮੁੜ ਬਹਾਲੀ ਲਈ ਢੁੱਕਵੇਂ ਅਤੇ ਵਿਗਿਆਨਕ ਹੱਲ ਸੁਝਾਏਗੀ।
ਉਨ੍ਹਾਂ ਕਿਹਾ ਕਿ ਫਾਜ਼ਿਲਕਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੇਮ ਕਾਰਨ ਕਿਸਾਨਾਂ ਦਾ ਹਰ ਸਾਲ ਭਾਰੀ ਨੁਕਸਾਨ ਹੁੰਦਾ ਹੈ। ਅਜਿਹੇ ਵਿੱਚ ਮਾਹਿਰ ਕਮੇਟੀ ਦੀ ਪਹਿਲਕਦਮੀ ਨਾਲ ਸਮੱਸਿਆ ਦੇ ਮੂਲ ਕਾਰਨਾਂ ਦੀ ਪਛਾਣ ਕਰਨ ਅਤੇ ਪੱਕੇ ਤੌਰ ਉੱਤ ਪ੍ਰਭਾਵਸ਼ਾਲੀ ਹੱਲ ਤਿਆਰ ਕਰਨ ਵਿੱਚ ਮਦਦ ਮਿਲੇਗੀ।
ਪੰਜਾਬ ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ, ਖੇਤੀਬਾੜੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ। ਇਹ ਕਦਮ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਅਤੇ ਸਥਾਈ ਹੱਲ ਵੱਲ ਇੱਕ ਅਹਿਮ ਪਹਿਲ ਹੈ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


