ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ ’ਸਤਲੁਜ’ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੀ ਇੱਕ ਵੱਡਾ ਅਤੇ ਅਹਿਮ ਬਿਆਨ ਸਾਹਮਣੇ ਆਇਆ ਹੈ, ਜਿਸ ਨਾਲ ਇਸ ਮੁੱਦੇ ਨੇ ਸਿਆਸੀ ਰੂਪ ਧਾਰਨ ਕਰ ਲਿਆ ਹੈ।
ਫਿਲਮ ਸਤਲੁਜ ਦੇ ਬੈਨ ’ਤੇ ਬੈਨ ਲਗਾਉਣ ਅਤੇ ਓਟੀਟੀ ਪਲੇਟਫਾਰਮ ਤੋਂ ਹਟਾਉਣ ਨੂੰ ਲੈ ਕੇ ਢਿੱਲੋਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ, ਮੈਂ ਕੇਂਦਰੀ ਲੀਡਰਸ਼ਿਪ ਦੇ ਨਾਲ ਜਲਦ ਗੱਲਬਾਤ ਕਰਾਂਗਾ ਤੇ ਉਹਨਾਂ ਸਾਹਮਣੇ ਮੁੱਦਾ ਚੁੱਕਾਂਗਾ ਕਿ, ਫਿਲਮ ਸਤਲੁਜ ਨੂੰ ਕਿਉਂ ਹਟਾਇਆ ਗਿਆ। ਢਿੱਲੋਂ ਨੇ ਕਿਹਾ ਕਿ, ਮੈਂ ਕੇਂਦਰ ਨਾਲ ਗੱਲਬਾਤ ਕਰਕੇ ਫਿਲਮ ਬੈਨ ਕਰਨ ਦੇ ਪਿਛੇ ਦੇ ਕਾਰਨਾਂ ਦਾ ਵੀ ਪਤਾ ਲਗਾਉਣ ਦੀ ਕੋਸਿਸ਼ ਕਰਾਂਗਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਨਾਲ ਸਿੱਧੀ ਗੱਲਬਾਤ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਬੰਧਤ ਕੇਂਦਰੀ ਮੰਤਰੀ ਦੇ ਸਾਹਮਣੇ ਇਹ ਮੁੱਦਾ ਚੁੱਕਣਗੇ ਅਤੇ ਪੁੱਛਣਗੇ ਕਿ ਆਖਿਰ ਕਿਸ ਕਾਰਨ ਕਰਕੇ ਇਸ ਫਿਲਮ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਹਟਾਇਆ ਗਿਆ ਹੈ।
ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ , ਅਕਾਲੀ ਦਲ ਅਤੇ ਕਾਂਗਰਸ ਮਿਲ ਕੇ ਪੰਜਾਬ ਦੇ ਵਿਰੁੱਧ ਲਗਾਤਾਰ ਚਾਲਾਂ ਚੱਲ ਰਹੀਆਂ ਹਨ।
ਭਾਜਪਾ ਪ੍ਰਧਾਨ ਨੇ ਆਖਰ ਵਿੱਚ ਦੁਹਰਾਇਆ ਕਿ ਉਹ ਬਿਨਾਂ ਕਿਸੇ ਦੇਰੀ ਦੇ ਜਲਦ ਹੀ ਇਸ ਸਬੰਧੀ ਕੇਂਦਰੀ ਲੀਡਰਸ਼ਿਪ ਅਤੇ ਮੰਤਰੀਆਂ ਨਾਲ ਤਾਲਮੇਲ ਕਰਕੇ ਮਾਮਲੇ ਦਾ ਹੱਲ ਕਢਵਾਉਣ ਦੀ ਕੋਸ਼ਿਸ਼ ਕਰਨਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


