ਫ਼ਿਲਮ ‘ਸਤਲੁਜ’ ਦੇ ਸਮਰਥਨ ਵਿੱਚ ਨਾਭਾ ਨੇੜਲੇ ਥੂਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਈ ਗਈ ਗੋਲਕ ਹੁਣ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਹੋਵੇਗੀ। ਫ਼ਿਲਮ ਦੇ ਨਿਰਮਾਤਾ ਹਨੀ ਤਰੇਹਨ ਨੇ ਗੋਲਕ ਵਿੱਚ ਇਕੱਤਰ ਹੋਈ ਰਾਸ਼ੀ ਪਿੰਗਲਵਾੜਾ, ਅੰਮ੍ਰਿਤਸਰ ਨੂੰ ਭੇਟ ਕਰਨ ਦੀ ਇੱਛਾ ਪ੍ਰਗਟਾਈ ਹੈ। ਨਾਲ ਹੀ ਉਨ੍ਹਾਂ ਨੇ ਪਿੰਡ ਵਾਸੀਆਂ ਵੱਲੋਂ ਦਿੱਤੇ ਗਏ ਅਣਮੁੱਲੇ ਸਮਰਥਨ ਲਈ ਦਿਲੋਂ ਧੰਨਵਾਦ ਵੀ ਕੀਤਾ।
ਹਨੀ ਤਰੇਹਨ ਨੇ ਸੋਸ਼ਲ ਮੀਡੀਆ ’ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਲਵੀਰ ਸਿੰਘ ਥੂਹੀ ਨੂੰ ਟੈਗ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ‘ਸਤਲੁਜ’ ਪਿੰਡ ਤੱਕ ਪਹੁੰਚੀ ਅਤੇ ਲੋਕਾਂ ਨੇ ਇਸ ਨੂੰ ਇੰਨਾ ਪਿਆਰ ਦਿੱਤਾ। ਉਨ੍ਹਾਂ ਲਿਖਿਆ, “ਸਾਨੂੰ ਸਿਰਫ਼ ਤੁਹਾਡਾ ਪਿਆਰ ਅਤੇ ਅਸ਼ੀਰਵਾਦ ਚਾਹੀਦਾ ਹੈ।”ਉਨ੍ਹਾਂ ਪਿੰਡ ਵਾਸੀਆਂ ਦਾ ਇਸ ਵਿਲੱਖਣ ਉਪਰਾਲੇ ਲਈ ਧੰਨਵਾਦ ਕੀਤਾ ਹੈ!
ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਲਵੀਰ ਸਿੰਘ ਥੂਹੀ ਨੇ ਦੱਸਿਆ ਕਿ ਹਨੀ ਤ੍ਰੇਹਨ ਨੇ ਸੁਨੇਹਾ ਭੇਜ ਕੇ ਬੇਨਤੀ ਕੀਤੀ ਹੈ ਕਿ ਗੋਲਕ ਵਿੱਚ ਇਕੱਤਰ ਹੋਈ ਰਾਸ਼ੀ ਪਿੰਗਲਵਾੜਾ ਅੰਮ੍ਰਿਤਸਰ ਨੂੰ ਭੇਟ ਕਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਫ਼?ਲਮ ਨਿਰਮਾਤਾ ਦੀ ਸਾਦਗੀ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਡੂੰਘਾ ਪਿਆਰ ਕਰਨ ਵਾਲੀਆਂ ਅਤੇ ਕਾਮਯਾਬੀ ਦੀਆਂ ਉੱਚਾਈਆਂ ’ਤੇ ਪਹੁੰਚ ਕੇ ਵੀ ਆਪਣੀਆਂ ਜੜ੍ਹਾਂ ਨਾਲ ਜੁੜੀਆਂ ਅਜਿਹੀਆਂ ਸ਼ਖ਼ਸੀਅਤਾਂ ’ਤੇ ਮਾਣ ਹੈ। ਉਨ੍ਹਾਂ ਦੱਸਿਆ ਕਿ ਹਨੀ ਤ੍ਰੇਹਨ ਦੀ ਇੱਛਾ ਅਨੁਸਾਰ ਗੋਲਕ ਖੋਲ੍ਹ ਕੇ ਸਾਰੀ ਰਾਸ਼ੀ ਪਿੰਗਲਵਾੜਾ ਨੂੰ ਭੇਟ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਥੂਹੀ ਪਿੰਡ ਵਿੱਚ ‘ਸਤਲੁਜ’ ਦੀ ਵਿਸ਼ੇਸ਼ ਸਕਰੀਨਿੰਗ ਤੋਂ ਬਾਅਦ ਕਈ ਪਿੰਡ ਵਾਸੀਆਂ ਨੇ ਫ਼ਿਲਮ ਮੁਫ਼ਤ ਦੇਖਣ ਦੀ ਬਜਾਏ ਟਿਕਟ ਦੇ ਬਰਾਬਰ ਰਕਮ ਅਦਾ ਕਰਨ ਦੀ ਇੱਛਾ ਪ੍ਰਗਟਾਈ ਸੀ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਫ਼?ਲਮ ਦੇ ਸਮਰਥਨ ਲਈ ਗੋਲਕ ਰੱਖਣ ਦਾ ਫ਼ੈਸਲਾ ਲਿਆ ਗਿਆ।
ਪੰਚਾਇਤ ਮੈਂਬਰ ਅਮਰੀਕ ਸ਼ਰਮਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਜ਼ਿਆਦਾਤਰ ਲੋਕ ਫ਼ਿਲਮਾਂ ਪਾਇਰੇਸੀ ਰਾਹੀਂ ਦੇਖ ਲੈਂਦੇ ਹਨ, ਪਰ ‘ਸਤਲੁਜ’ ਨਾਲ ਜੁੜੇ ਹਾਲਾਤਾਂ ਅਤੇ ਇਸ ਦੀ ਰਿਲੀਜ਼ ਰੁਕਣ ਦੇ ਮਾਮਲੇ ਨੂੰ ਦੇਖਦਿਆਂ ਪਿੰਡ ਵਾਸੀਆਂ ਨੇ ਮਹਿਸੂਸ ਕੀਤਾ ਕਿ ਉਹ ਇਸ ਫ਼?ਲਮ ਨੂੰ ਮੁਫ਼ਤ ਨਹੀਂ ਦੇਖ ਸਕਦੇ। ਉਨ੍ਹਾਂ ਕਿਹਾ ਕਿ ਭਾਵੇਂ ਉਹ ਨਿਰਮਾਤਾ ਦਾ ਆਰਥਿਕ ਨੁਕਸਾਨ ਪੂਰਾ ਨਹੀਂ ਕਰ ਸਕਦੇ, ਪਰ ਇਹ ਉਨ੍ਹਾਂ ਦੇ ਕੰਮ ਅਤੇ ਹੌਸਲੇ ਨੂੰ ਸਲਾਮ ਕਰਨ ਦਾ ਇੱਕ ਨਿਮਾਣਾ ਯਤਨ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


