Close Menu
Rozana Desh PardeshRozana Desh Pardesh
    What's Hot

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026
    Facebook X (Twitter) Instagram YouTube
    Breaking News
    • प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
    • केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
    • प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
    • जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
    • केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
    • मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
    • मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
    • हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ
    Punjab

    ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

    April 22, 20264 Mins Read
    Share Facebook Twitter Telegram Email WhatsApp

    ਗਰੀਨਹਾਊਸ ਫਾਰਮਿੰਗ ਵਿੱਚ ਨਵੀਆਂ ਪਹਿਲਕਦਮੀਆਂ ’ਚ ਪੰਜਾਬ ਦੀ ਗਹਿਰੀ ਦਿਲਚਸਪੀ
    ਭਗਵੰਤ ਸਿੰਘ ਮਾਨ ਨੇ ਖੇਤੀ ਅਧਾਰਿਤ ਮੁੱਲ ਲੜੀ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਫੁੱਲਾਂ ਦੀ ਕਾਸ਼ਤ ਦੇ ਡੱਚ ਮਾਡਲ ਨੂੰ ਅਪਣਾਉਣ ਵਿੱਚ ਇੱਛਾ ਜ਼ਾਹਰ ਕੀਤੀ
    ਚੰਡੀਗੜ੍ਹ , 22 ਅਪੈ੍ਰਲ (ਦੇਸ਼ ਪ੍ਰਦੇਸ਼ ਬਿਊਰੋ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ।
    ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਸੂਬੇ ਦੇ ਕਿਸਾਨਾਂ ਨੇ ਉਪਜਾਊ ਜ਼ਮੀਨ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਨੀਦਰਲੈਂਡ, ਪੰਜਾਬ ਦੀ ਬਹੁਤ ਮਦਦ ਕਰ ਸਕਦਾ ਹੈ।
    ਮੁੱਖ ਮੰਤਰੀ ਨੇ ਰੋਟਰਡੈਮ ਵਿੱਚ ਐਲਟੀ ਫੂਡਜ਼ ਦੀ ਸਹੂਲਤ ਦਾ ਦੌਰਾ ਕੀਤਾ ਜਿੱਥੇ ਕੰਪਨੀ ਨੇ 80 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਮੌਜੂਦਗੀ ਅਤੇ ਇੱਕ ਲੱਖ ਤੋਂ ਵੱਧ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਟਿਕਾਊ ਖੇਤੀ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ, ਜਿਸ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ‘ਤੇ ਖਰਾ ਉਤਰਨ ਲਈ ਕੀਟਨਾਸ਼ਕਾਂ ਦੀ ਵਰਤੋਂ ਘਟਾਉਣਾ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਬਾਸਮਤੀ ਚੌਲਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ। ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਐਲਟੀ ਫੂਡਜ਼ ਨੇ ਪੰਜਾਬ ਵਿੱਚ ਬਾਸਮਤੀ ਚੌਲਾਂ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਹਾਮੀ ਭਰੀ ਅਤੇ ਯਕੀਨਨ ਖਰੀਦ ਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਨਾਲ ਕਾਸ਼ਤ ਦਾ ਭਰੋਸਾ ਦਿੱਤਾ।
    ਮੁੱਖ ਮੰਤਰੀ ਨੇ ਖੋਜ ਤੇ ਟਿਕਾਊ ਖੇਤੀਬਾੜੀ ਅਭਿਆਸਾਂ ਲਈ ਡੱਚ ਬਹੁ-ਕੌਮੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ ਘਟਦੇ ਮੁਨਾਫ਼ੇ ਦੇ ਨਾਲ ਖੇਤੀਬਾੜੀ ਹੁਣ ਲਾਭਦਾਇਕ ਧੰਦਾ ਨਹੀਂ ਰਿਹਾ ਜਿਸ ਕਾਰਨ ਕਿਸਾਨਾਂ ਨੂੰ ਆਪਣੇ ਗੁਜ਼ਾਰੇ ਲਈ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਸਲਾਂ ਲਈ ਤਕਨਾਲੋਜੀ ਦੀ ਉਤਪਾਦਨ ਸਮਰੱਥਾ ਦਾ ਪਹਿਲਾਂ ਹੀ ਲੋੜੋਂ ਵੱਧ ਇਸਤੇਮਾਲ ਕੀਤਾ ਜਾ ਚੁੱਕਾ ਹੈ।
    ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਅਸਲ ਖੇਤੀ ਆਮਦਨ ਵਧਾਉਣ ਅਤੇ ਬਾਸਮਤੀ ਉਤਪਾਦਨ ਨੂੰ ਵਧਾ ਕੇ ਕੁਦਰਤੀ ਸਰੋਤਾਂ ‘ਤੇ ਲੋੜੋਂ ਵੱਧ ਸ਼ੋਸ਼ਣ ਨੂੰ ਰੋਕਣ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ।
    ਮੁੱਖ ਮੰਤਰੀ ਨੇ ਖੇਤੀਬਾੜੀ ਡਾਇਰੈਕਟਰ-ਜਨਰਲ ਸਮੇਤ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਨੀਦਰਲੈਂਡ ਸਰਕਾਰ ਦੇ ਖੇਤੀਬਾੜੀ, ਮੱਛੀ ਪਾਲਣ, ਖੁਰਾਕ ਸੁਰੱਖਿਆ ਅਤੇ ਕੁਦਰਤ ਬਾਰੇ ਮੰਤਰਾਲੇ ਨਾਲ ਵਿਸਤ੍ਰਿਤ ਮੀਟਿੰਗ ਵੀ ਕੀਤੀ। ਖੇਤੀਬਾੜੀ ਵਿੱਚ ਮਜ਼ਬੂਤ ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਰਤ-ਨੀਦਰਲੈਂਡ ਸਾਂਝੇਦਾਰੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਪਾਣੀ ਦੀ ਕੁਸ਼ਲ ਵਰਤੋਂ ਅਧਾਰਿਤ ਖੇਤੀਬਾੜੀ ਅਤੇ ਫਸਲੀ ਵਿਭਿੰਨਤਾ, ਤਕਨਾਲੋਜੀ ਅਤੇ ਸਹੀ ਖੇਤੀ ਢੰਗ-ਤਰੀਕਿਆਂ ਰਾਹੀਂ ਉਤਪਾਦਕਤਾ ਵਧਾਉਣ ਅਤੇ ਟਿਕਾਊ ਤੇ ਪੁਨਰ-ਉਤਪਾਦਨਸ਼ੀਲ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਡੱਚ ਮੁਹਾਰਤ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਸੀਂ ਜਾਣਦੇ ਹਾਂ ਕਿ ਗ੍ਰੀਨਹਾਊਸ ਖੇਤੀ, ਪਾਣੀ ਅਤੇ ਊਰਜਾ ਦੀ ਵਰਤੋਂ ਵਿੱਚ ਕੁਸ਼ਲਤਾ ਪ੍ਰਦਾਨ ਕਰਦੀ ਹੈ, ਇਹ ਉੱਚ-ਮੁੱਲ ਵਾਲੀਆਂ ਫਸਲਾਂ ਲਈ ਸਭ ਤੋਂ ਅਨੁਕੂਲ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਵੈਗਨਿੰਗਨ ਯੂਨੀਵਰਸਿਟੀ ਐਂਡ ਰਿਸਰਚ (ਡਬਲਯੂ.ਯੂ.ਆਰ.) ਵਰਗੀਆਂ ਪ੍ਰਮੁੱਖ ਡੱਚ ਸੰਸਥਾਵਾਂ ਦਰਮਿਆਨ ਖਾਸ ਕਰਕੇ ਲਾਗੂ ਖੋਜ, ਨਵੀਨਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਵਿੱਚ ਸੰਭਾਵੀ ਸਾਂਝੇਦਾਰੀ ਦਾ ਪ੍ਰਸਤਾਵ ਰੱਖਿਆ। ਵੀ.ਐਨ.ਓ.-ਐਨ.ਸੀ.ਡਬਲਯੂ. (ਕਨਫੈਡਰੇਸ਼ਨ ਆਫ ਨੀਦਰਲੈਂਡਜ਼ ਇੰਡਸਟਰੀ ਐਂਡ ਇੰਪਲਾਇਰਜ਼) ਦੀ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਡੱਚ ਕੰਪਨੀਆਂ ਅਤੇ ਪੰਜਾਬ ਦਰਮਿਆਨ ਨਿਰੰਤਰ ਸ਼ਮੂਲੀਅਤ ਨੂੰ ਸੁਵਿਧਾਜਨਕ ਬਣਾਉਣ ਲਈ ਢਾਂਚਾਗਤ ਸਾਂਝੇਦਾਰੀ ਕਾਇਮ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਲ ਵਿੱਚ ਆ ਰਹੇ ਭਾਰਤ-ਈ.ਯੂ. ਮੁਕਤ ਵਪਾਰ ਸਮਝੌਤੇ (ਐਫਟੀਏ) ਤੋਂ ਵਪਾਰ ਅਤੇ ਨਿਵੇਸ਼ ਲਈ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਹ ਵੀ ਕਿਹਾ ਕਿ ਪੰਜਾਬ ਅਤੇ ਨੀਦਰਲੈਂਡ ਦੋਵਾਂ ਨੂੰ ਆਈ.ਟੀ./ਆਈ.ਟੀ.ਈ.ਐਸ., ਡੇਅਰੀ, ਫੂਡ ਪ੍ਰੋਸੈਸਿੰਗ ਅਤੇ ਆਲੂ ਉਤਪਾਦਨ ਸਮੇਤ ਖੇਤੀਬਾੜੀ-ਮੁੱਲ ਲੜੀ ਵਰਗੇ ਖੇਤਰਾਂ ਵਿੱਚ ਦੁਵੱਲਾ ਲਾਭ ਹੋ ਸਕਦਾ ਹੈ।
    ਮੁੱਖ ਮੰਤਰੀ ਨੇ ਡੱਚ ਕੰਪਨੀਆਂ ਨੂੰ ਪੰਜਾਬ ਦੇ ਜਲਦ ਸ਼ੁਰੂ ਹੋਣ ਵਾਲੇ ਖੇਤੀਬਾੜੀ-ਤਕਨੀਕੀ ਤੇ ਉਦਯੋਗ ਪਲੇਟਫਾਰਮਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ, ਜਿਸ ਵਿੱਚ ਸੀ.ਆਈ.ਆਈ. ਨਾਲ ਜੁੜਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਹੈ। ਉਨ੍ਹਾਂ ਨੇ ਪੰਜਾਬ ਦੇ ਪ੍ਰਗਤੀਸ਼ੀਲ ਨੀਤੀ ਢਾਂਚੇ, ਜਿਸ ਵਿੱਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਫਾਸਟਟ੍ਰੈਕ ਪੰਜਾਬ ਪੋਰਟਲ ਸ਼ਾਮਲ ਹੈ, ਬਾਰੇ ਵੀ ਭਾਈਵਾਲਾਂ ਨੂੰ ਜਾਣੂ ਕਰਵਾਇਆ, ਜੋ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਂਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਤਕਨਾਲੋਜੀ-ਅਧਾਰਤ, ਟਿਕਾਊ ਅਤੇ ਵਿਸ਼ਵ ਪੱਧਰ ’ਤੇ ਏਕੀਕ੍ਰਿਤ ਖੇਤੀਬਾੜੀ ਤੇ ਉਦਯੋਗਿਕ ਆਰਥਿਕਤਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

    Share. Facebook Twitter Pinterest Email WhatsApp

    Related Posts

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026

    जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया

    August 30, 2026

    केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए

    August 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.