ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਐਡੀਸ਼ਨਲ ਮੁੱਖ ਗ੍ਰੰਥੀ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ ਉੱਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਸ ਮਗਰੋਂ ਮੀਡੀਆ ਨੂੰ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਰਾਹੀਂ ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ, ਪਾਪੀ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਦਾ ਕਾਨੂੰਨ ਬਿਨਾਂ ਸ਼ੱਕ ਕੌਮ ਦੇ ਹੱਕ ਵਿਚ ਹੈ ਪਰੰਤੂ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਅਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਯਾਦਾ ਸਬੰਧੀ ਮਾਮਲਿਆਂ ’ਚ ਕਾਨੂੰਨੀ ਦਾਇਰੇ ਵਿਚ ਲਿਆਉਣਾ ਅਤਿ ਇਤਰਾਜ਼ਯੋਗ ਹੈ।
ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਸਲੇ ਉੱਤੇ ਵਿਚਾਰ-ਮੰਥਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿਚ ਸੋਧਾਂ ਕਰਨੀਆਂ ਕੌਮ ਦੇ ਭਲੇ ਵਿਚ ਹੈ, ਜਿਸ ’ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਸਿੰਘ ਸਾਹਿਬਾਨ ਅਤੇ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੂਰੀ ਕੌਮ ਦੇ ਗ੍ਰੰਥੀ ਸਿੰਘਾਂ ਵੱਲੋਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾਦਾਰ ਧਿਰ ਗ੍ਰੰਥੀ ਸਿੰਘ ਕੌਮ ਦੀ ਰੀੜ ਦੀ ਹੱਡੀ ਵਾਂਗ ਹਨ, ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨ ਨਾਲ ਭੈਅਤੀਤ ਨਹੀਂ ਕਰਨਾ ਚਾਹੀਦਾ, ਸਗੋਂ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ ਜਿਸ ਨੂੰ ਪ੍ਰਚਾਰਨ ਅਤੇ ਪਾਲਣਾ ਲਈ ਗ੍ਰੰਥੀ ਸਿੰਘ ਸਾਹਿਬਾਨ ਇਸ ਦੀ ਪ੍ਰੋੜ੍ਹਤਾ ਕਰਨ। ਇਸ ਲਈ ਮੁੱਖ ਮੰਤਰੀ ਤੁਰੰਤ ਇਸ ਕਾਨੂੰਨ ਵਿੱਚੋਂ ਗ੍ਰੰਥੀ ਸ਼?ਰੇਣੀ, ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਵਿਰੁੱਧ ਜਾਂਦੀਆਂ ਮੱਦਾਂ ਖ਼ਤਮ ਕਰਨ ਦੀ ਪਹਿਲਕਦਮੀ ਕਰਨ।
ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਮੌਜੂਦ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


