ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਸਖ਼ਤ ਸਜ਼ਾਵਾਂ ਦੇ ਪ੍ਰਬੰਧ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਵਾਗਤ ਹੈ, ਪਰ ਕਿਸੇ ਵੀ ਕਾਨੂੰਨ ਦੇ ਨਾਂ ’ਤੇ ਪੰਥਕ ਮਰਿਆਦਾ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਨਿਰਦੋਸ਼ ਸਿੱਖ ਜਾਂ ਪਾਠੀ ਸਿੰਘ ਵਿੱਚ ਡਰ ਦਾ ਮਾਹੌਲ ਪੈਦਾ ਨਾ ਹੋਵੇ। ਪ੍ਰੋਫੈਸਰ ਚੰਦੂਮਾਜਰਾ ਅੱਜ ਏਥੇ ਸੀਨੀਅਰ ਆਗੂ ਮਨਜਿੰਦਰ ਸਿੰਘ ਬਰਾੜ ਦੇ ਪਿਤਾ ਮਾਸਟਰ ਰਣਬੀਰ ਸਿੰਘ ਦੇ ਭੋਗ ਵਿਚ ਸ਼ਾਮਿਲ ਹੋਣ ਉਪਰੰਤ ਅਕਾਲੀ ਆਗੂ ਬੇਦੀ ਇੰਦਰਜੀਤ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਪੰਥਕ ਏਕਤਾ ਦੇ ਮੁੱਦੇ ’ਤੇ ਚੰਦੂਮਾਜਰਾ ਨੇ ਕਿਹਾ ਕਿ ਸਿੱਖ ਲੀਡਰਸ਼ਿਪ ਨੂੰ ਆਪਸੀ ਮਤਭੇਦ ਭੁਲਾ ਕੇ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਥਕ ਧਿਰਾਂ ਇੱਕ ਮੰਚ ’ਤੇ ਨਹੀਂ ਆਉਂਦੀਆਂ ਤਾਂ ਇਸ ਦੇ ਨੁਕਸਾਨਦੇਹ ਨਤੀਜੇ ਸਾਹਮਣੇ ਆ ਸਕਦੇ ਹਨ। ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਐਮਐਸਪੀ ਦੀ ਕਾਨੂੰਨੀ ਗਾਰੰਟੀ ਅਤੇ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ, ਪੰਜਾਬ ਪੰਜਾਬੀਅਤ ਅਤੇ ਪੰਥ ਦੇ ਹੋਰ ਜਰੂਰੀ ਮੁੱਦਿਆਂ ’ਤੇ ਠੋਸ ਫ਼ੈਸਲੇ ਹੋਣ ਤੋਂ ਬਾਅਦ ਹੀ ਕੋਈ ਰਾਜਨੀਤਿਕ ਗੱਲਬਾਤ ਸੰਭਵ ਹੋ ਸਕਦੀ ਹੈ। ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੰਭਾਵਨਾ ਨੂੰ ਉਨ੍ਹਾਂ ਰੱਦ ਕਰ ਦਿੱਤਾ। ਇਸ ਮੌਕੇ ਚੰਦੂਮਾਜਰਾ ਨੇ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਭਾਰੀ ਕਰਜ਼ੇ ਦੇ ਬੋਝ ਹੇਠ ਦਬਿਆ ਹੋਇਆ ਹੈ, ਪਰ ਸਰਕਾਰ ਲੋਕ ਭਲਾਈ ਦੇ ਕੰਮਾਂ ਦੀ ਥਾਂ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ’ਤੇ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਅਜਿਹੇ ਲੋਕਾਂ ਦਾ ਪ੍ਰਭਾਵ ਵਧ ਰਿਹਾ ਹੈ ਜਿਨ੍ਹਾਂ ਦੀ ਸੂਬੇ ਦੇ ਹਿੱਤਾਂ ਨਾਲ ਸਿੱਧੀ ਸਾਂਝ ਨਹੀਂ ਹੈ।
ਸਥਾਨਕ ਚੋਣਾਂ ਦੇ ਨਤੀਜਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਅਤੇ ਪੁਲੀਸ ਤੰਤਰ ਦੀ ਦੁਰਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਹੋਏ ਹਨ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਇਸ ਮੌਕੇ ਬੇਦੀ ਇੰਦਰਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਪੰਮਾ, ਮਹਿੰਦਰ ਸਿੰਘ ਵਾਲੀਆ, ਅਜਵਿੰਦਰ ਸਿੰਘ ਬੇਹੀਹਾਰਾ ਅਤੇ ਪ੍ਰੋਫੈਸਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਸਨ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


