ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਾਸਿਕ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਜੀ.ਟੀ. ਰੋਡ ਸਮਰਾਲਾ ਵਿਖੇ ਹੋਈ। ਜਿਨ੍ਹਾਂ ਨੇ ਆਪਣੇ ਸੰਬੋਧਨ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ 2027 ਦੀਆਂ ਛੇ ਹਾੜੀ ਫਸਲਾਂ ਦੇ ਸਮੱਰਥਨ ਮੁੱਲ ਵਿੱਚ ਕੀਤਾ ਨਿਗੂਣਾ ਵਾਧਾ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਮੁੱਢੋਂ ਰੱਦ ਕੀਤਾ ਜਾਂਦਾ ਹੈ। ਜਿਨ੍ਹਾਂ ਵਿੱਚ ਕਣਕ ਦੇ ਭਾਅ ਵਿੱਚ 25 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਕਿਉਂਕਿ ਕਣਕ ਦੇ ਭਾਅ ਵਿੱਚ ਕੀਤਾ ਇਹ ਵਾਧਾ ਕਣਕ ਦੀ ਫਸਲ ਤੇ ਆਉਣ ਵਾਲੇ ਖਰਚਿਆਂ ਦੇ ਮੁਕਾਬਲੇ ਨਿਗੂਣਾ ਹੈ। ਪਿਛਲੇ ਸਾਲ ਤੋਂ ਡੀਜ਼ਲ, ਕੀਟ ਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਭਾਅ ਵਿੱਚ ਬਹੁਤ ਜਿਆਦਾ ਵੱਧ ਚੁੱਕਾ ਹੈ। ਕੇਂਦਰ ਸਰਕਾਰ ਆਪਣੇ ਵੱਲੋਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰੀ ਜਾਂਦੀ ਹੈ, ਜਦੋਂ ਕਿਸਾਨੀ ਫਸਲਾਂ ਦੀ ਖਰੀਦ ਦੀ ਗੱਲ ਆਉਂਦੀ ਹੈ ਤਾਂ ਇਹ ਵਾਧਾ ਨਾਮਾਤਰ ਕੀਤਾ ਜਾਂਦਾ ਹੈ। ਇਸ ਲਈ ਸਾਡੀ ਮੰਗ ਹੈ ਕਿ ਕੇਂਦਰ ਸਰਕਾਰ ਫਸਲਾਂ ਦੇ ਭਾਅ ਡਾ. ਸੁਆਮੀਨਾਥਨ ਕਮਿਸ਼ਨ ਦੇ ਸੀ+50% ਫਾਰਮੂਲੇ ਤਹਿਤ ਤਹਿ ਹੋਣੇ ਚਾਹੀਦੇ ਹਨ। ਕਿਸਾਨਾਂ ਦੀਆਂ ਫਸਲਾਂ ਦੇ ਭਾਅ ਨਾਮਾਤਰ ਵਧਾ ਕੇ ਕਿਸਾਨਾਂ ਨੂੰ ਘੋਰ ਨਿਰਾਸ਼ਾ ਦੇ ਆਲਮ ਵਿੱਚ ਧੱਕ ਰਹੀ ਹੈ। ਕਿਸਾਨਾਂ ਨੂੰ ਇਸ ਵਾਰੀ ਆਸ ਸੀ ਕਿ ਕੇਂਦਰ ਸਰਕਾਰ ਖੇਤੀ ਲਾਗਤਾਂ ਤੇ ਆ ਰਹੇ ਵਧੇਰੇ ਖਰਚੇ ਨੂੰ ਧਿਆਨ ਵਿੱਚ ਰੱਖ ਕੇ ਹਾੜੀ ਫਸਲਾਂ ਦੇ ਸਮੱਰਥਨ ਮੁੱਲ ਤਹਿ ਕਰੇਗੀ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆ ਕਰ ਦਿੱਤਾ ਹੈ। ਮੀਟਿੰਗ ਵਿੱਚ ਹੋਰ ਬੁਲਾਰਿਆਂ ਨੇ ਵੀ ਕਿਸਾਨੀ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕੀਤੇ ਜਾਣ ਅਤੇ ਝੋਨੇ ਦੀ ਫਸਲ ਸਮੱਰਥਨ ਮੁੱਲ ਤੋਂ ਘੱਟ ਨਾ ਖਰੀਦੀ ਜਾਵੇ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਬਲਜੀਤ ਸਿੰਘ ਬਲਾਕ ਪ੍ਰਧਾਨ, ਰਣਜੀਤ ਸਿੰਘ ਕਟਾਣਾ ਸਹਿਬ, ਸੁਖਦੇਵ ਸਿੰਘ ਕਟਾਣਾ ਸਾਹਿਬ, ਜੋਗਿੰਦਰ ਸਿੰਘ ਮੱਲ ਮਾਜਰਾ, ਜਰਨੈਲ ਸਿੰਘ ਟੋਡਰਪੁਰ, ਜੀਵਨ ਸਿੰਘ ਮੱਲ ਮਾਜਰਾ, ਜੀਤ ਸਿੰਘ ਟੋਡਰਪੁਰ, ਮਿੱਤਰਪਾਲ ਸਿੰਘ ਪ੍ਰਧਾਨ, ਨਿਰਮਲ ਸਿੰਘ ਪਾਲ ਮਾਜਰਾ, ਰਣਧੀਰ ਸਿੰਘ, ਸੁੱਖਾ ਸਿੰਘ ਮੁਸ਼ਕਾਬਾਦ ਆਦਿ ਤੋਂ ਇਲਾਵਾ ਯੂਨੀਅਨ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


