ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਕੇਂਦਰੀ ਜਾਂਚ ਏਜੰਸੀ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਵਾਈ ਨੂੰ ਲੈ ਕੇ ਸਿਆਸੀ ਤਣਾਅ ਵੱਧ ਗਿਆ ਹੈ। ਆਮ ਆਦਮੀ ਪਾਰਟੀ ਦੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੂੰਡੀਆਂ ਨੇ ਕੇਂਦਰ ਸਰਕਾਰ ਅਤੇ ਬੀਜੇਪੀ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਈਡੀ ਵਰਗੀਆਂ ਏਜੰਸੀਆਂ ਦਾ ਇਸਤੇਮਾਲ ਸਿਰਫ਼ ਵਿਰੋਧੀ ਧਿਰ ਦੇ ਆਗੂਆਂ ਨੂੰ ਦਬਾਉਣ ਅਤੇ ਡਰਾਉਣ ਲਈ ਕੀਤਾ ਜਾ ਰਿਹਾ ਹੈ।
ਮੰਤਰੀ ਮੂੰਡੀਆਂ ਨੇ ਕਿਹਾ ਕਿ ਜਿਹੜੇ ਵੀ ਸੂਬਿਆਂ ਵਿੱਚ ਬੀਜੇਪੀ ਦੀ ਸਰਕਾਰ ਨਹੀਂ ਹੈ, ਉਥੇ ਕੇਂਦਰੀ ਏਜੰਸੀਆਂ ਨੂੰ ਹਥਿਆਰ ਵਾਂਗ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਅਤੇ ਸਰਕਾਰ ਦੇ ਕੰਮਾਂ ਤੋਂ ਘਬਰਾਕੇ ਵਿਰੋਧੀਆਂ ਖ਼?ਲਾਫ਼ ਝੂਠੇ ਕੇਸਾਂ ਅਤੇ ਰੇਡਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੀਤੇ ਕੁਝ ਸਾਲਾਂ ਵਿੱਚ ਈਡੀ ਵੱਲੋਂ ਕੀਤੀਆਂ ਜ਼ਿਆਦਾਤਰ ਕਾਰਵਾਈਆਂ ਰਾਜਨੀਤਿਕ ਮਕਸਦਾਂ ਨਾਲ ਪ੍ਰੇਰਿਤ ਰਹੀਆਂ ਹਨ ਅਤੇ ਬਾਅਦ ਵਿੱਚ ਅਦਾਲਤਾਂ ਵਿੱਚ ਉਹ ਕੇਸ ਕਾਇਮ ਨਹੀਂ ਰਹੇ। ਮੂੰਡੀਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਜਾਂਚ ਏਜੰਸੀਆਂ ਨੂੰ ਨਿਰਪੱਖ ਹੋਣਾ ਚਾਹੀਦਾ ਹੈ, ਨਾ ਕਿ ਕਿਸੇ ਸਿਆਸੀ ਪਾਰਟੀ ਦੇ ਇਸ਼ਾਰੇ ‘ਤੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਭ ਕੁਝ ਸਮਝਦੇ ਹਨ ਅਤੇ ਕੇਂਦਰ ਸਰਕਾਰ ਦੀਆਂ “ਡਰਾਉ ਤੇ ਦਬਾਉ”ਨੀਤੀਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਲਈ ਡਟ ਕੇ ਲੜਦੀ ਰਹੇਗੀ ਅਤੇ ਕਿਸੇ ਵੀ ਕੇਂਦਰੀ ਦਬਾਅ ਅੱਗੇ ਨਹੀਂ ਝੁਕੇਗੀ।
ਮੂੰਡੀਆਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੇ ਭ੍ਰਿਸ਼ਟਾਚਾਰ ਕੀਤਾ ਹੈ ਤਾਂ ਕਾਨੂੰਨ ਆਪਣਾ ਕੰਮ ਕਰੇ, ਪਰ ਸਿਰਫ਼ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਈਡੀ ਦੀ ਵਰਤੋਂ ਕਰਨਾ ਦੇਸ਼ ਦੀਆਂ ਲੋਕਤਾਂਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਬਰਾਬਰ ਹੈ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


