ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿੱਥੇ ਪੰਜਾਬ ਭਰ ਵਿਚ ਬਿਜਲੀ ਦੀ ਮਾੜੀ ਸਪਲਾਈ ਅਤੇ ਲੈਮੇ ਬਿਜਲੀ ਕੱਟਾਂ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤੇ ਗਏ, ਉੱਥੇ ਹੀ ਹਲਕਾ ਸਨੌਰ ’ਚ ਅਕਾਲੀ ਦਲ ਬਾਦਲਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਬਿਜਲੀ ਦੀ ਨਿਰਵਿਘਨ ਸਪਲਾਈ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੀ
ਹੋਈ ਹੈ। ਉਨ੍ਹਾਂ ਕਿਹਾ ਕਿ ਲੰਮੇ-ਲੰਮੇ ਬਿਜਲੀ ਬੇਲੋੜੇ ਕੱਟਾਂ ਨੂੰ ਰੋਕਿਆ ਜਾਵੇ ਅਤੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਤਕਨੀਕੀ ਸਮੱਸਿਆਵਾਂ ਦਾ ਤੁਰੰਤ ਹੱਲ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੀਤਾ ਜਾਵੇ।
ਉਹਨਾਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਸਨੌਰ ਹਲਕੇ ਵਿਚ ਬਿਜਲੀ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ,ਰਾਜਿੰਦਰ ਵਿਰਕ ਨੇ ਕਿਹਾ ਕਿ ਪਾਵਰਕਾਮ ਵੱਲੋਂ ਵਰਤੀ ਗਈ ਲਾਪ੍ਰਵਾਹੀ ਦੇ ਥਰਮਲਾਂ ’ਚ ਕੋਲੇ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਰ ਕੇ ਬਿਜਲੀ ਸਪਲਾਂ ’ਚ ਪਏ ਵੱਡੇ ਵਿਘਨ ਨੇ ਪੂਰੇ ਪੰਜਾਬ ਦੇ ਖੇਤੀ ਸੈਕਟਰ ਅਤੇ ਉਦਯੋਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ’ਆਪ’ ਇਕ ਨਿਕੰਮੀ ਸਰਕਾਰ ਹੈ, ਜਿਸ ਨੇ ਪੰਜਾਬ ਦੀ ਕਿਰਸਾਨੀ ਅਤੇ ਵਪਾਰੀ ਵਰਗ ਨੂੰ ਹਨੇਰੇ ’ਚ ਧੱਕਿਆ ਹੈ।
ਇਸ ਮੌਕੇ ਗੁਰਵਿੰਦਰ ਸਿੰਘ ਮੱਲ, ਸੁਰਜੀਤ ਸਿੰਘ ਠੇਕੇਦਾਰ, ਗੁਰਮੁੱਖ ਸਿੰਘ ਮੁਰਾਦਪੁਰ, ਜਸਵੰਤ ਸਿੰਘ ਕੋਹਲੀ, ਲਖਵਿੰਦਰ ਸਿੰਘ ਪਟਵਾਰੀ, ਸ਼ੇਰ ਸਿੰਘ. ਖੁੱਡਾ, ਅਜੀਤ ਸਿੰਘ ਖੁੱਡਾ, ਹਰਵਿੰਦਰ ਸਿੰਘ, ਗੋਲਡੀ ਅਲੀਪੁਰ, ਸੰਦੀਪ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ, ਭੁਪਿੰਦਰ ਸਿੰਘ, ਗੁਰਬਿੰਦਰ ਸਿੰਘ ਬਲਾਕ ਸੰਮਤੀ, ਬਲਜੀਤ ਸਿੰਘ ਬਲਾਕ ਸੰਮਤੀ, ਗੁਰਪ੍ਰੀਤ ਸਿੰਘ ਦੇਵੀਗੜ੍ਹ, ਅਮਰਜੀਤ ਸਿੰਘ, ਹਰਦੇਵ ਸਿੰਘ ਬਲਬੇੜਾ ਅਤੇ ਦਵਿੰਦਰ ਸਿੰਘ ਬੁਧਮੌਰ ਸਮੇਤ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


