ਸੀਐਮ ਮਾਨ
ਇਹਨਾਂ ਆਗੂਆਂ ਨੇ ਕਦੇ ਵੀ ਪੰਜਾਬ ਬਾਰੇ ਨਹੀਂ ਸੋਚਿਆ; ਹੁਣ ਅਸੀਂ ਪੰਜਾਬ ਦੀ ਤਰੱਕੀ ਨੂੰ ਰੁਕਣ ਨਹੀਂ ਦੇਵਾਂਗੇ : ਸੀਐਮ ਮਾਨ
ਚੰਡੀਗੜ੍ਹ, 18 ਜੂਨ (ਦੇਸ਼ ਪ੍ਰਦੇਸ਼ ਬਿਊਰੋ) : ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ, ਪਰ ਹੁਣ ਇਹ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਵੱਲ ਲਗਾਤਾਰ ਵਧ ਰਿਹਾ ਹੈ। ਟਾਂਡਾ ਹਲਕੇ ਦੇ ਪਿੰਡ ਭੱਟਲਾਂ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਪਜਾਊ ਜ਼ਮੀਨ, ਭਰਪੂਰ ਪਾਣੀ ਦੇ ਸਰੋਤਾਂ, ਅਨੁਕੂਲ ਮੌਸਮ ਅਤੇ ਮਿਹਨਤੀ ਲੋਕਾਂ ਦੀ ਬਖਸ਼ਿਸ਼ ਹੋਣ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਪਿਛਲੀਆਂ ਸਰਕਾਰਾਂ ਕਾਰਨ ਆਪਣੀ ਪੂਰੀ ਸਮਰੱਥਾ ਮੁਤਾਬਕ ਵਧਣ-ਫੁੱਲਣ ਦਾ ਮੌਕਾ ਨਹੀਂ ਮਿਲਿਆ, ਜੋ ਸੂਬੇ ਦੇ ਹਿੱਤਾਂ ਨੂੰ ਸਭ ਤੋਂ ਅੱਗੇ ਰੱਖਣ ਵਿੱਚ ਨਾਕਾਮ ਰਹੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇੱਕ ਅਜਿਹਾ ’ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ, ਜਿੱਥੇ ਕਿਸੇ ਵੀ ਨੌਜਵਾਨ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਨਾ ਹੋਣਾ ਪਵੇ।
ਇਨਸਾਫ਼ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਇਆ ਗਿਆ ਸਖ਼ਤ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਢਾਲ ਵਜੋਂ ਕੰਮ ਕਰੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਰਗਾੜੀ ਵਿਖੇ ਹੋਈ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਵਿਖੇ ਹੋਏ ਗੋਲੀ ਕਾਂਡ ਨੇ ਹਰ ਪੰਜਾਬੀ, ਖਾਸ ਕਰਕੇ ਸਿੱਖ ਸੰਗਤ ਦੀ ਆਤਮਾ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ। ਇਹ ਜ਼ਖ਼ਮ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਤਾਜ਼ਾ ਹਨ। ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਇਨਸਾਫ਼ ਜ਼ਰੂਰ ਹੋਵੇਗਾ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਨ੍ਹਾਂ ਅਪਰਾਧਾਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ਅਤੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਅਸੀਂ ’ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਾਗੂ ਕੀਤਾ ਹੈ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ। ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਨਾ-ਮਾਫ਼ੀਯੋਗ ਗੁਨਾਹ ਕਰਨ ਦੀ ਹਿੰਮਤ ਨਾ ਕਰੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ। ਇਸ ਦੀ ਪਵਿੱਤਰਤਾ ਅਤੇ ਸਤਿਕਾਰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ। ਜੇਕਰ ਕੋਈ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਦੀ ਰੱਖਿਆ ਨਹੀਂ ਕਰ ਸਕਦੀ ਤਾਂ ਉਹ ਸਮਾਜ ਪ੍ਰਤੀ ਆਪਣੀ ਸਭ ਤੋਂ ਬੁਨਿਆਦੀ ਜ਼ਿੰਮੇਵਾਰੀ ਵਿੱਚ ਫੇਲ੍ਹ ਸਾਬਤ ਹੁੰਦੀ ਹੈ।”
ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਨ੍ਹਾਂ ਨੇ ਗੁਰਬਾਣੀ ਦੇ ਨਾਂ ’ਤੇ ਵੋਟਾਂ ਮੰਗੀਆਂ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਨੇ ਸਿਆਸੀ ਲਾਹੇ ਲਈ ਧਰਮ ਦੀ ਵਰਤੋਂ ਕੀਤੀ ਅਤੇ ਪੰਜਾਬ ਦੇ ਲੋਕ ਉਨ੍ਹਾਂ ਦੇ ਰਾਜ ਦੌਰਾਨ ਵਾਪਰੀਆਂ ਘਟਨਾਵਾਂ ਦੇ ਦਰਦ ਨੂੰ ਭੁੱਲੇ ਨਹੀਂ ਹਨ।”
ਉਨ੍ਹਾਂ ਨੇ ਇਸ਼ਾਰਾ ਕਰਦਿਆਂ ਕਿਹਾ, “ਕੁਝ ਆਗੂ ਆਪਣੇ ਕਾਰਜਕਾਲ ਦੌਰਾਨ ਹੋਏ ਵਿਕਾਸ ਦੀਆਂ ਗੱਲਾਂ ਕਰਦੇ ਹਨ, ਪਰ ਉਹ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਨੂੰ ਆਸਾਨੀ ਨਾਲ ਭੁੱਲ ਜਾਂਦੇ ਹਨ। ਪੰਜਾਬ ਉਨ੍ਹਾਂ ਦਰਦਨਾਕ ਪਲਾਂ ਨੂੰ ਕਦੇ ਨਹੀਂ ਭੁੱਲ ਸਕਦਾ। ਲੋਕਾਂ ਅਤੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਦੇ ਖ਼ਿਲਾਫ਼ ਕੀਤੇ ਗਏ ਪਾਪਾਂ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ।”
ਪੰਜਾਬ ਦੇ ਸਫ਼ਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਬਹੁਤ ਸੰਤਾਪ ਹੰਢਾਇਆ ਹੈ। ਇਹ 1947 ਵਿੱਚ ਵੰਡ ਦੌਰਾਨ ਉੱਜੜਿਆ, 1984 ਵਿੱਚ ਫਿਰ ਦੁੱਖ ਝੱਲਿਆ ਅਤੇ ਫਿਰ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਸਾਲਾਂ ਬੱਧੀ ਲੁੱਟ-ਖਸੁੱਟ ਅਤੇ ਸ਼ੋਸ਼ਣ ਦਾ ਸ਼ਿਕਾਰ ਹੋਇਆ। ਅਸੀਂ ਹੁਣ ਪੰਜਾਬ ਦੀ ਤਰੱਕੀ ਨੂੰ ਹੋਰ ਰੁਕਣ ਨਹੀਂ ਦੇ ਸਕਦੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰਾ ਪੰਜਾਬ ਮੇਰਾ ਪਰਿਵਾਰ ਹੈ। ਨੌਜਵਾਨਾਂ ਲਈ ਨੌਕਰੀਆਂ, ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਹਰ ਘਰ ਲਈ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ। ਲੋਕਾਂ ਵੱਲੋਂ ਦਿਖਾਇਆ ਗਿਆ ਪਿਆਰ ਅਤੇ ਵਿਸ਼ਵਾਸ ਮੈਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨੂੰ ਕਦੇ ਅਸੰਭਵ ਮੰਨਿਆ ਜਾਂਦਾ ਸੀ। ਇਸ ਨਾਲ ਕਿਸਾਨਾਂ ਨੂੰ ਹਜ਼ਾਰਾਂ ਰੁਪਏ ਬਚਾਉਣ ਵਿੱਚ ਮਦਦ ਮਿਲੀ ਹੈ ਜੋ ਪਹਿਲਾਂ ਜਨਰੇਟਰਾਂ ਲਈ ਡੀਜ਼ਲ ’ਤੇ ਖਰਚ ਹੁੰਦੇ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਯੋਜਨਾ ਦੀ ਸਹੂਲਤ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਹੁਣ ਤੱਕ ਲੋਕ ਇਸ ਸਕੀਮ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕਰਵਾ ਚੁੱਕੇ ਹਨ। ਇਸ ਪਹਿਲਕਦਮੀ ਨੇ ਪਰਿਵਾਰਾਂ ’ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ ਅਤੇ ਮਿਆਰੀ ਸਿਹਤ ਸਹੂਲਤਾਂ ਤੱਕ ਪਹੁੰਚ ਯਕੀਨੀ ਬਣਾਈ ਹੈ।” ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਅਤੇ ਕਰਮਬੀਰ ਸਿੰਘ ਘੁੰਮਣ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ :
5 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


