ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਲੋੜ ਹੈ ਅਤੇ ਲੰਮੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਨੌਜਵਾਨਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ। ਜਿਸ ਕਾਰਨ ਕਾਂਗਰਸ ਪਾਰਟੀ ਵੱਲੋਂ ਐਸ.ਸੀ.ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਚੰਦਰੇਸ਼ਵਰ ਸਿੰਘ ਮੋਹੀ ਦੀ ਸਿਫ਼ਾਰਸ਼ ’ਤੇ ਜਸਪ੍ਰੀਤ ਸਿੰਘੀ ਮਾਨ ਨੂੰ ਐਸ.ਸੀ ਸੈੱਲ ਨਾਭਾ ਦਾ ਬਲਾਕ ਪ੍ਰਧਾਨ ਅਤੇ ਜਸਬੀਰ ਸਿੰਘ ਜੱਸੀ ਨੂੰ ਦੇਹਟੀ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਪਰੋਕਤ ਅਧਿਕਾਰੀਆਂ ਨੇ ਜਿੱਥੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਉੱਥੇ ਹੀ ਐਸ. ਸੀ. ਕਮਿਸ਼ਨ ਦੇ ਸਾਬਕਾ ਚੈਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਦੇ ਨਿਵਾਸ ਸਥਾਨ ’ਤੇ ਵੀ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਹਿਲਾਂ ਵਾਂਗ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ। ਮੋਹੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਮੋਹੀ ਕਾਂਗਰਸ ਪਾਰਟੀ ਦਾ ਥੰਮ?ਹ ਹਨ ਅਤੇ ਸਾਡੀ ਸਮੁੱਚੀ ਟੀਮ ਪਾਰਟੀ ਲਈ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ ੍ਟ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਚੰਦੇਸ਼ਵਰਮੋਹੀ ਨੇ ਜਿੱਥੇ ਨਵੀਂ ਟੀਮ ਨੂੰ ਵਧਾਈ ਦਿੱਤੀ ਉੱਥੇ ਹੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਨਵੀਂ ਟੀਮ ਬੂਥ ਪੱਧਰ ਤੋਂ ਪਾਰਟੀ ਲਈ ਦਿਨ-ਰਾਤ ਕੰਮ ਕਰੇਗੀ ਅਤੇ ਮਿਸ਼ਨ 2027 ਕਾਂਗਰਸ ਪਾਰਟੀ ਦੀ ਜਿੱਤ ਹਾਸਲ ਕਰਕੇ ਪੰਜਾਬ ਦੀ ਸੇਵਾ ਕਰੇਗੀ। ਇਸ ਮੌਕੇ ਹੋਰਾਂ ਤੋਂ ਇਲਾਵਾ ਮੋਨੂੰ ਡੱਲਾ, ਬਾਬਾ ਹਰਪ੍ਰੀਤ ਸਿੰਘ ਟੋਡਰਵਾਲ, ਮਨਜੀਤ ਸਿੰਘ, ਯੋਵਨਜੀਤ ਸਿੰਘ ਖਗੁੜਾ, ਕਰਮਦੀਪ ਸਿੰਘ ਭੱਟੀ ਆਦਿ ਹਾਜ਼ਰ ਸਨ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


