ਪੰਜਾਬੀ ਯੂਨੀਵਰਸਿਟੀ ਵਿਖੇ -‘ਸਟੂਡੈਂਟ ਆਰਗਨਾਈਜ਼ੇਸ਼ਨ ਆਫ਼ ਇੰਡੀਆ’ ਵੱਲੋਂ ਪੇਪਰ ਲੀਕ ਮਾਮਲੇ ਵਿਰੁੱਧ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਜ਼ੋਰਦਾਰ ਭੜਾਸ ਕੱਢੀ। ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜੋ ਮੁਲਕ ਆਪਣੀ ਨੌਜਵਾਨੀ ਦੀ ਸੰਭਾਲ ਕਰਦੇ ਹਨ, ਉਹੀ ਦੁਨੀਆ ’ਤੇ ਰਾਜ ਕਰਦੇ ਹਨ, ਜਿਸ ਦੀਆਂ ਵੱਡੀਆਂ ਉਦਾਹਰਣਾਂ ਅਮਰੀਕਾ ਅਤੇ ਚੀਨ ਹਨ। ਪ੍ਰੰਤੂ ਸਾਡੇ ਦੇਸ਼ ਅਤੇ ਪੰਜਾਬ ਵਿੱਚ ਨੌਜਵਾਨਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਨੌਜਵਾਨਾਂ ਨੂੰ ਸੜਕਾਂ ’ਤੇ ਉੱਤਰ ਕੇ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਬਾਦਲ ਨੇ ਆਪ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੌਜੂਦਾ ਰਾਜ ਵਿੱਚ ਨੌਜਵਾਨਾਂ ਦੀ ਪੜ੍ਹਾਈ ਅਤੇ ਨੌਕਰੀਆਂ ਪ੍ਰਤੀ ਪੂਰੀ ਤਰ੍ਹਾਂ ਅਵੇਸਲਾਪਣ ਅਪਣਾਇਆ ਜਾ ਰਿਹਾ ਹੈ। ਨੌਜਵਾਨ ਭਾਰੀ ਪੈਸੇ ਖਰਚ ਕੇ ਅਤੇ ਕੋਚਿੰਗ ਲੈ ਕੇ ਪ੍ਰੀਖਿਆਵਾਂ ਦਿੰਦੇ ਹਨ, ਪਰ ਪੇਪਰ ਲੀਕ ਹੋ ਜਾਂਦੇ ਹਨ, ਜੋ ਕਿ ਉਨ੍ਹਾਂ ਦੇ ਭਵਿੱਖ ਨਾਲ ਇੱਕ ਵੱਡਾ ਧੋਖਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 10 ਪੇਪਰ ਲੀਕ ਹੋ ਚੁੱਕੇ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਇਸ ਗੰਭੀਰ ਮੁੱਦੇ ’ਤੇ ਚੁੱਪ ਧਾਰੀ ਬੈਠੇ ਹਨ। ਸਿੱਖਿਆ ਕ੍ਰਾਂਤੀ ਦੇ ਨਾਮ ’ਤੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ ਅਤੇ ਸੂਬੇ ਦੀ ਅਮਨ-ਸ਼ਾਂਤੀ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ।
ਪੰਜਾਬ ਦੇ ਵਿਕਾਸ ਦੇ ਅੰਕੜਿਆਂ ਦਾ ਜ਼ਿਕਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕਰੀਬ 22 ਸਾਲ ਅਕਾਲੀ ਦਲ ਅਤੇ 20 ਸਾਲ ਕਾਂਗਰਸ ਨੇ ਰਾਜ ਕੀਤਾ ਹੈ। ਅੰਕੜੇ ਸਾਫ਼ ਦੱਸਦੇ ਹਨ ਕਿ ਪੰਜਾਬ ਦਾ ਅਸਲ ਵਿਕਾਸ ਸਿਰਫ਼ ਅਕਾਲੀ ਦਲ ਦੇ ਕਾਰਜਕਾਲ ਵਿੱਚ ਹੀ ਹੋਇਆ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਆਪਣੇ ਅਤੇ ਬੇਗਾਨਿਆਂ ਦੀ ਪਛਾਣ ਕਰਨ। ਅਕਾਲੀ ਦਲ 105 ਸਾਲ ਪੁਰਾਣੀ ਪਾਰਟੀ ਹੈ ਜੋ ਪੂਰੀ ਤਰ੍ਹਾਂ ਪੰਜਾਬ ਨੂੰ ਸਮਰਪਿਤ ਹੈ, ਜਦਕਿ ਦੂਜੀਆਂ ਪਾਰਟੀਆਂ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀਆਂ ਹਨ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵੱਡੇ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇੱਕ ਖਾਸ ਐਕਟ ਲਿਆਂਦਾ ਜਾਵੇਗਾ, ਜਿਸ ਤਹਿਤ ਸਰਕਾਰੀ ਨੌਕਰੀਆਂ ਵਿੱਚ 100 ਫ਼ੀਸਦ ਭਰਤੀ ਸਿਰਫ਼ ਪੰਜਾਬੀਆਂ ਲਈ ਹੀ ਲਾਜ਼ਮੀ ਕੀਤੀ ਜਾਵੇਗੀ। ਹਰ ਪ੍ਰਾਈਵੇਟ ਇੰਡਸਟਰੀ ਵਿੱਚ 70 ਫ਼ੀਸਦ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਲਈ ਰਾਖਵੀਆਂ ਹੋਣਗੀਆਂ।ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਅਤੇ ਵੇਟਨਰੀ ਕਾਲਜ ਸਥਾਪਿਤ ਕੀਤੇ ਜਾਣਗੇ। ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵੱਡੇ ਪੱਧਰ ’ਤੇ ਕਿੱਤਾ-ਮੁਖੀ (ਵੋਕੇਸ਼ਨਲ) ਕੋਰਸ ਸ਼ੁਰੂ ਕੀਤੇ ਜਾਣਗ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


