ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼?ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਅਰਦਾਸ ਸਮਾਗਮ ਕਰਵਾਏ ਗਏ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਅਕ ਅਦਾਰਿਆਂ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ (ਪਟਿਆਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵਿਚ ਸ਼ਾਮਲ ਹੋਏ, ਜਦਕਿ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਵਿਚ ਸ਼ਮੂਲੀਅਤ ਕੀਤੀ।
ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼?ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਜਿਨ੍ਹਾਂ ਸਿੰਘਾਂ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਜ਼ੇਲ੍ਹਾਂ ਵਿਚ ਬਿਤਾਇਆ ਹੈ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਬੰਦੀ ਸਿੰਘ ਹਨ, ਜਿਨ੍ਹਾਂ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਦੇ ਵਿਰੁੱਧ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਭਾਰਤੀ ਕਾਨੂੰਨ ਅਨੁਸਾਰ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜ਼ੇਲ੍ਹਾਂ ਵਿਚ ਬਿਤਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਭਾਵਨਾਵਾਂ ਨਾਲ ਜੁੜੇ ਇਹ ਅਹਿਮ ਮਾਮਲੇ ਪ੍ਰਤੀ ਹਮੇਸ਼ਾ ਹੀ ਅਵੇਸਲੀਆਂ ਹਨ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦੇ ਮਾਮਲੇ ਪ੍ਰਤੀ ਸੁਪਰੀਮ ਕੋਰਟ ਦੇ ਕਹਿਣ ਮਗਰੋਂ ਵੀ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ, ਜੋ ਕਾਨੂੰਨੀ ਅਧਿਕਾਰਾਂ ਨਾਲ ਵੀ ਬੇਇਨਸਾਫ਼ੀ ਹੈ। ਇਸੇ ਤਰ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਕਿਤੇ ਸੁਣਵਾਈ ਨਾ ਹੋਵੇ ਤਾਂ ਸਿੱਖ ਹਮੇਸ਼ਾਂ ਗੁਰੂ ਦਾ ਸਹਾਰਾ ਲੈਂਦਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਹਨ। ਉਨ੍ਹਾਂ ਸਰਕਾਰ ਨੂੰ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੰਦੀ ਸਿੰਘਾਂ ਸਬੰਧੀ ਫੈਸਲਾ ਕਰਨ ਲਈ ਆਖਿਆ।
ਇਸ ਮੌਕੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਤੇ ਭਾਈ ਲਖਵਿੰਦਰ ਸਿੰਘ ਲੱਖਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ,ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਕੁਲਵੰਤ ਸਿੰਘ ਪੰਡੋਰੀ, ਬੰਦੀ ਸਿੰਘਾਂ ਦੇ ਪਰਿਵਾਰਾਂ ਮੈਂਬਰਾਂ ’ਚੋਂ ਬੀਬੀ ਗੁਰਜੀਤ ਕੌਰ ਤੇ ਬੀ
Breaking News
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
- नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
- कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी


