ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਸੱਦੇ ਦਾ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਬੁੰਗਾ ਸਾਹਿਬ ਖੇਤਰ ਵਿੱਚ ਵੀ ਅਸਰ ਦੇਖਣ ਨੂੰ ਮਿਲਿਆ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਸਮੁੱਚੇ ਬਾਜ਼ਾਰ ਪੂਰਨ ਤੌਰ ’ਤੇ ਬੰਦ ਰਹੇ, ਜਦਕਿ ਕੀਰਤਪੁਰ ਸਾਹਿਬ ਵਿਖੇ ਵੀ ਬਾਜ਼ਾਰ ਬੰਦ ਰੱਖ ਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਦੀ ਪੂਰਨ ਤੌਰ ਤੇ ਬੰਦ ਰੱਖੇ ਗਏ।
ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਭਗਤ ਰਵਿਦਾਸ ਚੌਂਕ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਮਾਰਚ ਕੱਢਿਆ ਗਿਆ। ਮਾਰਚ ਵਿੱਚ ਸ਼ਾਮਲ ਸੰਗਤ ਵੱਲੋਂ ਨਾਅਰੇਬਾਜ਼ੀ ਕਰਦਿਆਂ ਇਹ ਮਾਰਚ ਮੇਨ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸੰਦੀਪ ਸਿੰਘ ਕਲੋਤਾ, ਨਿਰਮਲ ਸਿੰਘ ਹਰੀਵਾਲ, ਜਰਨੈਲ ਸਿੰਘ ਗੁੰਬਰ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਦਵਿੰਦਰ ਸਿੰਘ ਰਾਣਾ ਅਤੇ ਜਥੇਦਾਰ ਰਾਮ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਿਖੇ ਵੱਖ-ਵੱਖ ਕਿਰਤੀ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਇਕੱਠ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਰਕਾਰ ਖ਼?ਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਇਕੱਠ ਨੂੰ ਸ਼ਮਸ਼ੇਰ ਸਿੰਘ ਸ਼ੇਰਾ, ਜਸਪਾਲ ਸਿੰਘ ਢਾਹੇ, ਜੈਮਲ ਸਿੰਘ ਭੜੀ, ਮਨਜਿੰਦਰ ਸਿੰਘ ਬਰਾੜ, ਭੁਪਿੰਦਰ ਸਿੰਘ ਬਜ਼ਰੂੜ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਜੇਲ੍ਹਾਂ ਵਿੱਚ ਰੱਖਣਾ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਜਾਇਜ਼ ਮੰਗ ਹੈ, ਜਿਸ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਕੱਠ ਤੋਂ ਬਾਅਦ ਸਾਰੇ ਆਗੂ ਅਤੇ ਵਰਕਰ ਜਥੇ ਦੇ ਰੂਪ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ, ਜਿੱਥੇ ਤਖ਼ਤ ਸਾਹਿਬ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।
ਉੱਧਰ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ-ਕੀਰਤਪੁਰ ਸਾਹਿਬ ਮਾਰਗ ’ਤੇ ਬੂੰਗਾ ਸਾਹਿਬ ਦੇ ਨਜ਼ਦੀਕ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਚੱਕਾ ਜਾਮ ਕਾਰਨ ਇਸ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੰਬੇ ਜਾਮ ਕਾਰਨ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਪ੍ਰਦਰਸ਼ਨਕਾਰੀਆਂ ਵੱਲੋਂ ਐਂਬੂਲੈਂਸਾਂ ਅਤੇ ਮਰੀਜ਼ਾਂ ਨੂੰ ਲੰਘਣ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਭੱਟੋ, ਸੁਖਵਿੰਦਰ ਸਿੰਘ ਬੜਵਾ, ਸਮਾਜ ਸੇਵੀ ਗੌਰਵ ਰਾਣਾ ਨੂਰਪੁਰ ਬੇਦੀ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


