ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਜ਼ਿਲਾ ਮੋਗਾ ਦੀ ਮੀਟਿੰਗ ਠਾਠਾ ਖੂਹੀ ਸਾਹਿਬ ਬੱਧਨੀ ਕਲਾਂ ਜ਼ਿਲ੍ਹਾ ਆਗੂ ਜਗਰਾਜ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਕ ਗਈ। ਮੀਟਿੰਗ ਵਿੱਚ ਵੱਖ ਵੱਖ-ਵੱਖ ਪਿੰਡ ਇਕਾਈਆਂ ਦੇ ਆਗੂਆਂ ਤੋਂ ਇਲਾਵਾ ਬਲਾਕ ਆਗੂਆਂ ਨੇ ਸ਼ਮੂਲੀਅਤ ਕੀਤੀ । ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਲਖਵੀਰ ਸਿੰਘ ( ਜੰਗ) ਦਾਉਧਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ 25 ਅਗਸਤ ਨੂੰ ਪਿੰਡ ਪਿੰਡ ਵੱਡੇ ਪੋਸਟਰ ਲਗਾਏ ਜਾਣਗੇ । ਇਹਨਾਂ ਪੋਸਟਰਾਂ ਤੇ ਲੋਗੋ ਹੋਵੇਗਾ ਕਿ “ਟਰਾਲੀ ਚੋਰੋ,ਸੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ” ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਵੀ ਐਡ ਕੀਤੀ ਗਈ ਹੈ । ਕਿਉਂਕਿ ਸੰਭੂ ਖਨੌਰੀ ਮੋਰਚੇ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਤੇ ਕੇਂਦਰ ਸਰਕਾਰ ਖ਼ਿਲਾਫ਼ ਲੱਗੇ ਹੋਏ ਸਨ । ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜਬਰ ਤਹਿਤ ਮੋਰਚੇ ਉਖੇੜ ਕੇ ਮੋਰਚੇ ਵਿੱਚੋਂ ਟ?ਰਾਲੀਆਂ ਤੋ ਇਲਾਵਾ ਲੋੜੀਦਾ ਸਾਰਾ ਸਾਮਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲੁੱਟਿਆ ਜੱਗ ਜਾਹਿਰ ਹੈ। ਇਕੱਲੇ ਸੰਭੂ ਤੋ 3 ਕਰੋੜ 77 ਲੱਖ 948 ਰੁਪਏ ਦਾ ਸਮਾਨ ਲੁੱਟਿਆ ਗਿਆ ਸੀ । ਜਿਸ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ । ਜਿਸ ਦੇ ਰੋਸ ਵਜੋਂ ਇਹ ਪੋਸਟਰ ਸਾਰੇ ਪੰਜਾਬ ਦੇ ਪਿੰਡਾਂ ਅੰਦਰ ਲਗਾਏ ਜਾਣਗੇ । ਇਸ ਤੋਂ ਇਲਾਵਾ 31 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵੱਡੇ ਇਕੱਠ ਕਰਕੇ ਪੰਜਾਬ ਸਰਕਾਰ ਨੂੰ ਕਿਸਾਨੀ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਜਾਣਗੇ । ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀ 14 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ।ਆਉਣ ਵਾਲੇ ਸਮੇਂ ਅੰਦਰ ਜੇਕਰ ਸਰਕਾਰ ਨੇ ਸੰਭੂ ਖਨੌਰੀ ਮੋਰਚੇ ਦੀ ਭਰਪਾਈ ਨਾਂ ਕੀਤੀ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । 5 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਪਹਿਲੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਸ਼ਹੀਦੀ ਦਿਵਸ ਮੰਡੇਰਕਲਾਂ ਦੀ ਅਨਾਜ ਮੰਡੀ ਵਿੱਚ ਮਨਾਇਆ ਜਾਵੇਗਾ ।ਮੀਟਿੰਗ ਵਿੱਚ ਜ਼ਿਲ੍ਹਾ ਆਗੂ ਰਾਜੂ ਪੱਤੋ,ਬਲਜਿੰਦਰ ਸਿੰਘ ਅਜਮੇਰ ਸਿੰਘ ਸੁਖਬਿੰਦਰ ਸਿੰਘ ਕਿਸ਼ਨਪੁਰਾ ਗਿਆਨ ਸਿੰਘ ਬੁੱਟਰ ਸੁਖਜੀਤ ਸਿੰਘ ਅਵਤਾਰ ਸਿੰਘ ਕਰਮਜੀਤ ਸਿੰਘ ਗੁਰਦੀਪ ਸਿੰਘ ਦੌਧਰ ਗੁਰਮੀਤ ਪੱਤੋ ਸਿਰਮਜੀਤ ਸਿੰਘ ਚਮਕੌਰ ਸਿੰਘ ਦੱਦਾਹੂਰ ਲਖਵੀਰ ਸਿੰਘ ਰਾਮੂਵਾਲੀਆ ਮਲਕੀਤ ਸਿੰਘ ਜਗਜੀਤ ਸਿੰਘ ਇੰਦਗੜ੍ਹ ਗੁਰਜੀਤ ਸਿੰਘ ਕਾਲੀਆ ਵਾਲੇ ਤੇਜਾ ਮਿਸ਼ਰੀਵਾਲਾ ਜਸਪ੍ਰੀਤ ਰਾੳਕੇ ਗੁਰਪ੍ਰੀਤ ਸਿੰਘ ਦੋਸਾਂਝ ਬਲਜਿੰਦਰ ਸਿੰਘ ਦੋਸਾਂਝ ਸੋਹਣ ਸਿੰਘ ਝੰਡੇਆਣਾ ਜੰਟਾ ਬਹਾਦਰ ਪੁਰਾ ਇਕਬਾਲ ਮੀਨੀਆ ਅਤੇ ਵੱਡੀ ਗਿਣਤੀ ਵਿੱਚ ਕਿਸਾ ਹਾਜ਼ਰ ਹੋਏ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


