ਸੂਬੇ ਵਿਚ ਜਲੰਧਰ ਅਤੇ ਅੰਮ੍ਰਿਤਸਰ ’ਚ ਸੀਮਾ ਸੁਰੱਖਿਆ ਬਲ ਅਤੇ ਫ਼ੌਜ ਦੇ ਕੰਪਲੈਕਸਾਂ ਕੋਲ ਹੋਏ ਬੰਬ ਧਮਾਕਿਆਂ ਤੋਂ ਬਾਅਦ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੂਬੇ ਵਿਚ ਸਥਿਤ ਆਦਮਪੁਰ, ਅੰਮ੍ਰਿਤਸਰ, ਮੋਹਾਲੀ, ਹਲਵਾਰਾ ਹਵਾਈ ਅੱਡਿਆਂ ਦੇ ਆਸ-ਪਾਸ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਟ੍ਹੇਨਿੰਗ ’ਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਵੀ ਪ੍ਰਮੁੱਖ ਸ਼ਹਿਰਾਂ ’ਚ ਕਾਨੂੰਨ-ਵਿਵਸਥਾ ਦੀ ਡਿਊਟੀ ’ਤੇ ਆਗਾਮੀ ਹੁਕਮਾਂ ਤਕ ਤਾਇਨਾਤ ਕਰ ਦਿੱਤਾ ਹੈ। ਇਹ ਕਦਮ ਇਸ ਲਈ ਉਠਾਇਆ ਗਿਆ ਹੈ ਕਿਉਂਕਿ ਅੱਤਵਾਦੀਆਂ ਦਾ ਅਗਲਾ ਨਿਸ਼ਾਨਾ ਹਵਾਈ ਅੱਡੇ ਜਾਂ ਹੋਰ ਸੰਵੇਦਨਸ਼ੀਲ ਸਥਾਨ ਹੋ ਸਕਦੇ ਹਨ।ਪਾਕਿਸਤਾਨ ਅਤੇ ਉਸ ਦੀ ਏਜੰਸੀ ਆਈ. ਐੱਸ. ਆਈ. ਨੇ ਹੁਣ ਪੰਜਾਬ ਨੂੰ ਆਪਣੇ ਨਿਸ਼ਾਨੇ ’ਤੇ ਲੈ ਲਿਆ ਹੈ ਕਿਉਂਕਿ ਇਕ ਤਾਂ ਸੂਬੇ ਵਿਚ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਕੁਝ ਮਹੀਨਿਆਂ ਵਿਚ ਹੋਣੀਆਂ ਹਨ ਅਤੇ ਦੂਜਾ ਇਸ ਸਮੇਂ ਸਰਕਾਰ ਅਤੇ ਰਾਜਨੀਤਕ ਪਾਰਟੀਆਂ ਦਾ ਧਿਆਨ ਆਪਣੀਆਂ ਸਭਾਵਾਂ ਵੱਲ ਰਹੇਗਾ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਕੋਈ ਵੀ ਜੋਖਮ ਉਠਾਉਣ ਲਈ ਤਿਆਰ ਨਹੀਂ ਹਾਂ, ਇਸ ਲਈ ਵਾਧੂ ਫੋਰਸ ਨੂੰ ਗਤੀਸ਼ੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿਚ ਨਾਈਟ ਡੋਮੀਨੈਂਸ ਆਪ੍ਰੇਸ਼ਨ ਵੀ ਸ਼ੁਰੂ ਕਰ ਦਿੱਤੇ ਗਏ। ਹਨ ਅਤੇ ਇਨ੍ਹਾਂ ਆਪ੍ਰੇਸ਼ਨਾਂ ਵਿਚ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਖ਼ੁਦ ਫੀਲਡ ਵਿਚ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


