“ਨਾ ਘਸੁੰਨ ਮਾਰਦਾ, ਨਾ ਲੱਤ ਮਾਰਦਾ — ਰੱਬ ਜਦੋਂ ਵੀ ਮਾਰਦਾ, ਮੱਤ ਹੀ ਮਾਰਦਾ। ਭਗਵੰਤ ਮਾਨ ਜੀ, ਲੱਗਦਾ ਹੈ ਤੁਹਾਡੀ ਮਾਨਸਿਕ ਹਾਲਤ ਠੀਕ ਨਹੀਂ ਰਹੀ। ਤੁਹਾਨੂੰ ਅਸਤੀਫ਼ਾ ਦੇ ਕੇ ਆਪਣਾ ਢੰਗ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ,” ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ, ਜੋ ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ’ਤੇ ਲਗਾਏ ਗਏ ਦੋਸ਼ਾਂ ’ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਸਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇਸਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ, ਪਰ ਮਾਨ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ ‘ਤੇ ਚਿੱਕੜ ਸੁੱਟਣਾ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਰਾਜਨੀਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਗੋਲੀਆਂ, ਬੰਬ ਧਮਾਕਿਆਂ, ਕਤਲਾਂ ਅਤੇ ਨਿੱਤ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦਾ ਸੰਤਾਪ ਭੋਗ ਰਹੀ ਹੈ, ਜੋ ਆਮ ਆਦਮੀ ਪਾਰਟੀ ਸਰਕਾਰ ਦੀ ਨਿਕੰਮੀ ਕਾਨੂੰਨ-ਵਿਵਸਥਾ ਦੀ ਸਿੱਧੀ ਨਿਸ਼ਾਨੀ ਹੈ। ਅਸ਼ਵਨੀ ਸ਼ਰਮਾ ਨੇ ਦੋਹਰਾਇਆ ਕਿ ਭਾਜਪਾ ਲਈ ਪੰਜਾਬ ਦੀ ਅਮਨ-ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹੀ ਰਹੇਗੀ।
Breaking News
- ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
- ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
- ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
- ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
- ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
- ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
- ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
- ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ


