ਪੰਜਾਬ ਸਟੂਡੈਂਟਸ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਤੇ ਵੀਸੀ ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਵਿਚਲੀਆਂ ਬੇਨਿਯਮੀਆਂ ਦੀ ਜਾਂਚ ਲਈ ਵਿਸ਼ਾਲ ਇਕੱਠ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪੀ ਐਸ ਯੂ ਦੇ ਧੀਰਜ ਫਾਜਿਲਕਾ, ਸੂਬਾਈ ਆਗੂ ਹਰਵੀਰ ਕੌਰ ਗੰਧੜ ਨੇ ਕਿਹਾ ਕੇ ਤਕਨੀਕੀ ਤੌਰ ਪੇਪਰ ਲੀਕ ਸਾਬਿਤ ਹੋਣ ਤੇ ਵੀ ਭਗਵੰਤ ਮਾਨ ਸਰਕਾਰ ਇਸਨੂੰ ਨਕਲ ਦਾ ਮਾਮਲਾ ਬਣਾ ਕੇ ਪੇਸ਼ ਕਰ ਰਹੀ ਹੈ। ਜਿਸਦਾ ਕਾਰਨ ਸਿਆਸੀ ਹੈ ਕੇ ਜ਼ੇਕਰ ਲੀਕ ਨੂੰ ਮੰਨ ਲਿਆ ਤਾਂ ਸਿਹਤ ਮੰਤਰੀ ਦਾ ਅਸਤੀਫ਼ਾ ਲੈਣਾ ਪਵੇਗਾ। ਉਹਨਾਂ ਕਿਹਾ ਕੇ ਨਕਲ ਦੇ ਮਾਮਲੇ ਕਦੇ ਫੌਜਦਾਰੀ ਮੁਕੱਦਮੇ ਦਰਜ ਨਹੀਂ ਹੁੰਦੇ ਨਾ ਹੀ ਕਿਸੇ ਨੂੰ ਜੇਲ੍ਹ ਭੇਜਿਆ ਜਾਂਦਾ ਹੈ। ਨਕਲ ਦਾ ਮਾਮਲਾ ਦੀਵਾਨੀ ਹੁੰਦਾ ਹੈ ਪਰ ਸਰਕਾਰ ਨੇ ਫੌਜਦਾਰੀ ਮੁਕੱਦਮਾ ਦਰਜ ਕਰਕੇ ਇਸਨੂੰ ਪੇਪਰ ਲੀਕ ਮੰਨ ਲਿਆ ਹੈ। ਉਹਨਾਂ ਕਿਹਾ ਇਜਰਾਇਲ ਤੋਂ ਆਏ ਹੋਏ ਯੰਤਰ ਪੇਪਰ ਲੀਕ ਵਿੱਚ ਵਰਤੇ ਗਏ ਜਿਸਤੋ ਸਾਫ ਹੁੰਦਾ ਕੇ ਪੇਪਰ ਲੀਕ ਵਿੱਚ ਵੱਡੇ ਸਿਆਸੀ ਤੇ ਰਸੂਖਦਾਰ ਲੋਕ ਸ਼ਾਮਿਲ ਨੇ। ਵਿਦਿਆਰਥੀ ਆਗੂ ਸੁਖਪ੍ਰੀਤ ਕੌਰ ਤੇ ਰਜਿੰਦਰ ਢਿੱਲਵਾ ਨੇ ਕਿਹਾ ਕੇ ਬਾਬਾ ਫਰੀਦ ਯੂਨੀਵਰਸਿਟੀ ਖੋਜ ਕਾਰਜਾਂ ਚ ਫਾਡੀ ਤੇ ਘੁਟਾਲਿਆ ਚ ਮੋਹਰੀ ਹੈ, ਭਰਤੀਆਂ ਤੇ ਹੋਰ ਕੰਮਾਂ ਚ ਵੀਸੀ ਰਾਜੀਵ ਸੂਦ ਦੇ ਸਮੇ ਬਹੁਤ ਬੇਨਿਯਮੀਆਂ ਹੋਈਆਂ ਨੇ, ਭਰਤੀ ਵੇਲੇ ਅਦਾਲਤ ਦੇ ਹੁਕਮਾਂ ਤੇ ਯੂਨੀਵਰਸਿਟੀ ਦੇ ਨਿਯਮਾਂ ਦੀਆਂ ਧੱਜੀਆ ਉਡਾਈਆਂ ਗਈਆਂ ਨੇ ! ਚਲਦੇ ਧਰਨੇ ਦੌਰਾਨ ਯੂਨੀਵਰਸਿਟੀ ਪ੍ਰਸ਼ਾਸ਼ਨ ਨੇ ਪੀ ਐਸ ਯੂ ਦੇ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਰਜਿਸਟਰਾਰ ਨੇ ਗੱਲਬਾਤ ਕਰਕੇ ਵਿਦਿਆਰਥੀ ਆਗੂਆਂ ਨੂੰ ਭਰੋਸਾ ਦਿੱਤਾ ਕੇ ਯੂਨੀਵਰਸਿਟੀ ਵਿਚਲੀਆਂ ਬੇਨਿਯਮੀਆਂ ਤੇ ਜੋ ਵੀ ਸਬੂਤ ਪੇਸ਼ ਕਰੋਗੇ, ਉਸਤੇ ਫੌਰੀ ਕਾਰਵਾਈ ਕਰਾਂਗਾ। ਪੇਪਰ ਲੀਕ ਦੇ ਮਾਮਲੇ ਤੇ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਨੇ ਸਟੇ ਕਰਕੇ ਨਤੀਜੇ ਤੇ ਰੋਕ ਲਾ ਦਿੱਤੀ ਹੈ ਜਿਸ ਕਰਕੇ ਜੋ ਵੀ ਅਦਾਲਤ ਫ਼ੈਸਲਾ ਕਰੇਗੀ ਸਭ ਨੂੰ ਪ੍ਰਵਾਨ ਹੋਵੇਗਾ। ਪੀ ਐਸ ਯੂ ਨੇ ਪੇਪਰ ਲੀਕ ਮਾਮਲੇ ਤੇ ਹਾਈਕੋਰਟ ਦਾ ਫ਼ੈਸਲਾ ਆਉਣ ਤੱਕ ਪੱਕਾ ਧਰਨਾ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ। ਅੱਜ ਦੇ ਧਰਨੇ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸਤਨਾਮ ਪਨੂੰ, ਬੀ ਕੇ ਯੂ ਕ੍ਰਾਂਤੀਕਾਰੀ ਮਾਸਟਰ ਸੂਰਜਭਾਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਡੀ ਟੀ ਐਫ ਦੇ ਵਿਕਰਮਦੇਵ ਸਿੰਘ, ਸਫਾਈ ਸੇਵਕ ਯੂਨੀਅਨ ਦੇ ਕੁਲਦੀਪ ਸ਼ਰਮਾ, ਡੀ ਐਮ ਐਫ ਦੇ ਸਰਬਜੀਤ ਕੌਰ ਮਚਾਕੀ, ਬਲਵੀਰ ਸਿਵੀਆਂ, ਨੌਜਵਾਨ ਭਾਰਤ ਸਭਾ ਦੇ ਮੰਗਾ ਅਜਾਦ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਪੀ ਐਸ ਯੂ ਦੇ ਸੁਖਬੀਰ ਸਿੰਘ ਕੋਠੇ ਹਜੂਰਾ ਸਿੰਘ ਤੇ ਨੌਨਿਹਾਲ ਸਿੰਘ ਨੇ ਨਿਭਾਈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


