ਅੱਜ ਇੱਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸੱਦੇ ਗਏ ਵਿਸ਼ਾਲ ਪੰਥਕ ਸੰਮੇਲਨ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਗੁਰੂ ਗ੍ਰੰਥ ਨਾਲੋਂ ਗੁਰੂ ਪੰਥ ਨੂੰ ਤੋੜਨ ਦੀ ਸਾਜਿਸ਼ ਅਤੇ ਸਿੱਖ ਪੰਥ ਦੇ ਅਧਿਕਾਰਾਂ ਵਿਚ ਸਿੱਧਾ ਦਖ਼ਲ ਹੈ, ਜਿਸ ਨੂੰ ਸਿੱਖ ਪੰਥ ਵਲੋਂ ਪ੍ਰਵਾਣ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖ ਪੰਥ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਚ ਜੋ ਸਰਕਾਰ ਬੇਲੋੜੀ ਦਖਲ ਅੰਦਾਜੀ ਕਰ ਰਹੀ ਹੈ,ਨੂੰ ਪੰਥ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਓਹਨਾ ਕਿਹਾ ਕਿ ਘੱਲੂਘਾਰਾ ਹਫਤੇ ਉਪਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਦ ਕੇ ਇਸ ਮਸਲੇ ਤੇ ਸਖਤ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਮਰਜ਼ੀ ਤੋਂ ਬਗੈਰ ਕੋਈ ਵੀ ਕਾਨੂੰਨ ਕਿਸੇ ਵੀ ਸਰਕਾਰ ਵਲੋਂ ਲਾਗੂ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਕ ਮਤਾ ਵੀ ਪੜਿਆ ਗਿਆ ਜਿਸ ਵਿਚ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਇਸ ਮਾਮਲੇ ਵਿਚ ਸਿੱਖ ਪੰਥ ਅਤੇ ਸ਼੍ਰੋਮਣੀ ਕਮੇਟੀ ਨੂੰ ਯੋਗ ਆਦੇਸ਼ ਦੇਣ, ਜਿਸ ਨੂੰ ਸੰਗਤਾਂ ਨੇ ਹੱਥ ਖੜੇ ਕਰਕੇ ਤੇ ਜੈਕਾਰੇ ਬੁਲਾ ਕੇ ਪ੍ਰਵਾਨਗੀ ਦਿੱਤੀ। ਇਸ ਸੰਮੇਲਨ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ 96 ਕਰੋੜੀ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਸਮੇਤ ਹੋਰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਪੰਥਕ ਸੰਮੇਲਨ ਦੌਰਾਨ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਬਾਅਦ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਵੀ ਕੀਤੀ।ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਕਾਨੂੰਨ ਨੂੰ ਸਿਰਫ ਚੰਗਾ ਨਾਮ ਦਿੱਤਾ ਹੈ, ਪਰ ਕਾਨੂੰਨ ਦੇ ਅੰਦਰ ਦੀਆਂ ਮੱਦਾਂ ਸਿਰਫ ਮਿੱਠਾ ਜ਼ਹਿਰ ਹਨ। ਉਨ੍ਹਾਂ ਕਿਹਾ ਕਿ ਸ਼?ਰੋਮਣੀ ਕਮੇਟੀ ਦਾ ਆਪਣਾ ਸੰਵਿਧਾਨ ਹੈ, ਕਾਨੂੰਨ ਹੈ, ਜੋ 1925 ’ਚ ਬਣਿਆ ਹੈ, ਪਰ ਸਰਕਾਰ ਨੇ ਸਿੱਖਾਂ ਦੇ ਸਾਰੇ ਅਧਿਕਾਰ ਖੋਹ ਲਏ ਹਨ ਅਤੇ ਬਿਨਾਂ ਪੰਥ ਨਾਲ ਸਲਾਹ ਕੀਤੇ ਕਾਨੂੰਨ ਬਣਾਇਆ ਗਿਆ।
ਜਥੇਦਾਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਾਨੂੰਨ ’ਤੇ ਸਿੱਖ ਪੰਥ ’ਚ ਸਿੱਧਾ ਦਖਲ ਦਿੱਤਾ ਹੈ ਅਤੇ ਬੇਅਦਬੀਆਂ ਕਰਨ ਵਾਲਿਆਂ ਦੀ ਥਾਂ ਸਿੱਖਾਂ ਨੂੰ ਕਾਬੂ ਕਰਨ ਦੀ ਕਰ ਰਹੀ ਕੋਸ਼ਿਸ਼ ਕਰ ਰਹੀ ਹੈ। ਜਿਹੜੀਆਂ ਜਿੰਨ੍ਹਾਂ ਮੱਦਾਂ ’ਚ ਸਰਕਾਰ ਦਾ ਦਖਲ ਹੈ, ਉਹ ਪੰਥ ਨੂੰ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸ਼ਰਾਬੀ ਮੁੱਖ ਮੰਤਰੀ ਹੈਂਕੜ ਵਿੱਚ ਆ ਗਿਆ ਹੈ ਅਤੇ ਤਾਕਤ ਦੇ ਨਸ਼ੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੰਗਾਰ ਰਿਹਾ ਹੈ ਅਤੇ ਜਲਦ ਇਸ ਹੈਂਕੜ ਖਿਲਾਫ ਨਵਾਂ ਆਦੇਸ਼ ਜਾਰੀ ਕੀਤਾ ਜਾਵੇਗਾ।
ਇਸ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਸੁਖਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ਼?ਰੀ ਕੇਸਗੜ੍ਹ ਸਾਹਿਬ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ ਸਰਹਾਲੀ, ਬਾਬਾ ਜੋਗਿੰਦਰ ਸਿੰਘ ਬੜੂ ਸਾਹਿਬ ਵਾਲੇ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਬਾਬਾ ਹਾਕਮ ਸਿੰਘ ਨਿਰਮਲੇ ਸੰਪਰਦਾ, ਬਾਬਾ ਜੀਵਨ ਸਿੰਘ ਨਿਰਮਲੇ ਸੰਪਰਦਾ, ਬਾਬਾ ਸੁੱਖਾ ਸਿੰਘ ਬਾਬਾ ਹਾਕਮ ਸਿੰਘ ਸਿਰਹਾਲੀ ਸਾਹਿਬ ਵਾਲੇ, ਬਾਬਾ ਪ੍ਰਗਟ ਸਿੰਘ ਚੋਹਲਾ ਸਾਹਿਬ, ਬਾਬਾ ਚਰਨ ਸਿੰਘ ਦਿਆਲਪੁਰਾ, ਬਾਬਾ ਮਹਿੰਦਰ ਸਿੰਘ ਕਾਰਸੇਵਾ ਤਾਰਨ ਤਾਰਨ, ਮਹੰਤ ਜਗਰੂਪ ਸਿੰਘ ਨਿਰਮਲੇ, ਸੰਤ ਬਾਬਾ ਭਾਗ ਸਿੰਘ ਬੰਗੇਵਾਲੇ, ਬਾਬਾ ਸੁੱਖਾ ਸਿੰਘ ਕਾਰਸੇਵਾ ਵਾਲੇ ਸਰਹਾਲੀ ਵੱਲੋਂ ਬਾਬਾ ਤਾਰਾ ਸਿੰਘ, ਬਾਬਾ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਭਾਗ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਗੜ੍ਹੀ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗਬਹਾਦਰ ਸਿੰਘ ਰਾਏ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੁਵਾਲਾ, ਸ. ਬਲਜੀਤ ਸਿੰਘ ਜਲਾਲ ਉਸਮਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸ. ਨਵਤੇਜ ਸਿੰਘ ਕਾਉਣੀ, ਸ. ਰਣਜੀਤ ਸਿੰਘ ਕਾਹਲੋਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਸਮੇਰ ਸਿੰਘ ਲਾਛੜੂ, ਸ. ਗੁਰਨਾਮ ਸਿੰਘ ਜੱਸਲ, ਬਾਬਾ ਬਲਬੀਰ ਸਿੰਘ ਘੁੰਨਸ, ਸ. ਬਲਦੇਵ ਸਿੰਘ ਚੁੰਘਾਂ, ਬੀਬੀ ਕਿਰਨਜੋਤ ਕੌਰ, ਬੀਬੀ ਗੁਰਪ੍ਰੀਤ ਕੌਰ ਬੀਬੀ ਜਸਬੀਰ ਕੌਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਬਲਵਿੰਦਰ ਸਿੰਘ ਵੇਈਂ ਪੂਈਂ, ਬੀਬੀ ਗੁਰਿੰਦਰ ਕੌਰ, ਬੀਬੀ ਜਸਪ੍ਰੀਤ ਕੌਰ ਮਹਿਲਪੁਰ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਬਲਦੇਵ ਸਿੰਘ ਖੋਖ, ਸ. ਅਮਰਜੀਤ ਸਿੰਘ ਬੰਡਾਲਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਖੁਸਵਰਸ਼ ਸਿੰਘ ਪੰਨੂ, ਸ. ਦਰਸ਼ਨ ਸਿੰਘ ਸੇਰਖਾਂ, ਸ. ਪਰਮਜੀਤ ਸਿੰਘ ਲੱਖੇਵਾਲ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਹਰਜਿੰਦਰ ਸਿੰਘ ਪੁਆਤ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦੀਪ ਸਿੰਘ, ਕਾਨੂਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਮਲਕੀਤ ਸਿੰਘ, ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸ. ਰਾਜਿੰਦਰ ਸਿੰਘ ਰੂਬੀ, ਬਾਬਾ ਜੋਗਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਿੰਘ ਵਾਲੇ, ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ, ਬਾਬਾ ਹਰਜੀਤ ਸਿੰਘ ਬੜੂ ਸਾਹਿਬ ਵਾਲੇ, ਸ. ਮੋਹਕਮ ਸਿੰਘ, ਬਲਤੇਜ ਸਿੰਘ ਢਿੱਲੋਂ, ਜਥੇਦਾਰ ਬਾਬਾ ਦਲੀਪ ਸਿੰਘ ਮੱਲੂ ਨੰਗਲ, ਬਾਬਾ ਹਰਦੀਪ ਸਿੰਘ ਮਸਤੂਆਣਾ ਸਾਹਿਬ, ਸ. ਇੰਦਰਜੀਤ ਸਿੰਘ, ਬਾਬਾ ਹਰਜਿੰਦਰ ਸਿੰਘ ਮੋਗਾ, ਬਾਬਾ ਪ੍ਰਮਾਨੰਦ ਜੀ ਵੱਡਾ ਅਖਾੜਾ, ਅਨੂਪ ਦਾਸ ਜੰਡਿਆਲਾ ਗੁਰੂ, ਬਾਬਾ ਲੱਖਾ ਸਿੰਘ ਨਾਨਕਸਰ ਵੱਲੋਂ ਬਾਬਾ ਬਲਬੀਰ ਸਿੰਘ, ਮਹੰਤ ਕਰਮਜੀਤ ਸਿੰਘ, ਬਾਬਾ ਬਲਵੀਰ ਸਿੰਘ ਟਿੱਬੇਵਾਲੇ, ਮਹੰਤ ਮਹਾਬੀਰ ਸਿੰਘ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਸ. ਹਰਦੇਵ ਸਿੰਘ ਨਾਗੋਕੇ, ਸ. ਨਾਰੰਗ ਸਿੰਘ ਨਾਗੋਕੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਨਾਥ ਸਿੰਘ, ਬਾਬਾ ਸੁਰਜੀਤ ਸਿੰਘ ਗੰਗਾਨਗਰ, ਬਾਬਾ ਲਵਪ੍ਰੀਤ ਸਿੰਘ ਪੰਜਗਰਾਹੀ, ਬਾਬਾ ਮਨਜੀਤ ਸਿੰਘ ਨਿਰਮਲੇ, ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਬਾਬਾ ਸੁਖਜੀਤ ਸਿੰਘ ਘਨਈਆ, ਸ. ਗੁਰਚਰਨ ਸਿੰਘ ਨਿਰਮਾਲੇ ਫਗਵਾੜੇ ਵਾਲੇ, ਬਾਬਾ ਤਰਲੋਕ ਸਿੰਘ, ਬੀਬੀ ਦਵਿੰਦਰ ਕੌਰ ਰਾਮਾ ਮੰਡੀ, ਬਾਬਾ ਅਮਰੀਕ ਸਿੰਘ, ਜਥੇਦਾਰ ਦਵਿੰਦਰ ਸਿੰਘ ਖੱਟੜਾ, ਸ. ਉਪਕਾਰ ਸਿੰਘ, ਜਥੇਦਾਰ ਬਾਬਾ ਜਗਮੋਹਨ ਸਿੰਘ, ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਮਿਸਾਲ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਬੇਅੰਤ ਸਿੰਘ, ਜਥੇਦਾਰ ਸ਼ਮਸ਼ੇਰ ਸਿੰਘ ਤਰਨਾ ਦਲ, ਜਥੇਦਾਰ ਦਿਲਬਾਗ ਸਿੰਘ ਤਰਨਾ ਦਲ, ਮਾਤਾ ਜਸਬੀਰ ਕੌਰ, ਬਾਬਾ ਮੋਹਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ, ਬਾਬਾ ਰੇਸ਼ਮ ਸਿੰਘ, ਬਾਬਾ ਅਵਤਾਰ ਸਿੰਘ, ਗਲੋਬਲ ਸਿੱਖ ਕੌਂੋਸਿਲ ਡਾ. ਕਲਜੀਤ ਕੌਰ ਯੂਕੇ, ਸ. ਸਰਬਜੀਤ ਸਿੰਘ ਪ੍ਰਧਾਨ ਲੋਕਲ ਕਮੇਟੀ ਖਡੂਰ ਸਾਹਿਬ, ਸ. ਕੰਵਰਪਾਲ ਸਿੰਘ ਦਲ ਖਾਲਸਾ, ਸ. ਦਾਰਾ ਸਿੰਘ ਗ੍ਰੰਥੀ ਸਭਾ ਪੰਜਾਬ, ਭਾਈ ਬਲਜੀਤ ਸਿੰਘ ਆਜ਼ਾਦ, ਬਾਬਾ ਕੁਲਬੀਰ ਸਿੰਘ, ਗਿਆਨੀ ਪ੍ਰਤਾਪ ਸਿੰਘ, ਸ. ਸਰਬਜੀਤ ਸਿੰਘ ਢੋਟੀਆਂ ਹੈਡ ਪ੍ਰਚਾਰਕ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Breaking News
- पंचकूला के रामगढ़ स्थित टर्मिनल बैलिस्टिक्स रिसर्च लेबोरेटरी (TBRL) की टेस्ट रेंज में आज रविवार को उच्च क्षमता वाले बम का परीक्षण सफलतापूर्वक किया गया
- पंजाब में कानून व्यवस्था की स्थिति चिंताजनक : मुख्यमंत्री नायब सिंह सैनी
- खिलाड़ियों, युवाओं और समाजसेवियों की उपलब्धियों को देश के सामने लाता है ‘मन की बात’ कार्यक्रम- हरियाणा परिवहन मंत्री अनिल विज
- हरियाणा के विरासत एवं पर्यटन मंत्री डॉ. अरविंद शर्मा ने कहा हेरिटेज एंड सिटी वॉक 2026 के जरिए युवाओं और नागरिकों ने जाना हरियाणा की सांस्कृतिक धरोहर को
- केंद्रीय मंत्री राव इंद्रजीत सिंह ने गांव खण्डोडा में अमर शहीद अरुण कुमार यादव की प्रतिमा का किया अनावरण
- लोक निर्माण एवं जन स्वास्थ्य अभियांत्रिकी मंत्री रणबीर गंगवा ने जिला हिसार में सुनी प्रधानमंत्री के मन की बात
- मुख्यमंत्री नायब सिंह सैनी ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट
- ਚੰਬਾ ’ਚ 500 ਮੀਟਰ ਖੱਡ ’ਚ ਡਿੱਗੀ ਗੱਡੀ, ਬੰਗਲੌਰ ਦੇ 8 ਸੈਲਾਨੀਆਂ ਦੀ ਮੌਤ, ਲਾਸ਼ਾਂ ਕੱਢਣ ਦਾ ਕੰਮ ਜਾਰੀ
ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ
6 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


