2020 ਵਿੱਚ ਗਲਵਾਨ ਘਾਟੀ ਵਿੱਚ ਭਾਰਤੀ ਅਤੇ ਚੀਨੀ ਫੌਜਾਂ ਵਿਚਕਾਰ ਹੋਈ ਘਾਤਕ ਝੜਪ ਤੋਂ ਬਾਅਦ ਪਹਿਲੀ ਵਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਇੱਕ ਰਸਮੀ ਦੁਵੱਲੀ ਮੀਟਿੰਗ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਸ਼ੀ ਜਿਨਪਿੰਗ ਨਵੀਂ ਦਿੱਲੀ ਵਿੱਚ ਹੋਣ ਵਾਲੇ 18ਵੇਂ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਸ਼ਨੀਵਾਰ ਨੂੰ ਭਾਰਤ ਪਹੁੰਚਣਗੇ। ਪੂਰੀ ਦੁਨੀਆ ਦੀ ਨਜ਼ਰ ਇਸ ਦੌਰੇ ’ਤੇ ਟਿਕੀ ਹੋਈ ਹੈ।
ਭਾਰਤ 12 ਅਤੇ 13 ਸਤੰਬਰ ਨੂੰ ਦਿੱਲੀ ਵਿੱਚ 18ਵੇਂ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸੇ ਸਿਲਸਿਲੇ ਵਿੱਚ ਭਾਰਤ ਦਾ ਦੌਰਾ ਕਰ ਰਹੇ ਹਨ। ਜੇਕਰ ਜਿਨਪਿੰਗ ਨਵੀਂ ਦਿੱਲੀ ਆਉਂਦੇ ਹਨ, ਤਾਂ ਇਹ 2020 ਦੇ ਸਰਹੱਦੀ ਵਿਵਾਦ ਅਤੇ ਗਲਵਾਨ ਝੜਪ ਤੋਂ ਬਾਅਦ ਉਨ੍ਹਾਂ ਦਾ ਭਾਰਤ ਦਾ ਪਹਿਲਾ ਦੌਰਾ ਹੋਵੇਗਾ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਦੌਰੇ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਕੀਤੀ ਹੈ।
ਜੂਨ 2020 ਵਿੱਚ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਹਿੰਸਕ ਝੜਪ ਹੋਈ ਸੀ। ਇਸ ਘਟਨਾ ਵਿੱਚ ਭਾਰਤ ਅਤੇ ਚੀਨ ਦੋਵਾਂ ਦੇ ਸੈਨਿਕਾਂ ਦੀ ਜਾਨ ਚਲੀ ਗਈ ਸੀ। ਇਸ ਘਟਨਾ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਸਿਆਸੀ, ਆਰਥਿਕ ਅਤੇ ਕੂਟਨੀਤਕ ਸਬੰਧ ਬਹੁਤ ਹੇਠਲੇ ਪੱਧਰ ’ਤੇ ਆ ਗਏ ਸਨ। ਹਾਲਾਂਕਿ, ਹਾਲ ਹੀ ਦੇ ਮਹੀਨਿਆਂ ਵਿੱਚ, ਫੌਜੀ ਅਤੇ ਕੂਟਨੀਤਕ ਗੱਲਬਾਤ ਰਾਹੀਂ ਸਰਹੱਦ ’ਤੇ ਤਣਾਅ ਵਾਲੇ ਕਈ ਸਥਾਨਾਂ ਤੋਂ ਫੌਜਾਂ ਪਿੱਛੇ ਹਟੀਆਂ ਹਨ।
ਗਲਵਾਨ ਹਿੰਸਾ ਤੋਂ ਬਾਅਦ, ਦੋਵਾਂ ਦੇਸ਼ਾਂ ਨੇ ਸਰਹੱਦੀ ਤਣਾਅ ਨੂੰ ਘੱਟ ਕਰਨ ਲਈ ਫੌਜੀ ਅਤੇ ਕੂਟਨੀਤਕ ਪੱਧਰ ’ਤੇ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਹਨ। ਹਾਲ ਹੀ ਵਿੱਚ, ਦੋਵੇਂ ਨੇਤਾ ਕਜ਼ਾਕਿਸਤਾਨ ਦੇ ਬਿਸ਼ਕੇਕ ਵਿੱਚ ਹੋਏ ਐਸ.ਸੀ.ਓ.ਸੰਮੇਲਨ ਦੌਰਾਨ ਇੱਕੋ ਮੰਚ ’ਤੇ ਨਜ਼ਰ ਆਏ ਅਤੇ ਹੱਥ ਮਿਲਾਇਆ, ਪਰ ਉੱਥੇ ਕੋਈ ਰਸਮੀ ਦੁਵੱਲੀ ਗੱਲਬਾਤ ਨਹੀਂ ਹੋਈ। ਹੁਣ, ਦਿੱਲੀ ਵਿੱਚ ਹੋਣ ਵਾਲੀ ਸੰਭਾਵਿਤ ਮੀਟਿੰਗ ਨੂੰ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਹੌਲੀ-ਹੌਲੀ ਆਮ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਸ਼ੀ ਜਿਨਪਿੰਗ ਦੇ ਭਾਰਤ ਦੌਰੇ ਤੋਂ ਠੀਕ ਪਹਿਲਾਂ, ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਚੀਨ ਦਾ ਦੌਰਾ ਕੀਤਾ ਸੀ। ਇਸ ਤੋਂ ਇਲਾਵਾ, ਭ ਇਸ ਦੌਰਾਨ, ਭਾਵੇਂ ਲੱਦਾਖ ਵਿੱਚ ਤਣਾਅ ਕੁਝ ਘੱਟ ਹੋਇਆ ਹੈ, ਪਰ ਅਰੁਣਾਚਲ ਪ੍ਰਦੇਸ਼ ਨੂੰ ਲੈ ਕੇ ਵਿਵਾਦ ਬਣਿਆ ਹੋਇਆ ਹੈ; ਚੀਨ ਅਰੁਣਾਚਲ ਨੂੰ ’ਜ਼ਾਂਗਨਾਨ’ — ਜਾਂ ਦੱਖਣੀ ਤਿੱਬਤ — ਕਹਿੰਦਾ ਹੈ, ਇੱਕ ਅਜਿਹਾ ਦਾਅਵਾ ਜਿਸ ਨੂੰ ਭਾਰਤ ਨੇ ਲਗਾਤਾਰ ਅਤੇ ਸਪੱਸ਼ਟ ਤੌਰ ’ਤੇ ਰੱਦ ਕੀਤਾ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


