ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਸੀਨੀਅਰ ਕਾਂਗਰਸੀ ਆਗੂਆਂ ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਨਾਸ਼ਤੇ ਦੌਰਾਨ ਹੋਈ ਇਹ ਬੈਠਕ ਲਗਭਗ ਇੱਕ ਘੰਟੇ ਤੋਂ ਵੱਧ ਚੱਲੀ, ਜਿਸ ਵਿੱਚ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ, ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਦੱਸਣ ਯੋਗ ਹੈ ਕਿ ਬੈਠਕ ਦੌਰਾਨ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਸਰਗਰਮ ਕਰਨ, ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ’ਤੇ ਖ਼ਾਸ ਜ਼ੋਰ ਦਿੱਤਾ ਗਿਆ। ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਸੀਨੀਅਰ ਆਗੂਆਂ ਦੇ ਤਜਰਬੇ ਦਾ ਲਾਭ ਲੈਣ ਬਾਰੇ ਵੀ ਚਰਚਾ ਹੋਈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਮੋਹਿਤ ਮਹਿੰਦਰਾ ਨੇ ਦੱਸਿਆ ਕਿ ਪਾਰਟੀ ਅੰਦਰ ਬਿਹਤਰ ਤਾਲਮੇਲ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ ਤਾਂ ਜੋ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਇੱਕਜੁੱਟ ਹੋ ਕੇ ਲੋਕਾਂ ਵਿਚ ਜਾ ਸਕੇ।
ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ਇਨ੍ਹੀਂ ਦਿਨੀਂ ਸੰਗਠਨਾਤਮਕ ਪੱਧਰ ’ਤੇ ਲਗਾਤਾਰ ਸਰਗਰਮੀਆਂ ਵਧਾ ਰਹੀ ਹੈ ਅਤੇ ਸੀਨੀਅਰ ਆਗੂਆਂ ਨਾਲ ਹੋ ਰਹੀਆਂ ਅਜਿਹੀਆਂ ਮੁਲਾਕਾਤਾਂ ਨੂੰ ਇਸੇ ਲੜੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਪਾਰਟੀ ਵੱਲੋਂ ਜ਼ਿਲ੍ਹਾ ਅਤੇ ਹਲਕਾ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਰਣਨੀਤੀ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਹਾਲੀਆ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ , ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ, ਮੋਹਿਤ ਮਹਿੰਦਰਾ ਅਤੇ ਉਨਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਮੌਜੂਦ ਰਹੇ ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


