ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਪ੍ਰਾਪਤ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਹੁਣ ਪੀਜੀਆਈ ਚੰਡੀਗੜ੍ਹ ਵਿਖੇ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਆਪਰੇਸ਼ਨ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਬਲਵੰਤ ਸਿੰਘ ਰਾਜੋਆਣਾ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਆਪਣੀਆਂ ਅੱਖਾਂ ਨਾਲ ਸਬੰਧਤ ਸਮੱਸਿਆ ਦੇ ਇਲਾਜ ਅਤੇ ਆਪਰੇਸ਼ਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਪਟੀਸ਼ਨ ਰਾਹੀਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਦੀਆਂ ਅੱਖਾਂ ਦਾ ਲੋੜੀਂਦਾ ਆਪਰੇਸ਼ਨ ਪਟਿਆਲਾ ਵਿੱਚ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਅਤੇ ਅੱਖਾਂ ਦੀ ਜਾਂਚ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਦਾ ਚੈੱਕਅਪ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਇਆ ਜਾ ਚੁੱਕਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸਬੰਧਤ ਪੱਖਾਂ ਤੋਂ ਇਹ ਵੀ ਪੁੱਛਿਆ ਕਿ ਜਦੋਂ ਅੱਖਾਂ ਦੀ ਜਾਂਚ ਪੀਜੀਆਈ ਚੰਡੀਗੜ੍ਹ ਵਿਖੇ ਹੋ ਚੁੱਕੀ ਹੈ ਤਾਂ ਆਪਰੇਸ਼ਨ ਪਟਿਆਲਾ ਵਿੱਚ ਕਰਵਾਉਣ ਦੀ ਲੋੜ ਕਿਉਂ ਪੈ ਰਹੀ ਹੈ?
ਮਾਮਲੇ ਦੀ ਸੁਣਵਾਈ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਅਤੇ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਉਣ ਦੇ ਆਦੇਸ਼ ਜਾਰੀ ਕੀਤੇ। ਹੁਣ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਜਾਵੇਗਾ ਅਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀਆਂ ਅੱਖਾਂ ਦਾ ਆਪਰੇਸ਼ਨ ਕੀਤਾ ਜਾਵੇਗਾ।
Breaking News
- ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ
- ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦਾ ਦਿਲੋਂ ਕੀਤਾ ਧੰਨਵਾਦ
- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ
- ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
- ‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ
- ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ
- प्रधानमंत्री श्री नरेंद्र मोदी के नेतृत्व में भारत ने विश्व में बनाई नई पहचान, 2047 तक विकसित राष्ट्र बनाने का संकल्प: डिप्टी स्पीकर डॉ. कृष्ण लाल मिड्ढा


