ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਜੀ ਨਾਲ ਮਿਲਣ ਲਈ ਤੁਰੰਤ ਘੱਟੋ-ਘੱਟ 28 ਦਿਨ ਦੀ ਪੈਰੋਲ ਦਿੱਤੀ ਜਾਵੇ। ਇਹ ਮੰਗ ਕਰਦਿਆਂ ਕਿਸਾਨ ਆਗੂ ਸੁੱਖ ਗਿੱਲ ਮੋਗਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਤਾ ਜੀ ਨੂੰ ਮਿਲਣ ਦਾ ਮੌਕਾ ਮਿਲਣਾ ਮਨੁੱਖੀ ਅਤੇ ਪਰਿਵਾਰਕ ਪੱਖੋਂ ਬੇਹੱਦ ਜ਼ਰੂਰੀ ਹੈ,ਉਨ੍ਹਾਂ ਕਿਹਾ ਕਿ ਇੱਕ ਬਜ਼ੁਰਗ ਮਾਂ ਲਈ ਆਪਣੇ ਪੁੱਤਰ ਨੂੰ ਮਿਲਣ ਦੀ ਤਾਂਘ ਨੂੰ ਅਣਦੇਖਿਆ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਨੂੰ ਮਨੁੱਖੀ ਸੰਵੇਦਨਸ਼ੀਲਤਾ ਦਿਖਾਉਂਦਿਆਂ ਬਿਨਾਂ ਕਿਸੇ ਦੇਰੀ ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 28 ਦਿਨ ਦੀ ਪੈਰੋਲ ਦੇਣੀ ਚਾਹੀਦੀ ਹੈ,ਤਾਂ ਜੋ ਉਹ ਆਪਣੀ ਮਾਤਾ ਜੀ ਨੂੰ ਮਿਲ ਸਕਣ ਅਤੇ ਪਰਿਵਾਰ ਨਾਲ ਕੁਝ ਸਮਾਂ ਬਿਤਾ ਸਕਣ,ਸੁੱਖ ਗਿੱਲ ਮੋਗਾ ਨੇ ਕਿਹਾ ਕਿ ਮਨੁੱਖੀ ਅਧਿਕਾਰ ਸਭ ਲਈ ਬਰਾਬਰ ਹਨ। ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਵੀ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਦੇ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ। ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋਰ ਦੇਰੀ ਕਰਨਾ ਕਿਸੇ ਵੀ ਪੱਖੋਂ ਵਾਜਬ ਨਹੀਂ ਹੈ,ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ ਅਤੇ ਜਿਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ,ਖਾਸ ਕਰਕੇ ਬਜ਼ੁਰਗ ਮਾਪਿਆਂ ਨੂੰ ਮਿਲਣ ਦੀ ਲੋੜ ਹੈ,ਉਨ੍ਹਾਂ ਨੂੰ ਕਾਨੂੰਨ ਅਨੁਸਾਰ ਪੈਰੋਲ ਅਤੇ ਹੋਰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ,ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਦੀ ਬਜਾਏ ਮਨੁੱਖੀ ਹਮਦਰਦੀ,ਪਰਿਵਾਰਕ ਹੱਕਾਂ ਅਤੇ ਇਨਸਾਫ਼ ਦੇ ਪੱਖ ਤੋਂ ਦੇਖਣਾ ਚਾਹੀਦਾ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਤਾ ਜੀ ਨਾਲ ਮਿਲਾਉਣ ਲਈ ਤੁਰੰਤ 28 ਦਿਨ ਦੀ ਪੈਰੋਲ ਦੇਣ ਦੇ ਨਾਲ-ਨਾਲ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਅਤੇ ਪਾਰਦਰਸ਼ੀ ਨੀਤੀ ਬਣਾਈ ਜਾਵੇ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


