ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ 21 ਫੁੱਟ ਤੋਂ ਵੱਧ ਵਧਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਪੰਜਾਬ ਸਰਕਾਰ ਨੂੰ ਮੌਨਸੂਨ ਤੋਂ ਪਹਿਲਾਂ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਖੜਾ ਡੈਮ ਦਾ ਜਲ ਪੱਧਰ ਕਰੀਬ 1578 ਫੁੱਟ ਤੱਕ ਪਹੁੰਚ ਚੁੱਕਾ ਹੈ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਭਾਈਵਾਲ ਸੂਬਿਆਂ ਨੂੰ ਵੱਧ ਤੋਂ ਵੱਧ ਪਾਣੀ ਲੈਣ ਲਈ ਕਿਹਾ ਗਿਆ ਹੈ, ਪਰ ਪੰਜਾਬ ਇਸ ਮੌਕੇ ਦਾ ਪੂਰਾ ਲਾਭ ਨਹੀਂ ਲੈ ਰਿਹਾ।
ਡਾ. ਅਮਰ ਸਿੰਘ ਨੇ ਕਿਹਾ ਕਿ ਜੂਨ ਮਹੀਨੇ ਦੌਰਾਨ ਝੋਨੇ ਦੀ ਲਵਾਈ ਅਤੇ ਗਰਮੀ ਕਾਰਨ ਸੂਬੇ ਦਾ ਭੂਜਲ ਪੱਧਰ ਸਾਲ ਦੇ ਸਭ ਤੋਂ ਹੇਠਲੇ ਦਰਜੇ ’ਤੇ ਹੁੰਦਾ ਹੈ। ਅਜਿਹੇ ਸਮੇਂ ਵਾਧੂ ਪਾਣੀ ਦੀ ਵਰਤੋਂ ਕਰਕੇ ਜ਼ਮੀਨੀ ਪਾਣੀ ਦੇ ਸਰੋਤਾਂ ਨੂੰ ਮੁੜ ਭਰਨ ਅਤੇ ਭਵਿੱਖ ਦੇ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਯੋਜਨਾ ਬਣਾਈ ਜਾ ਸਕਦੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਲ ਵੀ ਸਮੇਂ ਸਿਰ ਲੋੜੀਂਦੇ ਕਦਮ ਨਾ ਚੁੱਕੇ ਜਾਣ ਕਾਰਨ ਕਈ ਖੇਤਰਾਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਸੀ, ਜਿਸ ਨਾਲ ਹਜ਼ਾਰਾਂ ਏਕੜ ਫ਼ਸਲ ਪ੍ਰਭਾਵਿਤ ਹੋਈ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਵੀ ਮੌਨਸੂਨ ਦੌਰਾਨ ਭਾਰੀ ਵਰਖਾ ਹੋਈ ਤਾਂ ਡੈਮ ਵਿੱਚ ਵੱਧ ਪਾਣੀ ਹੋਣ ਕਾਰਨ ਅਚਾਨਕ ਪਾਣੀ ਛੱਡਣਾ ਪੈ ਸਕਦਾ ਹੈ, ਜਿਸ ਨਾਲ ਹੜ੍ਹਾਂ ਦਾ ਖ਼ਤਰਾ ਵੱਧ ਸਕਦਾ ਹੈ।
ਨਹਿਰਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦੀ ਮੰਗ….
ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਹਿੱਸੇ ਦਾ ਪਾਣੀ ਤੁਰੰਤ ਪ੍ਰਾਪਤ ਕਰਕੇ ਨਹਿਰਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਅੱਜ ਯੋਜਨਾਬੱਧ ਢੰਗ ਨਾਲ ਪਾਣੀ ਦੀ ਵਰਤੋਂ ਕਰਨ ਨਾਲ ਭਵਿੱਖ ਵਿੱਚ ਹੜਬੜਾਹਟ ਵਿੱਚ ਪਾਣੀ ਛੱਡਣ ਦੀ ਲੋੜ ਘਟੇਗੀ ਅਤੇ ਡੈਮ ਵਿੱਚ ਮੌਨਸੂਨ ਦੇ ਪਾਣੀ ਲਈ ਵਾਧੂ ਜਗ?ਹਾ ਵੀ ਉਪਲਬਧ ਹੋਵੇਗੀ।
ਡਾ. ਅਮਰ ਸਿੰਘ ਨੇ ਕਿਹਾ ਕਿ ਜੂਨ ਮਹੀਨਾ ਭੂਜਲ ਰੀਚਾਰਜ ਲਈ ਸਭ ਤੋਂ ਉਚਿਤ ਸਮਾਂ ਹੁੰਦਾ ਹੈ। ਇਸ ਵੇਲੇ ਕਈ ਨਹਿਰਾਂ ਅਤੇ ਡਰੇਨਾਂ ਵਿੱਚ ਪਾਣੀ ਦਾ ਵਹਾਅ ਘੱਟ ਹੁੰਦਾ ਹੈ ਅਤੇ ਭੂਜਲ ਪੱਧਰ ਵੀ ਕਾਫ਼ੀ ਹੇਠਾਂ ਚਲਾ ਜਾਂਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਜਿੱਥੇ ਤਕਨੀਕੀ ਤੌਰ ’ਤੇ ਸੰਭਵ ਹੋਵੇ, ਉੱਥੇ ਵਾਧੂ ਪਾਣੀ ਨੂੰ ਨਹਿਰੀ ਅਤੇ ਡਰੇਨੇਜ ਨੈੱਟਵਰਕ ਰਾਹੀਂ ਚਲਾ ਕੇ ਡਿੱਗ ਚੁੱਕੇ ਭੂਜਲ ਭੰਡਾਰਾਂ ਨੂੰ ਮੁੜ ਭਰਿਆ ਜਾਵੇ।
ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਦੇ ਇੰਜੀਨੀਅਰ ਇਹ ਤੈਅ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ ਹਨ ਕਿ ਕਿਹੜੇ ਚੈਨਲਾਂ ਵਿੱਚ ਕਿੰਨਾ ਪਾਣੀ ਛੱਡਿਆ ਜਾ ਸਕਦਾ ਹੈ ਅਤੇ ਕਿਹੜੇ ਸੁਰੱਖਿਆ ਉਪਾਅ ਅਪਣਾਉਣ ਦੀ ਲੋੜ ਹੈ। ਲੋੜ ਸਿਰਫ਼ ਸਮੇਂ ਸਿਰ ਫ਼ੈਸਲੇ ਲੈਣ ਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਹੁਤ ਘੱਟ ਅਜਿਹੇ ਮੌਕੇ ਮਿਲਦੇ ਹਨ ਜਦੋਂ ਇੱਕੋ ਸਮੇਂ ਭੂਜਲ ਸੰਕਟ ਨੂੰ ਘਟਾਉਣ ਅਤੇ ਹੜ੍ਹਾਂ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲੇ। ਇਸ ਲਈ ਸਰਕਾਰ ਨੂੰ ਇਸ ਮੌਕੇ ਦਾ ਪੂਰਾ ਲਾਭ ਚੁੱਕਦਿਆਂ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


