ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ। ਇਹ ਆਰਡੀਨੈਂਸ ਸਲਾਨਾ ਫੀਸ ਵਾਧੇ ਨੂੰ 5 ਫੀਸਦ ’ਤੇ ਸੀਮਤ ਕਰਦਾ ਹੈ, ਉਨ੍ਹਾਂ ਮਾਮਲਿਆਂ ਵਿੱਚ ਫੀਸਦ ਰੀਫੰਡ ਲਾਜ਼ਮੀ ਕਰਦਾ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਦਾ ਵਾਧਾ 15 ਫੀਸਦ ਤੋਂ ਵੱਧ ਹੋਇਆ ਹੈ, ਟ?ਰਾਂਸਪੋਰਟ ਅਤੇ ਬਿਲਡਿੰਗ ਫੀਸਾਂ ਸਮੇਤ ਸਾਰੇ ਚਾਰਜਿਜ਼ ਨੂੰ ਟਿਊਸ਼ਨ ਫੀਸ ਦਾ ਹਿੱਸਾ ਮੰਨਦਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਮਾਨਤਾ ਰੱਦ ਕਰਨ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਦਾ ਹੈ।
ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸਿੱਖਿਆ ਨੂੰ ਵਪਾਰ ਬਣਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਰੈਗੂਲੇਟਰੀ ਕਮੇਟੀਆਂ ਫੀਸਾਂ ਦੇ ਵਾਧੇ ਦੀ ਬਾਰੀਕੀ ਨਾਲ ਜਾਂਚ ਕਰਨਗੀਆਂ, ਜਦੋਂ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਨਿਰਧਾਰਤ ਪੋਰਟਲ ’ਤੇ ਪਿਛਲੇ ਚਾਰ ਸਾਲਾਂ ਵਿੱਚ ਫੀਸਾਂ ’ਚ ਕੀਤੇ ਗਏ ਵਾਧੇ ਦਾ ਰਿਕਾਰਡ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਵੱਲੋਂ ਲਿਆਂਦੇ ਗਏ ਇਸ ਆਰਡੀਨੈਂਸ ਨੂੰ ਆਪਣੀ ਪ੍ਰਵਾਨਗੀ ਦੇਣ ਲਈ ਰਾਜਪਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਅੱਜ ਤੋਂ ਹੀ ਲਾਗੂ ਹੋ ਗਿਆ ਹੈ। “ਅੱਜ ਤੋਂ ਹਰ ਪ੍ਰਾਈਵੇਟ ਵਿਦਿਅਕ ਸੰਸਥਾ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਇਕੱਠੀ ਕੀਤੀ ਗਈ ਫੀਸ ਦਾ ਪੂਰਾ ਵੇਰਵਾ 10 ਦਿਨਾਂ ਦੇ ਅੰਦਰ ਪੋਰਟਲ ’ਤੇ ਅਪਲੋਡ ਕਰਨਾ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਹ ਆਰਡੀਨੈਂਸ ਖਾਸ ਕਰਕੇ ਉਨ੍ਹਾਂ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਇਹ ਆਰਡੀਨੈਂਸ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ਵਿੱਚ ਮਨਮਾਨੇ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਪ੍ਰਦਾਨ ਕਰਦਾ ਹੈ। ਸਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਿੱਖਿਆ ਖੇਤਰ ਵਿੱਚ ਕੇਰਲ ਤੋਂ ਵੀ ਅੱਗੇ ਨਿਕਲ ਗਿਆ ਹੈ।”
ਇਸ ਨਿਯਮ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰਡੀਨੈਂਸ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਜੁਰਮਾਨੇ ਸ਼ਾਮਲ ਕੀਤੇ ਗਏ ਹਨ। “ਆਰਡੀਨੈਂਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਪਹਿਲੀ ਉਲੰਘਣਾ ਲਈ 50,000 ਰੁਪਏ ਅਤੇ ਦੂਜੀ ਉਲੰਘਣਾ ਲਈ 1 ਲੱਖ ਰੁਪਏ ਜੁਰਮਾਨਾ ਦੇਣਾ ਪਵੇਗਾ। ਤੀਜੀ ਵਾਰ ਉਲੰਘਣਾ ਕਰਨ ’ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹੋਰ ਸਖ਼ਤ ਕਾਰਵਾਈ ਦੇ ਨਾਲ-ਨਾਲ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।’’
ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਮਾਪਿਆਂ ਤੋਂ ਵਸੂਲੀ ਜਾਣ ਵਾਲੀ ਹਰ ਰਕਮ ਨੂੰ ਰੈਗੂਲੇਸ਼ਨ ਦੇ ਉਦੇਸ਼ ਲਈ ਫੀਸ ਦਾ ਹਿੱਸਾ ਹੀ ਮੰਨਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ “ਮਾਪਿਆਂ ਤੋਂ ਲਿਆ ਗਿਆ ਕੋਈ ਵੀ ਪੈਸਾ, ਚਾਹੇ ਉਸ ਦਾ ਵੇਰਵਾ ਕੁਝ ਵੀ ਹੋਵੇ, ਉਸਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਵਸੂਲੀ ਗਈ ਕੋਈ ਵੀ ਵਾਧੂ ਫੀਸ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।’’
ਸਿੱਖਿਆ ਖੇਤਰ ਵਿੱਚ ਸੁਧਾਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਹਰ ਨਾਪਾਕ ਗਠਜੋੜ ਨੂੰ ਪਹਿਲਾਂ ਹੀ ਖ਼ਤਮ ਕਰ ਦਿੱਤਾ ਹੈ ਅਤੇ ਸਿੱਖਿਆ ਮਾਫੀਆ ਨੂੰ ਵੀ ਕਿਸੇ ਵੀ ਕੀਮਤ ’ਤੇ ਵਧਣ -ਫੁੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਸਾਰੇ ਚਾਰਜਿਜ਼, ਜਿਸ ਵਿੱਚ ਟ੍ਰਾਂਸਪੋਰਟੇਸ਼ਨ ਚਾਰਜਿਜ਼, ਬਿਲਡਿੰਗ ਫੰਡ ਅਤੇ ਹੋਰ ਫੁਟਕਲ ਫੀਸਾਂ ਸ਼ਾਮਲ ਹਨ, ਨੂੰ ਰੈਗੂਲੇਟਰੀ ਉਦੇਸ਼ਾਂ ਲਈ ਟਿਊਸ਼ਨ ਫੀਸ ਦਾ ਹਿੱਸਾ ਮੰਨਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਕਦੇ ਵੀ ਵਪਾਰਕ ਉੱਦਮ ਨਹੀਂ ਬਣਨ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਫੀਸਾਂ ਦੇ ਵਾਧੇ ਦੇ ਸਾਰੇ ਪ੍ਰਸਤਾਵਾਂ ਦੀ ਜਾਂਚ ਅਤੇ ਨਿਯੰਤਰਣ ਕਰੇਗੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


