ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਕੇਂਦਰ ਸਰਕਾਰ ਦੇ ਬਰਾਬਰ ਹੋ ਜਾਵੇਗਾ। ਇਹ ਫੈਸਲਾ ਸਰਕਾਰ ਵੱਲੋਂ ਅਨੇਕਾਂ ਮੌਕਿਆਂ ਅਤੇ ਫੋਰਮਾਂ ’ਤੇ ਦੁਹਰਾਏ ਇਕਸਾਰ ਸਟੈਂਡ ਨੂੰ ਦਰਸਾਉਂਦਾ ਹੈ, ਜਿਸ ਅਨੁਸਾਰ ਲਾਭ ਲੈਣ ਦੇ ਹੱਕਦਾਰ ਮੁਲਾਜ਼ਮਾਂ ਨੂੰ ਹੀ ਲਾਭ ਮਿਲਣਾ ਚਾਹੀਦਾ ਹੈ ਅਤੇ ਜਿਹੜੇ ਇਨ੍ਹਾਂ ਲਾਗੂ ਉਪਬੰਧਾਂ ਅਧੀਨ ਨਹੀਂ ਆਉਂਦੇ, ਉਨ੍ਹਾਂ ਨੂੰ ਇਹ ਲਾਭ ਨਹੀਂ ਮਿਲਣਾ ਚਾਹੀਦਾ।
ਇਸ ਫੈਸਲੇ ਨਾਲ, ਸਰਕਾਰ ਨੇ ਇੱਕ ਵਾਰ ਫਿਰ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਮੁਲਾਜ਼ਮ ਬਣੇ ਰਹਿਣ। ਇਹ ਫੈਸਲਾ 2020 ਤੋਂ ਬਾਅਦ ਦੇ ਨਿਯਮਾਂ ਅਧੀਨ ਭਰਤੀ ਹੋਏ ਮੁਲਾਜ਼ਮਾਂ ’ਤੇ ਲਾਗੂ ਹੁੰਦਾ ਹੈ, ਜਿਨ੍ਹਾਂ ਦੀ ਤਨਖਾਹ ਕੇਂਦਰ ਸਰਕਾਰ ਦੇ 7ਵੇਂ ਪੇਅ ਕਮਿਸ਼ਨ ਦੇ ਪੈਟਰਨ ’ਤੇ ਅਧਾਰਤ ਹੈ ਅਤੇ ਅਦਾਲਤੀ ਹੁਕਮਾਂ ਰਾਹੀਂ ਸੋਧੀ ਨਹੀਂ ਗਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਡੀ.ਏ. 42 ਫੀਸਦ ਤੋਂ ਵਧਾ ਕੇ 60 ਫੀਸਦ ਕਰਨ ਦੀ ਸਿਫਾਰਿਸ਼ ਕੀਤੀ ਹੈ, ਜਿਸ ਨੂੰ ਹੁਣ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਕੋਲ ਅੰਤਿਮ ਪ੍ਰਵਾਨਗੀ ਲਈ ਭੇਜਿਆ ਜਾਵੇਗਾ।
ਇਸ ਫੈਸਲੇ ਦਾ ਐਲਾਨ ਉਦਯੋਗ ਤੇ ਵਣਜ ਮੰਤਰੀ ਅਤੇ ਆਪ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਹ ਕਦਮ 17 ਜੁਲਾਈ 2020 ਤੋਂ ਪਹਿਲਾਂ ਭਰਤੀ ਹੋਣ ਵਾਲੇ ਵੱਧ ਤਨਖਾਹਾਂ ਲੈ ਰਹੇ ਮੁਲਾਜ਼ਮਾਂ ਅਤੇ ਇਸ ਮਿਤੀ ਤੋਂ ਬਾਅਦ ਕੇਂਦਰ ਦੇ 7ਵੇਂ ਸੀ.ਪੀ.ਸੀ. ਤਨਖਾਹ ਪੈਟਰਨ ਅਧੀਨ ਭਰਤੀ ਹੋਏ ਮੁਲਾਜ਼ਮਾਂ ਵਿਚਕਾਰ ਅੰਤਰ ਨੂੰ ਖਤਮ ਕਰਦਾ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ, “ਮੁਲਾਜ਼ਮ ਚੰਗੇ ਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਭਗਵੰਤ ਮਾਨ ਸਰਕਾਰ ਹਮੇਸ਼ਾ ਹਰ ਮੁਲਾਜ਼ਮ ਦੇ ਹੱਕਾਂ ਅਤੇ ਸਨਮਾਨ ਲਈ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ। ਅੱਜ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਅਸੀਂ ਇੱਕ ਹੋਰ ਵਾਅਦਾ ਪੂਰਾ ਕਰ ਰਹੇ ਹਾਂ ਅਤੇ ਸਾਲ 2020 ਤੋਂ ਬਾਅਦ ਭਰਤੀ ਹੋਏ ਨਵੇਂ ਮੁਲਾਜ਼ਮਾਂ ਨੂੰ ਉਹੀ ਡੀ.ਏ. ਦੇਣਾ ਯਕੀਨੀ ਬਣਾ ਰਹੇ ਹਾਂ, ਜਿਸ ਦੇ ਉਹ ਸੱਚਮੁੱਚ ਹੱਕਦਾਰ ਹਨ।”
ਉਦਯੋਗ ਅਤੇ ਵਪਾਰ ਮੰਤਰੀ ਨੇ ਕਿਹਾ ਕਿ ਇਹ ਮੁੱਦਾ ਨਵੇਂ ਭਰਤੀ ਹੋਏ ਮੁਲਾਜ਼ਮਾਂ ਦੇ ਤਨਖਾਹ ਢਾਂਚੇ ਵਿੱਚ ਬਦਲਾਅ ਕਰਕੇ ਹੋਇਆ ਹੈ। ਉਨ੍ਹਾਂ ਅੱਗੇ ਕਿਹਾ, “ਦਸੰਬਰ 2020 ਵਿੱਚ, ਪੰਜਾਬ ਕੈਬਨਿਟ ਨੇ 17 ਜੁਲਾਈ 2020 ਤੋਂ ਬਾਅਦ ਕੀਤੀਆਂ ਗਈਆਂ ਨਵੀਆਂ ਭਰਤੀਆਂ ਅਤੇ ਨਿਯੁਕਤੀਆਂ ਲਈ ਤਨਖਾਹ ਸਕੇਲ/ਮੈਟ੍ਰਿਕਸ ਨੂੰ ਕੇਂਦਰ ਸਰਕਾਰ ਦੇ 7ਵੇਂ ਪੇਅ ਕਮਿਸ਼ਨ ਦੇ ਸਕੇਲ ਦੇ ਬਰਾਬਰ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਇਸ ਨਾਲ ਮੁਲਾਜ਼ਮਾਂ ਦੀਆਂ ਦੋ ਵਿਆਪਕ ਸ਼੍ਰੇਣੀਆਂ ਬਣ ਗਈਆਂ: ਮੌਜੂਦਾ ਮੁਲਾਜ਼ਮ ਜੋ ਪੰਜਾਬ ਵਿੱਚ ਪਹਿਲਾਂ ਹੀ ਵੱਧ ਤਨਖਾਹ ਢਾਂਚੇ ਅਧੀਨ ਆਉਂਦੇ ਹਨ ਅਤੇ 2020 ਤੋਂ ਬਾਅਦ ਦੇ ਨਵੇਂ ਭਰਤੀ ਮੁਲਾਜ਼ਮ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ ਕੇਂਦਰ ਸਰਕਾਰ ਦੇ 7ਵੇਂ ਸੀ.ਪੀ.ਸੀ. ਪੈਟਰਨ ’ਤੇ ਅਰਤ ਹੈ।”
ਅਮਨ ਅਰੋੜਾ ਨੇ ਕਿਹਾ, “17 ਜੁਲਾਈ 2020 ਤੋਂ ਪਹਿਲਾਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੰਜਾਬ ਦੇ ਉੱਚ ਬੁਨਿਆਦੀ ਤਨਖਾਹ ਸਕੇਲ ਦਾ ਲਾਭ ਮਿਲ ਰਿਹਾ ਹੈ। ਹਾਲਾਂਕਿ, ਇਸ ਮਿਤੀ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ ਪੈਟਰਨ ਅਧੀਨ ਲਿਆਂਦਾ ਗਿਆ ਸੀ, ਪਰ ਉਹ ਪੰਜਾਬ ਦਾ 42 ਫ਼ੀਸਦ ਡੀ.ਏ. ਹੀ ਪ੍ਰਾਪਤ ਕਰ ਰਹੇ ਹਨ। ਇਸ ਵੱਡੇ ਅੰਤਰ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਸੀ।”
ਇਸ ਫੈਸਲੇ ਨਾਲ 2020 ਤੋਂ ਬਾਅਦ ਭਰਤੀ ਕੀਤੇ ਗਏ ਲਗਭਗ 85000 ਕਰਮਚਾਰੀਆਂ ਨੂੰ ਲਾਭ ਹੋਵੇਗਾ। ਇਨ੍ਹਾਂ ਵਿੱਚ 11,685 ਕਾਂਸਟੇਬਲ, 20,603 ਅਧਿਆਪਕ, 5,144 ਕਲਰਕ, 2,355 ਨਰਸਾਂ, 2,267 ਚਪੜਾਸੀ, 1,467 ਮਲਟੀਪਰਪਜ਼ ਹੈਲਥ ਵਰਕਰ, 1248 ਮੈਡੀਕਲ ਅਫਸਰ (ਜਨਰਲ), 1214 ਪਟਵਾਰੀ ਅਤੇ 1,129 ਜੂਨੀਅਰ ਇੰਜੀਨੀਅਰ ਸ਼ਾਮਲ ਹਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


