Close Menu
Rozana Desh PardeshRozana Desh Pardesh
    What's Hot

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026
    Facebook X (Twitter) Instagram YouTube
    Breaking News
    • प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
    • केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
    • प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
    • जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
    • केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
    • मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
    • मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
    • हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ
    Punjab

    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

    April 27, 20264 Mins Read
    Share Facebook Twitter Telegram Email WhatsApp

    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੰਜਾਬ ਅਤੇ ਇਸ ਤੋਂ ਬਾਹਰ ਫੈਲਾਉਣ ਦੇ ਉਦੇਸ਼ ਨਾਲ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਹੋਇਆ।
    ਇਸ ਅਧਿਆਤਮਕ ਸ਼ਾਮ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨੇ ਸੰਗਤਾਂ ਨੂੰ ਇਲਾਹੀ ਬਾਣੀ ਵਿੱਚ ਲੀਨ ਕੀਤਾ। ਇਸ ਉਪਰੰਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।
    ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ, ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਉਪਰਾਲੇ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, ‘ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਵੱਡੇ ਪੱਧਰ ਦੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।’
    ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅਜੋਕੇ ਸਮਾਜ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਸਦੀਆਂ ਪਹਿਲਾਂ, ਆਪਣੀ ਕ੍ਰਾਂਤੀਕਾਰੀ ਬਾਣੀ ਰਾਹੀਂ, ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਬਰਾਬਰੀ ਅਤੇ ਭਾਈਚਾਰਕ ਸਾਂਝ ’ਤੇ ਆਧਾਰਿਤ ਸਮਾਜ ਸਿਰਜਣ ਦਾ ਉਪਦੇਸ਼ ਦਿੱਤਾ ਸੀ।”
    ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਬਾਣੀ ਰਾਹੀਂ ਮਨੁੱਖਤਾ ਨੂੰ ਇੱਕ ਸੱਭਿਅਕ ਅਤੇ ਜਾਗਰੂਕ ਯੁੱਗ ਵੱਲ ਸੇਧਿਤ ਕੀਤਾ। ਉਨ੍ਹਾਂ ਨੇ ਇਸ ਇਤਿਹਾਸਕ ਲੜੀ ਦੇ ਪਹਿਲੇ ਕੀਰਤਨ ਦਰਬਾਰ ਦੀ ਮੇਜ਼ਬਾਨੀ ਲਈ ਰੂਪਨਗਰ ਨੂੰ ਚੁਣਨ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।
    ਇਸ ਵਿਸ਼ਾਲ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਦਿਆਂ ਪੰਜਾਬ ਸਰਕਾਰ ਵੱਲੋਂ ਸਿਰਜੇ ਗਏ ਅਧਿਆਤਮਕ ਮਾਹੌਲ ਦੀ ਸ਼ਲਾਘਾ ਕੀਤੀ।
    ਸਮਾਗਮ ਦੌਰਾਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਕੇਵਲ ਸਿੰਘ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰਜੀਤ ਸਿੰਘ ਹੀਰਾ, ਡੇਰਾ ਮਸਤ ਬਾਬਾ ਸ਼ਾਮ ਜੀ ਮਹਾਰਾਜ ਝੱਜ ਦੇ ਸੁਆਮੀ ਅਨਮੁਲਕਾ ਨੰਦ, ਡੇਰਾ ਪੁਸ਼ਪਾ ਨੰਦ ਉਦਾਸੀਨ ਆਸ਼ਰਮ ਬੱਸੀ ਪਠਾਣਾਂ ਦੇ ਮਹੰਤ ਬਲਵਿੰਦਰ ਦਾਸ, ਡੇਰਾ ਮਹਾਂ ਪੁਰੀ ਚੱਬੇਵਾਲ ਦੇ ਸੰਤ ਬਲਵੀਰ ਦਾਸ, ਗੁਰਦੁਆਰਾ ਟਿੱਬੀ ਸਾਹਿਬ ਦੇ ਜਥੇਦਾਰ ਜਗਮਿੰਦਰ ਸਿੰਘ, ਅਤੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਸੁਰਿੰਦਰ ਦਾਸ ਸਮੇਤ ਕਈ ਸਤਿਕਾਰਯੋਗ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।
    ਇਸ ਮੌਕੇ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਦਿੱਲੀ ਦੇ ਵਿਧਾਇਕ ਅਜੈ ਦੱਤ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਆਦਿਤਿਆ ਦਚਲਵਾਲ, ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਚੰਦਰਜੋਤੀ ਸਿੰਘ, ਐਸ.ਪੀ. ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ ਅਤੇ ਡੀ.ਪੀ.ਆਰ.ਓ. ਕਰਨ ਮਹਿਤਾ ਸ਼ਾਮਲ ਸਨ। ਕਈ ਸਥਾਨਕ ਆਗੂਆਂ ਅਤੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਭਾਗ ਸਿੰਘ ਮਦਾਨ, ਸੁਖਦੇਵ ਮੀਆਂਪੁਰ ਅਤੇ ਸਤਨਾਮ ਸਿੰਘ ਜਲਵਾਹਾ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਸ਼ਾਮਲ ਸਨ। ਉਨ੍ਹਾਂ ਦੇ ਨਾਲ ਬਲਾਕ ਸੰਮਤੀ ਮੈਂਬਰ ਅੰਮ੍ਰਿਤਪਾਲ ਸਿੰਘ ਪੱਪੀ, ਲਲਿਤ ਡਕਾਲਾ, ਸੰਦੀਪ ਸਿੰਘ, ਅਤੇ ਸਤਨਾਮ ਨਾਗਰਾ, ਸਥਾਨਕ ਆਗੂਆਂ ਜੰਗ ਬਹਾਦਰ ਸਿੰਘ, ਸੁਰਜਨ ਸਿੰਘ, ਅਮਨਦੀਪ ਸਿੰਘ ਅਤੇ ਰੂਪਨਗਰ ਹਲਕੇ ਦੀ ਪ੍ਰਧਾਨ ਨੀਲਮ ਰਾਣੀ ਤੋਂ ਇਲਾਵਾ ’ਆਪ’ ਦੇ ਕਈ ਅਹੁਦੇਦਾਰ, ਵਲੰਟੀਅਰ ਅਤੇ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026

    ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

    August 30, 2026

    ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

    August 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026

    जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया

    August 30, 2026

    केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए

    August 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.