ਪੰਜਾਬ ’ਚ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ’ਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਾੜਿੰਗ ਦੀ ਅਗਵਾਈ ਹੇਠ ਪਟਿਆਲਾ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ ਪੀ ਸੀ ਐਲ )ਦੇ ਮੁੱਖ ਦਫਤਰ ਅੱਗੇ ਭਾਰੀ ਰੋਸ਼ ਧਰਨਾ ਦਿੱਤਾ ਗਿਆ! ਇਸ ਧਰਨੇ ਚ ਪਟਿਆਲਾ ਸਮੇਤ ਪੰਜਾਬ ਦੇ ਹਜ਼ਾਰਾਂ ਦੀ ਗਿਣਤੀ ਚ ਕਾਂਗਰਸੀ ਆਗ ਅਤੇ ਵਰਕਰ ਸ਼ਾਮਿਲ ਹੋਏ!ਇਸ ਮੌਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇ ਬਾਜ਼ੀ ਕੀਤੀ ਗਈ!ਧਰਨੇ ਤੋਂ ਬਾਅਦ ਜਦੋ
ਸੂਬਾ ਪ੍ਰਧਾਨ ਰਾਜਾ ਵੜਿੰਗ ਆਪਣੇ ਸਾਥੀਆਂ ਸਮੇਤ ਪੀ ਸੀ ਪੀ ਸੀ ਐਲ ਦਫਤਰ ਦੇ ਮੁੱਖ ਗੇਟ ਵੱਲ ਵਧੇ ਤਾਂ ਪੁਲਸ ਵਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਧਰਨਾਕਾਰੀਆਂ ਨਾਲ ਪੁਲਿਸ ਦੀ ਧੱਕਾ ਮੁਕੀ ਹੋਈਅਤੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕਰਦੇ ਹੋਏ ਉਹਨਾਂ ਤੇ ਪਾਣੀ ਦੀਆਂ ਵਛਾੜਾਂ ਮਾਰ ਕੇ ਉਹਨਾਂ ਨੂੰ ਉਥੋਂ ਖ਼ਦੇੜ ਦਿੱਤਾ ਗਿਆ! ਇਸ ਦੌਰਾਨਰਾਜਾ ਵੜਿੰਗ, ਰਾਜਿੰਦਰ ਸਿੰਘ ਸਾਬਕਾ ਵਿਧਾਇਕ, ਹਰਦਿਆਲ ਕੰਬੋਜ, ਸੰਜੀਵ ਬਿੱਟੂ, ਗੁਰਸ਼ਰਨ ਕੌਰ ਰੰਧਾਵਾ, ਨਰੇਸ਼ ਦੁੱਗਲ, ਤੋਂ ਇਲਾਵਾ ਕੋਈ ਚਾਰ ਪੰਜ ਦਰਜਨ ਆਗੂਆਂ ਨੂੰ ਪੁਲਸ ਨੇ ਹਿਰਾਸਤ ’ਚ ਵੀ ਲੈ ਲਿਆ।
ਸਵੇਰ ਤੋਂ ਹੀ ਸੂਬੇ ਭਰ ਵਿੱਚੋਂ ਸੀਨੀਅਰ ਕਾਂਗਰਸੀ ਆਗੂ, ਵਿਧਾਇਕ, ਸਾਬਕਾ ਮੰਤਰੀ ਸਾਬਕਾ ਚੇਅਰਮੈਨ ਅਤੇ ਹੋਰ ਵੱਡੀ ਗਿਣਤੀ ’ਚ ਵਰਕਰ ਇਸ ਪ੍ਰਦਰਸ਼ਨ ’ਚ ਸ਼ਾਮਲ ਪਹੁੰਚ ਰਹੇ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਬੋਲੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸੱਤਾ ’ਚ ਆਉਣ ਤੋਂ ਪਹਿਲਾਂ ‘ਆਪ’ ਨੇ ਸੂਬੇ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਅਤੇ ਮੁਫ਼ਤ ਬਿਜਲੀ ਦੇਣ ਦੀਆਂ ਵੱਡੀਆਂ ਗਰੰਟੀਆਂ ਦਿੱਤੀਆਂ ਸਨ ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਅੱਜ ਪੂਰੇ ਪੰਜਾਬ ’ਚ ਬਿਜਲੀ ਸੰਕਟ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ ਅਤੇ ਮੌਜੂਦਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ’ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਇਸ ਮੌਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ਨੂੰ ਅੱਡੇ ਹੱਥ ਲੈਂਦੇ ਵਰਕਰਾਂ ਅਤੇ ਆਗੂਆਂ ਨੂੰ ਸਾਬੋਧਨ ਕਰਦੇ ਸਰਕਾਰ ਤੇ ਦੋਸ਼ ਲਗਾਇਆ ਕੇ ਪੰਜਾਬ ਅੰਦਰ ਕੋਲੇ ਦੀ ਕੋਈ ਘਾਟ ਨਹੀ ਸਗੋਂ ਸਰਕਾਰ ਦੀ ਬਦ ਇਤੰਤਜ਼ਮੀ ਅਤੇ ਘਪਲੇ ਬਾਜ਼ੀ ਕਾਰਨ ਪੰਜਾਬ ਅੰਦਰ ਬਿਜਲੀ ਸੰਕਟ ਪੈਦਾ ਹੋਇਆ!ਉਨ੍ਹਾਂ ਕਿਹਾ ਕਿ ਅੱਜ ਪਾਵਰਕਾਮ ਦੇ ਸੀ ਐਮ ਡੀ ਬਸੰਤ ਦੀ ਕੀਤੀ ਗਈ ਬਦਲੀ ਇਸ ਦੀ ਤਾਜਾ ਮਿਸਾਲ ਹੈਂ! ਉਹਨਾਂ
ਨੇ ਕਿਹਾ ਕਿ ਇਸ ਗੰਭੀਰ ਬਿਜਲੀ ਸੰਕਟ ਕਾਰਨ ਆਮ ਘਰੇਲੂ ਖ਼ਪਤਕਾਰ, ਕਿਸਾਨ ਅਤੇ ਵਪਾਰੀ ਵਰਗ ਬੇਹੱਦ ਪਰੇਸ਼ਾਨ ਹਨ। ਕੜਕਦੀ ਗਰਮੀ ਦੌਰਾਨ ਲੰਬੇ-ਲੰਬੇ ਕੱਟਾਂ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਹੋ ਗਿਆ ਹੈ
ਦੂਜੇ ਪਾਸੇ, ਖੇਤੀਬਾੜੀ ਖੇਤਰ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਫ਼ਸਲਾਂ ਦੇ ਸੁੱਕਣ ਦਾ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਿੱਚ ਭਾਰੀ ਵਾਧਾ ਹੋਇਆ ਹੈ।
ਇਸ ਤੋਂ ਇਲਾਵਾ, ਉਦਯੋਗਿਕ ਇਕਾਈਆਂ ਵੀ ਬਿਜਲੀ ਕੱਟਾਂ ਦੀ ਵੱਡੀ ਮਾਰ ਝੱਲ ਰਹੀਆਂ ਹਨ। ਕਾਰਖਾਨਿਆਂ ਦਾ ਉਤਪਾਦਨ ਪ੍ਰਭਾਵਿਤ ਹੋਣ ਕਾਰਨ ਵਪਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਾਂਗਰਸ ਪਾਰਟੀ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਨਾ ਦਿੱਤੀ ਗਈ, ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿੱਚ ਸੜਕਾਂ ’ਤੇ ਉੱਤਰ ਕੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤੇ!ਇਸ ਭਾਰੀ ਇਕਠ ਨੂੰ ਡਾ ਅਮਰ ਸਿੰਘ ਮੈਂਬਰ ਪਾਰਲੀਮੈਂਟ, ਡਾ ਧਰਮ ਵੀਰ ਗਾਂਧੀ ਐਮ ਪੀ, ਕੁਲਜੀਤ ਨਾਗਰਾ, ਹਰਦਿਆਲ ਕੰਬੋਜ਼, ਸਾਬਕਾ ਵਿਧਾਇਕ ਰਾਜਿੰਦਰ ਸਿੰਘ ਸਾਬਕਾ ਮੰਤਰੀ ਧਰਮ ਸਿੰਘ ਧਰਮਸੋਤ,ਜਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜਿਲ੍ਹਾ ਪ੍ਰਧਾਨ ਨਰੇਸ਼ ਦੁੱਗਲ ਹਵਿੰਦਰ ਸਿੰਘ ਨਿੱਪੀ ਨਾਇਬ ਸਿੰਘ ਭਾਨਰੀ ਨਿਰਮਲ ਭੱਟੀਆਂ ਬਲਿਹਾਰ ਸਿੰਘ ਸਮੱਸ ਪੁਰ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮੱਲ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਸਬੋਧਨ ਕਰਦੇ ਸਰਕਾਰ ਨੂੰ ਬਿਜਲੀ ਕਟਾ ਕਾਰਨ ਪੈਦਾ ਹੋਏ ਬਿਜਲੀ ਸੰਕਟ ਲਈ ਜਿੰਮੇਵਾਰ ਠਹਿਰਾਇਆ!
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


