ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈਆਂ ਜਾ ਰਹੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੌਰਾਨ ਸਾਬਕਾ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਲੋਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਅਤੇ ਡਾ. ਹਰਬੰਸ ਲਾਲ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ਵਿੱਚ ਕੱਢੀਆਂ ਜਾ ਰਹੀਆਂ ਇਹ ਯਾਤਰਾਵਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਵਿਆਪਕ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਦੀ ਅਗਵਾਈ ਅਤੇ ਸਹਿਯੋਗ ਨਾਲ ਪੰਜਾਬ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਮਾਹੌਲ ਸਿਰਜਣ ਲਈ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਦੀ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਾ ਤਿੰਨ ਮਹੀਨਿਆਂ ਵਿੱਚ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ ਅਨੁਸਾਰ ਅੱਜ ਵੀ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਇਲਾਕਿਆਂ ਵਿੱਚ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਅਤੇ ਨੌਜਵਾਨਾਂ ’ਤੇ ਇਸ ਦਾ ਗੰਭੀਰ ਪ੍ਰਭਾਵ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਸੂਬੇ ਦੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਦੇਣ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਪੰਜਾਬ ਭਾਜਪਾ ਆਗੂ ਜਗਵੀਰ ਸਿੰਘ ਤਰਖੇੜੀ, ਬਲਦੇਵ ਸਿੰਘ ਚੌਰਵਾਲਾ, ਸੰਦੀਪ ਸਿੰਘ ਲਵਲੀ, ਅਸ਼ੋਕ ਕੁਮਾਰ ਤਲਾਣੀਆਂ, ਪੰਜਾਬ ਭਾਜਪਾ ਯੂਥ ਆਗੂ ਗੁਰਤੇਜ ਸਿੰਘ ਭਾਗਨਪੁਰ, ਹਨੁੰਮਾਨ ਸੇਵਾ ਦਲ ਦੇ ਪ੍ਰਧਾਨ ਸ਼ਸ਼ੀ ਭੂਸ਼ਨ ਉੱਪਲ, ਗੁਰਦੀਪ ਸਿੰਘ ਭਾਗਨਪੁਰ, ਸੁੱਚਾ ਖਾਨ ਮਹਾਦੀਆਂ, ਗੁਰਦੇਵ ਸਿੰਘ ਡੇਰਾ ਮੀਰ ਮੀਰਾਂ, ਕੁਲਵੰਤ ਸਿੰਘ ਕੋਟਲਾ ਬਜਵਾੜਾ, ਦਰਸ਼ਨ ਸਿੰਘ ਕੋਟਲਾ ਬਜਵਾੜਾ ਅਤੇ ਸੁਖਵੀਰ ਸਿੰਘ ਚੌਰਵਾਲਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Breaking News
- ਪੰਜਾਬ ਦੇ ਹੱਕਾਂ ਅਤੇ ਲੋਕ ਹਿੱਤ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ : ਇਆਲੀ
- ਮਾਲੇਰਕੋਟਲਾ ’ਚ ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੁਸਤੈਦੀ ਨਾਲ ਪਾਇਆ ਕਾਬੂ
- ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਦੇ ਘਰ ਦਾ ਕੀਤਾ ਘੇਰਾਓ
- ਐ ਐਚ ਓ ਸੁਨੀਤਾ ਰਾਣੀ ਤੇ ਹੋਮ ਗਾਰਡ ਜਵਾਨ ਗੁਰਅਵਤਾਰ ਸਿੰਘ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ
- ਭਾਜਪਾ ਦ੍ਰਿੜ੍ਹ ਇਰਾਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰਹੇਗੀ : ਰਵਨੀਤ ਸਿੰਘ ਬਿੱਟੂ
- ਮੌਜੂਦਾ ਵਿਧਾਇਕ ਦੇ ਖਿਲਾਫ ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਲਗਾਇਆ ਧਰਨਾ
- ਐਲਪੀਯੂ ਵਿੱਚ ਹੰਗਾਮਾ: ਵਿਦਿਆਰਥਣ ਨਾਲ ਬਲਾਤਕਾਰ ਦੀਆਂ ਖਬਰਾਂ ਤੋਂ ਭੜਕੇ ਵਿਦਿਆਰਥੀਆਂ ਵੱਲੋਂ ਭੰਨ-ਤੋੜ ਤੇ ਲਗਾਈ ਅੱਗ
- ਨੇਪਾਲ ’ਚ ਫਿਰ ਕੁਦਰਤੀ ਆਫ਼ਤ: ਬਰਫ਼ੀਲੇ ਤੂਫ਼ਾਨ ਕਾਰਨ 10 ਪਰਬਤਾਰੋਹੀ ਲਾਪਤਾ


