ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਜੀ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਪੰਜਾਬ ਦੀ ਰਾਜਨੀਤੀ ਲਈ ਇੱਕ ਮਜ਼ਬੂਤ ਕਦਮ ਮੰਨਿਆ ਜਾ ਰਿਹਾ ਹੈ। ਕੇਵਲ ਸਿੰਘ ਢਿੱਲੋਂ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਦੇ ਰਾਜਨੀਤਿਕ ਤਜਰਬੇ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਪੰਜਾਬ ਇਸ ਸਮੇਂ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਦੀ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਦਾ ਘਟਦਾ ਵਿਸ਼ਵਾਸ ਅਤੇ ਕਿਸਾਨਾਂ ਨਾਲ ਜੁੜੇ ਮੁੱਦੇ ਲੋਕਾਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ। ਅਜਿਹੇ ਸਮੇਂ ਵਿੱਚ ਭਾਜਪਾ ਦੀ ਨਵੀਂ ਲੀਡਰਸ਼ਿਪ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਹਨ। ਪਾਰਟੀ ਦਾ ਮੰਨਣਾ ਹੈ ਕਿ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲਿਆਂਦਾ ਜਾਵੇਗਾ।ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਨਵੀਂ ਲੀਡਰਸ਼ਿਪ ਨਾਲ ਸੰਗਠਨ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ ਅਤੇ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਭਾਜਪਾ ਦੀ ਪਹੁੰਚ ਵਧੇਗੀ। ਆਉਣ ਵਾਲੇ ਸਮੇਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਅਤੇ ਪੰਜਾਬ ਦੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਵਿਸ਼ੇਸ਼ ਯੋਜਨਾਵਾਂ ਉਤੇ ਕੰਮ ਕੀਤਾ ਜਾਵੇਗਾ।ਭਾਜਪਾ ਆਗੂ ਕਰੁਨ ਕੌੜਾ ਨੇ ਕੇਵਲ ਸਿੰਘ ਢਿੱਲੋਂ ਜੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦਾ ਆਧਾਰ ਹਰ ਵਰਗ ਵਿੱਚ ਵਧੇਗਾ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਕਾਰਗੁਜ਼ਾਰੀ ਅਤੇ ਤਜਰਬਾ ਪਾਰਟੀ ਨੂੰ ਨਵੀਂ ਉਚਾਈਆਂ ਤੱਕ ਲੈ ਕੇ ਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।ਕਰੁਨ ਕੌੜਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਭਾਜਪਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਜੀ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


