ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭਿ੍ਰਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਣ ਵਾਲੀ ਇਸ ਸਰਕਾਰ ਦਾ ਅੰਤ ਹੁਣ ਨੇੜੇ ਹੈ।
ਮੋਹਾਲੀ ਵਿਖੇ ਭਾਜਪਾ ਵਰਕਰਾਂ ਨਾਲ ਮਿਲ ਕੇ ਪੰਜਾਬ ਸਰਕਾਰ ਦੇ ਕਥਿਤ ਭਿ੍ਰਸ਼ਟਾਚਾਰ ਵਿਰੁੱਧ ਕੀਤੇ ਪ੍ਰਦਰਸਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਭਿ੍ਰਸ਼ਟਾਚਾਰ ਦੇ ਪ੍ਰਤੀਕ ਵਜੋਂ ਘੜਾ ਭੰਨਿਆ। ਇਸ ਉਪਰੰਤ ਭਾਜਪਾ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸਨ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸਟ, ਅਨੁਜ ਖੋਸਲਾ, ਗੁਰਦਰਸ਼ਨ ਸਿੰਘ ਸੈਣੀ, ਐਨ.ਕੇ ਵਰਮਾ, ਸੰਜੀਵ ਖੰਨਾ, ਸੁਖਵਿੰਦਰ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਸਰਕਾਰ ਦੱਸਦੀ ਸੀ, ਪਰ ਹੁਣ ਪੰਜਾਬ ਵਿੱਚ ਭਿ੍ਰਸ਼ਟਾਚਾਰ ਅਤੇ ਸਰਕਾਰੀ ਪੈਸੇ ਦੀ ਕਥਿਤ ਲੁੱਟ ਨਾਲ ਜੁੜੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਦੇਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਿ੍ਰਸ਼ਟਾਚਾਰ ਦੇ ਮਾਮਲਿਆਂ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਪੁਲਿਸ ਨੂੰ ਕਈ ਵਾਰ ਪੱਤਰ ਲਿਖੇ ਜਾਣ ਦੇ ਬਾਵਜੂਦ ਜਦੋਂ ਪੰਜਾਬ ਸਰਕਾਰ ਵੱਲੋਂ ਮਾਮਲਿਆਂ ਦੀ ਢੁੱਕਵੀਂ ਜਾਂਚ ਨਹੀਂ ਕੀਤੀ ਗਈ ਤਾਂ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਹੁਣ ਹਾਈਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉੱਥੇ ਆਮ ਆਦਮੀ ਪਾਰਟੀ ਸਰਕਾਰ ਬੌਖਲਾਹਟ ਵਿੱਚ ਆਉਂਦੀ ਨਜਰ ਆ ਰਹੀ ਹੈ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਗਲਤ ਕੰਮ ਨਹੀਂ ਕੀਤਾ ਤਾਂ ਉਸ ਨੂੰ ਜਾਂਚ ਤੋਂ ਡਰਨ ਦੀ ਬਜਾਏ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ’ਤੇ ਸਵਾਲ ਖੜੇ ਕਰਨ ਦੀ ਬਜਾਏ ਸਰਕਾਰ ਨੂੰ ਆਪਣੀ ਪਾਰਦਰਸ਼ਤਾ ਸਾਬਤ ਕਰਨੀ ਚਾਹੀਦੀ ਹੈ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


