ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਸ਼੍ਰੀ ਮੁਕਤਸਰ ਸਾਹਿਬ ਫੇਰੀ ਤੋਂ ਪਹਿਲਾਂ ਸ਼ਹਿਰ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ‘ਬਘੇਲ ਗੋ ਬੈਕ’ ਲਿਖੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਭੁਪੇਸ਼ ਬਘੇਲ ਨੂੰ ਅੰਗਰੇਜ਼ੀ ਪਹਿਰਾਵੇ ਵਿੱਚ ਦਰਸਾਉਂਦਿਆਂ ਉਨ੍ਹਾਂ ਦੀ ਤਸਵੀਰ ਨੂੰ ਸਾਈਮਨ ਕਮਿਸ਼ਨ ਨਾਲ ਜੋੜਦੇ ਹੋਏ ਪੇਸ਼ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਇਹ ਪੋਸਟਰ ਚੰਨੀ-ਰਾਣਾ ਧੜੇ ਵੱਲੋਂ ਸ਼ਹਿਰ ਦੇ ਟਕਸਾਲੀ ਅਤੇ ਪੁਰਾਣੇ ਕਾਂਗਰਸੀ ਆਗੂਆਂ ਅਤੇ ਇਲਾਕੇ ਦੇ ਕੁਝ ਨਾਮਵਰ ਲੋਕਾਂ ਦੇ ਸਹਿਯੋਗ ਨਾਲ ਲਗਾਏ ਗਏ ਦੱਸੇ ਜਾ ਰਹੇ ਹਨ।
ਦੂਜੇ ਪਾਸੇ, ਪੋਸਟਰ ਹਟਾਉਣ ਨੂੰ ਲੈ ਕੇ ਕਾਂਗਰਸ ਦੇ ਵੜਿੰਗ ਅਤੇ ਚੰਨੀ ਸਮਰਥਕਾਂ ਵਿਚਾਲੇ ਤਣਾਅ ਪੈਦਾ ਹੋ ਗਿਆ। ਵੜਿੰਗ ਧੜੇ ਦਾ ਦੋਸ਼ ਹੈ ਕਿ ਉਨ੍ਹਾਂ ਦੇ ਇੱਕ ਸਮਰਥਕ ਨੂੰ ਹਥਿਆਰ ਦਿਖਾ ਕੇ ਧਮਕਾਇਆ ਗਿਆ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਇਸ ਸਬੰਧੀ ਵੜਿੰਗ ਧੜੇ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ। ਉੱਥੇ ਹੀ ਚੰਨੀ ਧੜੇ ਦੇ ਆਗੂਆਂ ਜੀਤਾ ਐਮ. ਸੀ. ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਉਲਟਾ ਆਰੋਪ ਲਗਾਇਆ ਹੈ ਕਿ ਵੜਿੰਗ ਧੜੇ ਦੇ ਲੋਕਾਂ ਨੇ ਫਲੈਕਸ ਲਗਾ ਗਏ ਵਿਅਕਤੀਆਂ ਨੂੰ ਕੁੱਟਿਆ ਤੇ ਇਥੇ ਤੱਕ ਕਿ ਇੱਕ ਐਸ. ਸੀ. ਭਾਈਚਾਰੇ ਦੇ ਨੌਜਵਾਨ ਨੂੰ ਜਾਤੀ ਸੂਚਕ ਸ਼ਬਦ ਵੀ ਬੋਲੇ।
ਉਧਰ ਹਸਪਤਾਲ ਵਿੱਚ ਜੇਰੇ ਇਲਾਜ਼ ਮੰਗਾ ਸਿੰਘ ਨੇ ਦੱਸਿਆ ਕਿ ਉਹ ਦਿਹਾੜੀ ਮਜ਼ਦੂਰੀ ਤਹਿਤ ਫਲੈਕਸ ਲਗਾਉਣ ਦਾ ਕੰਮ ਕਰਦੇ ਹਨ, ਤੇ ਸਵੇਰੇ ਜਦੋਂ ਉਹ ਕੋਟਕਪੂਰਾ ਰੋਡ ’ਤੇ ਪੋਸਟਰ ਲਗਾ ਰਹੇ ਸੀ ਤਾਂ ਕਾਂਗਰਸ ਪਾਰਟੀ ਤੋਂ ਰਾਜਾ ਵੜਿੰਗ ਦੇ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜਖਮੀ ਕਰ ਦਿੱਤਾ, ਇਸੇ ਤਹਿਤ ਉਸ ਦੇ ਸਾਥੀ ਪਿੰਡ ਬੂੜਾ ਗੁੱਜਰ ਨਿਵਾਸੀ ਨੇ ਦੱਸਿਆ ਕਿ ਜਦੋਂ ਅਸੀਂ ਕਾਂਗਰਸ ਪਾਰਟੀ ਦੇ ਇੱਕ ਧੜੇ ਦੇ ਪੋਸਟਰ ਲਗਾ ਰਹੇ ਸੀ ਤਾਂ ਰਾਜਾ ਵੜਿੰਗ ਦੇ ਗਰੁੱਪ ਵਾਲਿਆਂ ਨੇ ਉਸ ਨੂੰ ਜਾਤੀ ਸੂਚਕ ਸ਼ਬਦ ਬੋਲਦੇ ਹੋਏ ਗਾਲ੍ਹਾ ਕੱਢੀਆਂ ਤੇ ਇੱਥੋ ਤੱਕ ਕਿ ਸਾਡਾ ਫਲੈਕਸ ਵਾਲਾ ਛੋਟਾ ਹਾਥੀ ਵੀ ਖੋਹ ਲੈ ਕੇ ਗਏ।
ਫਿਲਹਾਲ ਮਾਮਲਾ ਪੁਲਿਸ ਤੱਕ ਪਹੁੰਚ ਚੁੱਕਾ ਹੈ। ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ’ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਪੁਲਿਸ ਵੱਲੋਂ ਸ਼ਿਕਾਇਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਘਟਨਾ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


