ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ’ਸਨਮਾਨ ਰਾਸ਼ੀ’ ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰਜਿਸਟ?ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ ’ਸਤਿਕਾਰ ਸਖੀਆਂ’ ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ’ਐਕਸ’ ’ਤੇ ਲਿਖਿਆ: ‘ਬਾਬਾ ਬਕਾਲਾ ਸਾਹਿਬ ਤੋਂ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ’ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ। ਰੱਖੜੀ ’ਤੇ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਅੱਜ ’ਸਤਿਕਾਰ ਯੋਜਨਾ’ ਤਹਿਤ 5.30 ਲੱਖ ਔਰਤਾਂ ਦੇ ਖਾਤਿਆਂ ’ਚ 181.50 ਕਰੋੜ ਰੁਪਏ ’ਸ਼ਗਨ’ ਵਜੋਂ ਭੇਜੇ ਗਏ ਹਨ। ਹੁਣ ਤੱਕ ਕੁੱਲ 70.92 ਲੱਖ ਮਾਵਾਂ-ਭੈਣਾਂ ਇਸ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ। 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 70,840 ਨੌਜਵਾਨਾਂ ਨੂੰ ਨੌਕਰੀਆਂ ਮਿਲਣ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਵੱਲੋਂ ਨੀਟ ਦੀ ਪ੍ਰੀਖਿਆ ਪਾਸ ਕਰਨ ਨਾਲ ਪੰਜਾਬ ਇੱਕ ਵਾਰ ਫਿਰ ਤਰੱਕੀ ਦੀ ਰਾਹ ’ਤੇ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਨੰਬਰ ਇਕ ਸੂਬਾ ਬਣ ਕੇ ਉੱਭਰ ਰਿਹਾ ਹੈ।’
ਰੱਖੜ ਪੁੰਨਿਆ ਦੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਅੱਜ-ਕੱਲ੍ਹ ਦੇ ਕਈ ’ਮਸੰਦ’ ਧਰਮ ਦੀ ਆੜ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮੌਕੇ ਰੈਲੀਆਂ ਕਰ ਰਹੇ ਹਨ। ਇਹ ਗੁਨਾਹਗਾਰ ਲੋਕ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਧਰਮ ਦੀ ਵਰਤੋਂ ਕਰ ਰਹੇ ਹਨ, ਪਰ ਪੰਜਾਬੀ ਉਨ੍ਹਾਂ ਦੀਆਂ ਗੱਲਾਂ ’ਚ ਨਹੀਂ ਆਉਣਗੇ। ਇਹ ਅਜੋਕੇ ਮਸੰਦ ਹਮਲੇ ਤੋਂ ਬਾਅਦ ਆਪਣੇ ਜ਼ਖ਼ਮ ਵਿਖਾ ਕੇ ਲੋਕਾਂ ਤੋਂ ਹਮਦਰਦੀ ਲੈਣ ਦੀ ਕੋਸ਼ਿਸ਼ ਕਰਕੇ ਹੇਠਲੇ ਪੱਧਰ ’ਤੇ ਡਿੱਗ ਰਹੇ ਹਨ। ਸਾਡੀ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ ਅਤੇ ਹੋਰ ਸੂਬਿਆਂ ਨੂੰ ਪਛਾੜਦਿਆਂ ਮੋਹਰੀ ਬਣ ਕੇ ਉੱਭਰਿਆ ਹੈ, ਜੋ ਕਿ ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਸਕੂਲਜ਼ ਆਫ਼ ਐਮੀਨੈਂਸ ਅਤੇ ਸਾਡੀ ਸਰਕਾਰ ਵੱਲੋਂ ਕੀਤੇ ਗਏ ਹੋਰ ਉਪਰਾਲਿਆਂ ਸਮੇਤ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ।’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ’ਨੀਟ’ ਪ੍ਰੀਖਿਆ ਪਾਸ ਕੀਤੀ ਸੀ ਪਰ ਸਾਲ 2026 ਵਿੱਚ ਇਹ ਗਿਣਤੀ 11 ਗੁਣਾ ਵੱਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਾਸਨ ਦਾ ਦੂਜਿਆਂ, ਜਿਨ੍ਹਾਂ ਨੇ ਕਦੇ ਸਕੂਲ ਅਤੇ ਸਿੱਖਿਆ ਖੇਤਰ ਦੀ ਪ੍ਰਵਾਹ ਨਹੀਂ ਕੀਤੀ, ਨਾਲੋਂ ਇਹੀ ਫ਼ਰਕ ਹੈ।’
ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜੋ ਪਹਿਲਾਂ ਹਮੇਸ਼ਾ ਇਸ ਤੋਂ ਵਾਂਝੇ ਰਹੇ ਸਨ। ਉਨ੍ਹਾਂ ਕਿਹਾ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ, ‘ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੀ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ 7,200 ਕਰੋੜ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਹਿਰੀ ਸਿੰਚਾਈ ਅਧੀਨ ਰਕਬਾ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਲਾਭ ਹੋਇਆ ਹੈ। ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਾਡੀ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਕੀਮ ’ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਪੰਜਾਬ ਦੇ ਹਰੇਕ ਵਸਨੀਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਨਕਦੀ-ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾ ਰਹੀ ਹੈ। ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਵਾਲਾ ਦੇਸ਼ਾ ਦਾ ਪਹਿਲਾ ਸੂਬਾ ਹੈ, ਜਿਸ ਨੇ ਆਮ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ’ਤੇ ਸਿਹਤ ਸੇਵਾਵਾਂ ਦੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਇਸ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ। ਉਹਨਾਂ ਨੇ ਆਈ ਹੋਈ ਸਮੂਹ ਸੰਗਤ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਹਾਜ਼ਰ ਸਨ।
Breaking News
- ਸੀਐਮ ਮਾਨ ਨੇ ਕੇਜਰੀਵਾਲ ਅਤੇ ਸਿਸੋਦੀਆ ਦੀ ਮੌਜੂਦਗੀ ’ਚ ਰਵੀ ਸ਼ੰਕਰ ਨਾਲ ਕੀਤੀ ਮੁਲਾਕਾਤ
- ‘ਮਨ ਕੀ ਬਾਤ’ ਵਿੱਚ ਪੀਐਮ ਮੋਦੀ ਨੇ ਨਸ਼ਾ-ਮੁਕਤ ਭਾਰਤ, ਮਹਿਲਾ ਸਸ਼ਕਤੀਕਰਨ ਤੇ ‘ਵੋਕਲ ਫ਼ਾਰ ਲੋਕਲ’ ’ਤੇ ਦਿੱਤਾ ਸੱਦਾ
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया


