ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਅਗਵਾਈ ਹੇਠ ਕਿਸਾਨਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਹੋਰ ਖੇਤੀ ਮੁੱਦਿਆਂ ਦੇ ਵਿਰੋਧ ਵਿੱਚ ਇੱਕ ਵਾਰ ਫਿਰ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸੈਂਕੜੇ ਕਿਸਾਨ ਸਰਹੱਦ ’ਤੇ ਇਕੱਠੇ ਹੋਏ। ਪਰ ਕਿਸਾਨਾਂ ਨੂੰ ਪੰਜਾਬ ਵਾਲੇ ਪਾਸੇ ਹੀ ਰੋਕ ਲਿਆ ਗਿਆ ਹੈ। ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬਹੁ-ਪਰਤੀ ਬੈਰੀਕੇਡ, ਕੰਕਰੀਟ ਦੇ ਬਲਾਕ, ਜ਼ੰਜੀਰਾਂ ਨਾਲ ਬੰਨ੍ਹੇ ਲੋਹੇ ਦੇ ਪਿੰਜਰੇ ਲਾਏ ਹਨ ਅਤੇ ਪੁਲੀਸ ਟੁਕੜੀਆਂ ਤਾਇਨਾਤ ਕੀਤੀਆਂ ਹਨ। ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀਆਂ ਹਨ। ਇਸ ਤੋਂ ਇਲਾਵਾ ਉਹ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਿਆਂ ਦਾ ਵਿਰੋਧ ਕਰ ਰਹੇ ਹਨ ਅਤੇ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਨ।
ਗੌਰਤਲਬ ਹੈ ਕਿ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਸੀ, ਜਿੱਥੇ ਮੂੰਗ ਦੀ ਖਰੀਦ ਐੱਮ.ਐੱਸ.ਪੀ. ’ਤੇ ਕਰਨ ਅਤੇ ਖਾਦ ਲਈ ਈ-ਟੋਕਨ ਪ੍ਰਣਾਲੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਮੋਹਨ ਯਾਦਵ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਭੋਪਾਲ ਵੱਲ ਕੂਚ ਕੀਤਾ ਸੀ। ਉੱਥੇ 28 ਜੁਲਾਈ ਨੂੰ ਨਰਮਦਾਪੁਰਮ ਤੋਂ ਭੋਪਾਲ ਵੱਲ ਮਾਰਚ ਸ਼ੁਰੂ ਕਰਨ ਵਾਲੇ ਕਿਸਾਨਾਂ ਨੂੰ ਪੁਲੀਸ ਨੇ ਸੀਐਸਆਈਆਰ- ਏਐਮਪੀਆਰਆਈ ਇੰਸਟੀਚਿਊਟ ਨੇੜੇ ਰੋਕ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਭੋਪਾਲ-ਨਰਮਦਾਪੁਰਮ ਹਾਈਵੇਅ ’ਤੇ ਧਰਨਾ ਦਿੱਤਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਚੌਕਸੀ ਵਜੋਂ ਕੁਝ ਸਕੂਲਾਂ ਵਿੱਚ ਛੁੱਟੀ ਵੀ ਕਰਨੀ ਪਈ ਸੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


