Close Menu
Rozana Desh PardeshRozana Desh Pardesh
    What's Hot

    मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना

    July 21, 2026

    आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम

    July 21, 2026

    मुख्य निर्वाचन अधिकारी ने की विशेष गहन पुनरीक्षण पर समीक्षा बैठक

    July 21, 2026
    Facebook X (Twitter) Instagram YouTube
    Breaking News
    • मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना
    • आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम
    • मुख्य निर्वाचन अधिकारी ने की विशेष गहन पुनरीक्षण पर समीक्षा बैठक
    • हरियाणा के राज्यपाल ने स्पोर्ट्स इंफ्रास्ट्रक्चर की समीक्षा की, सभी विश्वविद्यालयों में आधुनिक खेल सुविधाएं विकसित करने के दिए निर्देश
    • प्रदेश में 1 करोड़ 40 लाख पौधे लगाने का लक्ष्य किया गया निर्धारित-मुख्यमंत्री
    • युवाओं में शोध, कौशल और नेतृत्व क्षमता बढ़ाने के लिए सरकार प्रतिबद्ध: मुख्यमंत्री नायब सिंह सैनी
    • पर्यावरण बचाओ संदेश जन जन तक पंहुचाने के लिए वन चेतना यात्रा -2026 की चार एलईडी वैन को झंडी दिखाकर किया रवाना
    • मुख्यमंत्री ने पिंजौर मंडल के शक्ति केंद्र मानकपुर, प्रदेश अध्यक्ष डा. अर्चना गुप्ता ने मुरथल शक्ति केंद्र और संगठन मंत्री फणीन्द्रनाथ शर्मा ने गन्नौर शक्ति केंद्र पर कार्यकर्ताओं के साथ साझा किया टिफिन
    Tuesday, July 21
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦੀ ‘ਮਹਾਰੈਲੀ’
    Punjab

    ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦੀ ‘ਮਹਾਰੈਲੀ’

    July 21, 20267 Mins Read
    Share Facebook Twitter Telegram Email WhatsApp

    ‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼?ਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ ਕਿਸਾਨ ਮਹਾਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਹਾਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਸ਼ੰਭੂ ਬਾਰਡਰ ਉੱਤੇ ਵੱਡੀਆਂ-ਵੱਡੀਆਂ ਰੋਕਾਂ (ਬੈਰੀਕੇਡ) ਲਗਾ ਦਿੱਤੀਆਂ ਹਨ ਅਤੇ ਕਿਸਾਨਾਂ ਨੂੰ ਅੱਗੇ ਜਾਣ ਨਹੀਂ ਦਿੱਤਾ ਜਾ ਰਿਹਾ। ਪੁਲੀਸ ਨੇ ਆਮ ਲੋਕਾਂ ਲਈ ਰੂਟ ਵੀ ਡਾਇਵਰਟ ਕਰ ਦਿੱਤੇ ਹਨ।
    ਦੇਸ਼ ਬਚਾਓ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਆਗੂਆਂ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਨੇ ਲੰਘੇ ਦਿਨ ਹੀ ਦਿੱਲੀ ਲਈ ਚਾਲੇ ਪਾ ਦਿੱਤੇ ਸਨ। ਕਿਸਾਨ ਰਾਤ ਸਮੇਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਰੁਕੇ ਅਤੇ ਅੱਜ ਸਵੇਰੇ ਜਿਵੇਂ ਹੀ ਦਿੱਲੀ ਵੱਲ ਅੱਗੇ ਵਧੇ, ਤਾਂ ਪੁਲੀਸ ਨੇ ਸ਼ੰਭੂ ਬਾਰਡਰ ਉੱਤੇ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਵੇਲੇ ਸ਼ੰਭੂ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਚੁੱਕੇ ਹਨ ਅਤੇ ਉੱਥੇ ਕਿਸਾਨਾਂ ਦਾ ਭਾਰੀ ਇਕੱਠ ਹੋ ਗਿਆ ਹੈ।
    ਦੇਸ਼ ਬਚਾਓ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਆਗੂਆਂ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਨੇ ਲੰਘੇ ਦਿਨ ਹੀ ਦਿੱਲੀ ਲਈ ਚਾਲੇ ਪਾ ਦਿੱਤੇ ਸਨ। ਕਿਸਾਨ ਰਾਤ ਸਮੇਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਰੁਕੇ ਅਤੇ ਅੱਜ ਸਵੇਰੇ ਜਿਵੇਂ ਹੀ ਦਿੱਲੀ ਵੱਲ ਅੱਗੇ ਵਧੇ, ਤਾਂ ਪੁਲੀਸ ਨੇ ਸ਼ੰਭੂ ਬਾਰਡਰ ਉੱਤੇ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਵੇਲੇ ਸ਼ੰਭੂ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਚੁੱਕੇ ਹਨ ਅਤੇ ਉੱਥੇ ਕਿਸਾਨਾਂ ਦਾ ਭਾਰੀ ਇਕੱਠ ਹੋ ਗਿਆ ਹੈ।
    ਜ਼ਿਕਰਯੋਗ ਹੈ ਕਿ ਹਰਿਆਣਾ ਪੁਲੀਸ ਵੱਲੋਂ ਇਹ ਸਖ਼ਤ ਨਾਕੇਬੰਦੀ ‘ਦੇਸ਼ ਬਚਾਓ ਮੋਰਚੇ’ ਦੇ ਸੱਦੇ ’ਤੇ ਦਿੱਲੀ ਦੇ ਕਿਸਾਨ ਘਾਟ ਵਿਖੇ 21 ਜੁਲਾਈ ਨੂੰ ਕੀਤੀ ਜਾ ਰਹੀ ਵਿਸ਼ਾਲ ‘ਮਹਾਪੰਚਾਇਤ’ ਤੋਂ ਕੁਝ ਘੰਟੇ ਪਹਿਲਾਂ ਕੀਤੀ ਗਈ ਹੈ। ਆਯੋਜਕਾਂ ਦਾ ਦਾਅਵਾ ਹੈ ਕਿ ਇਸ ਮਹਾਪੰਚਾਇਤ ਵਿੱਚ ਦੇਸ਼ ਭਰ ਤੋਂ ਲਗਭਗ 550 ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਹਿੱਸਾ ਲੈ ਰਹੀਆਂ ਹਨ।
    ਹਰਿਆਣਾ ਪੁਲੀਸ ਦੀ ਰੋਕ ਤੋਂ ਬਾਅਦ ਕਿਸਾਨ ਆਗੂਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਜ਼ੀਰਕਪੁਰ ਜਾਂ ਦਿੱਲੀ-ਕਟੜਾ ਐਕਸਪ੍ਰੈੱਸਵੇਅ ਵਰਗੇ ਵਿਕਲਪਿਕ ਰਸਤਿਆਂ ਦੀ ਵਰਤੋਂ ਕਰਕੇ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਹੈ। ਬੀ.ਕੇ.ਯੂ. ਦੇ ਤਰਜਮਾਨ ਤੇਜਵੀਰ ਸਿੰਘ ਨੇ ਆਸ-ਪਾਸ ਦੇ ਕਿਸਾਨਾਂ ਨੂੰ ਸ਼ੰਭੂ ਬਾਰਡਰ ’ਤੇ ਹੀ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।
    ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਰਤ ਅਤੇ ਅਮਰੀਕਾ ਦੇ ਖੇਤੀਬਾੜੀ ਖੇਤਰ ਅਤੇ ਆਰਥਿਕ ਹਾਲਾਤ ਵਿੱਚ ਜ਼ਮੀਨ-ਆਸਮਾਨ ਦਾ ਫ਼ਰਕ ਹੈ। ਅਮਰੀਕਾ ਵਿੱਚ ਖੇਤੀਬਾੜੀ ਸੈਂਕੜੇ ਏਕੜਾਂ ਦੇ ਵੱਡੇ ਫਾਉੱਥੋਂ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਭਾਰੀ ਸਬਸਿਡੀਆਂ ਮਿਲਦੀਆਂ ਹਨ। ਇਸ ਦੇ ਉਲਟ, ਭਾਰਤ ਵਿੱਚ ਬਹੁਤੇ ਕਿਸਾਨਾਂ ਕੋਲ ਸਿਰਫ਼ ਦੋ ਤੋਂ ਤਿੰਨ ਏਕੜ ਜ਼ਮੀਨ ਹੈ ਅਤੇ ਸਰਕਾਰੀ ਮਦਦ ਵੀ ਬਹੁਤ ਸੀਮਤ ਹੈ। ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਜੇਕਰ ਇਸ ਸਮਝੌਤੇ ਤਹਿਤ ਅਮਰੀਕਾ ਤੋਂ ਸਸਤੇ ਖੇਤੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਆਉਂਦੇ ਹਨ ਤਾਂ ਛੋਟੇ ਭਾਰਤੀ ਕਿਸਾਨ ਉਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ, ਜਿਸ ਨਾਲ ਕਿਸਾਨਾਂ ਦੀ ਆਮਦਨ ’ਚ ਭਾਰੀ ਗਿਰਾਵਟ ਆਵੇਗੀ। ਦਿੱਲੀ ਵੱਲ ਵਧ ਰਹੇ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਕਿਸਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਇਸ ਵਪਾਰਕ ਪੈਕਟ ਦਾ ਡਟ ਕੇ ਵਿਰੋਧ ਕਰਨਾ ਬੇਹੱਦ ਜ਼ਰੂਰੀ ਹੈ।
    ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਦਿੱਲੀ ਦੇ ਕਿਸਾਨ ਘਾਟ ’ਤੇ ਹੋਣ ਵਾਲੀ ‘ਮਹਾਪੰਚਾਇਤ’ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਨੇ ਦਿੱਲੀ ਵੱਲ ਜਾਂਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੀਲ ਕਰ ਦਿੱਤੀਆਂ ਹਨ। ਪੁਲੀਸ ਵੱਲੋਂ ਬੀਤੇ ਦਿਨ ਤੋਂ ਹੀ ਸੂਬੇ ਭਰ ਵਿੱਚ ਕਿਸਾਨ ਆਗੂਆਂ ’ਤੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਉਨ੍ਹਾਂ ਦੇ ਸਮਰਥਕਾਂ ਸਮੇਤ ਕੁਰੂਕਸ਼ੇਤਰ ਦੇ ਪਿਹੋਵਾ ਤੋਂ ਉਸ ਵੇਲੇ ਹਿਰਾਸਤ ਵਿੱਚ ਲੈ ਲਿਆ ਗਿਆ, ਜਦੋਂ ਉਹ ਦਿੱਲੀ ਵੱਲ ਕੂਚ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਗੁਰਨਾਮ ਸਿੰਘ ਚੜੂਨੀ 2020-21 ਦੇ ਇਤਿਹਾਸਕ ਕਿਸਾਨੀ ਅੰਦੋਲਨ ਦਾ ਪ੍ਰਮੁੱਖ ਚਿਹਰਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਲਾਮਬੰਦ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ।

    ਕਿਸਾਨਾਂ ਦੇ ਦਿੱਲੀ ਮਾਰਚ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਭਰੋਸਾ
    ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼?ਲਾਫ਼ ਦਿੱਲੀ ਵੱਲ ਮਾਰਚ ਕਰਨ ਅਤੇ ਸ਼ੰਭੂ ਬਾਰਡਰ ’ਤੇ ਤਣਾਅਪੂਰਨ ਸਥਿਤੀ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨ ਭਾਈਚਾਰੇ ਨੂੰ ਵੱਡਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰਕ ਸਮਝੌਤੇ ਵਿੱਚ ਉਨ੍ਹਾਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਜਾਵੇਗਾ। ਮੰਗਲਵਾਰ ਸਵੇਰੇ ਆਯੋਜਿਤ ਐੱਨ.ਡੀ.ਏ. ਸੰਸਦੀ ਪਾਰਟੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਕੀਤੇ ਗਏ ਮੁਕਤ ਵਪਾਰ ਸਮਝੌਤਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਕੀਤੇ ਜਾਣ ਵਾਲੇ ਇਹ ਸਮਝੌਤੇ ਦੇਸ਼ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਨੂੰ ਪਹਿਲ ਦੇਣਗੇ ਅਤੇ ਇਨ੍ਹਾਂ ਨਾਲ ਖੇਤੀਬਾੜੀ ਸੈਕਟਰ ਨੂੰ ਨੁਕਸਾਨ ਨਹੀਂ ਬਲਕਿ ਲਾਭ ਪਹੁੰਚੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਦੱਸਿਆ ਕਿ ਕਿਸਾਨਾਂ ਦੀ ਭਲਾਈ ਸਰਕਾਰ ਦਾ ਮੁੱਖ ਟੀਚਾ ਰਿਹਾ ਹੈ ਅਤੇ ਆਉਣ ਵਾਲੇ ਕਿਸੇ ਵੀ ਐੱਫ.ਟੀ.ਏ. ਵਿੱਚ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਰਾਖੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਇਸ ਬੈਠਕ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਵੀ ਸੰਬੋਧਨ ਕੀਤਾ ਅਤੇ ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਇਸ ਮੁੱਦੇ ’ਤੇ ਪੂਰੀ ਤਰ੍ਹਾਂ ਗੰਭੀਰ ਹੈ।

    ਸ਼ੰਭੂ ਸਰਹੱਦ ਨੇੜੇ ਧਾਰਾ 163 ਲਾਗੂ:
    ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ’ਤੇ ਵਧਦੇ ਤਣਾਅ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਅੰਬਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਲਾਗੂ ਕਰ ਦਿੱਤੀ ਹੈ। ਇਹ ਹੁਕਮ ਸ਼ੰਭੂ ਸਰਹੱਦ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ 27 ਜੁਲਾਈ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਮੁੱਖ ਰੱਖਦਿਆਂ ਸ਼ੰਭੂ ਸਰਹੱਦ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਜਾਂ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਵੇਂ ਹੁਕਮਾਂ ਤਹਿਤ ਸਰਹੱਦੀ ਖੇਤਰ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਧਰਨਾ ਦੇਣ ਜਾਂ ਬਿਨਾਂ ਵਜ੍ਹਾ ਘੁੰਮਣ-ਫਿਰਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਵੀ ਇਨ੍ਹਾਂ ਰੋਕਾਂ ਦੀ ਉਲੰਘਣਾ ਕੀਤੀ ਜਾਂ ਸ਼ਾਂਤੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਖ਼ਿਲਾਫ਼ ਸਬੰਧਤ ਕਾਨੂੰਨੀਂ ਕਰਵਾਈ ਕੀਤੀ ਜਾਵੇਗੀ

    ਪੰਜਾਬ ਭਰ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਸ਼ੰਭੂ ਬਾਰਡਰ ਪਹੁੰਚੇ
    ਦੇਸ਼ ਬਚਾਓ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਆਗੂਆਂ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਨੇ ਲੰਘੇ ਦਿਨ ਹੀ ਦਿੱਲੀ ਲਈ ਚਾਲੇ ਪਾ ਦਿੱਤੇ ਸਨ। ਕਿਸਾਨ ਰਾਤ ਸਮੇਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਰੁਕੇ ਅਤੇ ਅੱਜ ਸਵੇਰੇ ਜਿਵੇਂ ਹੀ ਦਿੱਲੀ ਵੱਲ ਅੱਗੇ ਵਧੇ, ਤਾਂ ਪੁਲੀਸ ਨੇ ਸ਼ੰਭੂ ਬਾਰਡਰ ਉੱਤੇ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਵੇਲੇ ਸ਼ੰਭੂ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਚੁੱਕੇ ਹਨ ਅਤੇ ਉੱਥੇ ਕਿਸਾਨਾਂ ਦਾ ਭਾਰੀ ਇਕੱਠ ਹੋ ਗਿਆ ਹੈ। ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਅਤੇ ਆਮ ਲੋਕਾਂ ਦੇ ਵਿਰੁੱਧ ਹੈ। ਇਸੇ ਲਈ ਦੇਸ਼ ਭਰ ਦੇ ਕਿਸਾਨਾਂ ਵੱਲੋਂ ਇਸ ਸਮਝੌਤੇ ਖ਼?ਲਾਫ਼ ਸ਼ਾਂਤਮਈ ਢੰਗ ਨਾਲ ਦਿੱਲੀ ਦੇ ਕਿਸਾਨ ਘਾਟ ਉੱਤੇ ਇੱਕ ਦਿਨ ਦੀ ਮਹਾਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਪਰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨ ਕਿਸੇ ਟਕਰਾਅ ਵਿੱਚ ਨਹੀਂ ਪੈਣਗੇ, ਬਲਕਿ ਸ਼ੰਭੂ ਬਾਰਡਰ ਉੱਤੇ ਇਕੱਠੇ ਹੋ ਕੇ ਅਗਲੀ ਰਣਨੀਤੀ ਤਿਆਰ ਕਰਨਗੇ

    ਪਿਹੋਵਾ ਤੋਂ ਬੱਸ ਰਾਹੀਂ ਰਵਾਨਾ ਹੋਏ ਕਿਸਾਨਾਂ ਨੂੰ ਪੁਲੀਸ ਨੇ ਲਿਆ ਹਿਰਾਸਤ ’ਚ
    ਪਿਹੋਵਾ ਤੋਂ ਬੱਸ ਰਾਹੀਂ ਰਵਾਨਾ ਹੋਏ ਕਿਸਾਨਾਂ ਨੂੰ ਕੁਰੂਕਸ਼ੇਤਰ ਪੁਲੀਸ ਨੇ ਮੰਗਲਵਾਰ ਸਵੇਰੇ ਹਿਰਾਸਤ ਵਿੱਚ ਲੈ ਲਿਆ। ਦਿੱਲੀ ਵੱਲ ਵਧ ਰਹੇ ਕਿਸਾਨਾਂ ਦੇ ਕਾਫ਼ਲੇ ਨੂੰ ਅੱਧਵਾਟੇ ਰੋਕਦਿਆਂ ਪੁਲੀਸ ਨੇ ਪੂਰੀ ਬੱਸ ਨੂੰ ਆਪਣੇ ਘੇਰੇ ’ਚ ਲਿਆ ਅਤੇ ਸਾਰੇ ਕਿਸਾਨਾਂ ਨੂੰ ਕੁਰੂਕਸ਼ੇਤਰ ਪੁਲੀਸ ਲਾਈਨਜ਼ ਭੇਜ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਪਿਹੋਵਾ) ਦੇ ਤਰਜਮਾਨ ਪ੍ਰਿੰਸ ਵੜੈਚ ਨੇ ਪੁਲੀਸ ਕਾਰਵਾਈ ਦੀ ਸ਼ਦੀਦ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ, “ਅਸੀਂ ਸ਼ਾਂਤਮਈ ਢੰਗ ਨਾਲ ਬੱਸ ਵਿੱਚ ਸਵਾਰ ਹੋ ਕੇ ਦਿੱਲੀ ਜਾ ਰਹੇ ਸੀ, ਪਰ ਕੁਰੂਕਸ਼ੇਤਰ ਪੁਲੀਸ ਨੇ ਸਾਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਕੇ ਪੁਲੀਸ ਲਾਈਨਜ਼ ਪਹੁੰਚਾ ਦਿੱਤਾ ਹੈ। ਹਰਿਆਣਾ ਸਰਕਾਰ ਲਗਾਤਾਰ ਧੱਕੇਸ਼ਾਹੀ ਕਰਕੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਚਿੰਤਾਵਾਂ ਲਈ ਆਵਾਜ਼ ਬੁਲੰਦ ਕਰਨ ਤੋਂ ਰੋਕ ਰਹੀ ਹੈ।”

    ਸ਼ੰਭੂ ਸਰਹੱਦ ਪੂਰੀ ਤਰ੍ਹਾਂ ਸੀਲ: ਅੰਬਾਲਾ ਪੁਲੀਸ ਵੱਲੋਂ ਟਰੈਫ਼ਿਕ ਐਡਵਾਈਜ਼ਰੀ ਜਾਰੀ
    ਦਿੱਲੀ ਦੇ ਕਿਸਾਨ ਘਾਟ ’ਚ ਕਰਵਾਈ ਜਾ ਰਹੀ ‘ਮਹਾਪੰਚਾਇਤ’ ਲਈ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ-ਪੰਜਾਬ ਸ਼ੰਭੂ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਅੰਬਾਲਾ ਪੁਲੀਸ ਨੇ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਰਹੱਦ ’ਤੇ ਮਜ਼ਬੂਤ ਬੈਰੀਕੇਡ ਲਗਾ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਤਰਜਮਾਨ ਤੇਜਵੀਰ ਸਿੰਘ ਨੇ ਕਿਹਾ ਕਿ ਸ਼ੰਭੂ ਸਰਹੱਦ ਨੂੰ ਬਿਨਾਂ ਕਿਸੇ ਪੂਰਵ ਸੂਚਨਾ ਦੇ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਆਮ ਰਾਹਗੀਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    Share. Facebook Twitter Pinterest Email WhatsApp

    Related Posts

    ਕਿਸਾਨਾਂ ਤੇ ਪੁਲਿਸ ਵਿਚਕਾਰ ਬਣੀ ਸਹਿਮਤੀ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ

    July 21, 2026

    ਰਾਹੁਲ ਗਾਂਧੀ ਨੇ ਪੇਪਰ ਲੀਕ ਮੁੱਦੇ ’ਤੇ ਸਪੀਕਰ ਨਾਲ ਕੀਤੀ ਮੁਲਾਕਾਤ ਲੋਕ ਸਭਾ ’ਚ ਚਰਚਾ ਦੀ ਕੀਤੀ ਮੰਗ

    July 21, 2026

    ਪ੍ਰਧਾਨ ਮੰਤਰੀ ਮੋਦੀ ਨੇ ਨੀਟ ਪੇਪਰ ਲੀਕ ਦੇ ਸਬੰਧ ’ਚ ਸਖ਼ਤ ਸਜ਼ਾ ਦੇਣ ਦੀ ਕੀਤੀ ਗੱਲ

    July 21, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना

    July 21, 2026

    आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम

    July 21, 2026

    मुख्य निर्वाचन अधिकारी ने की विशेष गहन पुनरीक्षण पर समीक्षा बैठक

    July 21, 2026

    हरियाणा के राज्यपाल ने स्पोर्ट्स इंफ्रास्ट्रक्चर की समीक्षा की, सभी विश्वविद्यालयों में आधुनिक खेल सुविधाएं विकसित करने के दिए निर्देश

    July 21, 2026

    प्रदेश में 1 करोड़ 40 लाख पौधे लगाने का लक्ष्य किया गया निर्धारित-मुख्यमंत्री

    July 21, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना

    July 21, 2026

    आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम

    July 21, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.