ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਕਮੇਟੀ ਮੋਗਾ ਵੱਲੋਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਸਾਹਮਣੇ ਲਾਇਆ ਧਰਨਾ ਅੱਜ 9 ਵੇਂ ਦਿਨ ਵੀ ਜਾਰੀਹੈ ਧਰਨੇ ਨੂੰ ਸੰਬੋਧਨ ਕਰਦਿਆਂ ਜਿਲਾ ਪਰਧਾਨ ਅਮਰਜੀਤ ਸਿੰਘ ਸੈਦੋ ਜਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ,ਜਿਲਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਜੇਕਰ ਇਹ ਸਮਝੌਤਾ ਲਾਗੂ ਹੋ ਗਿਆ ਤਾਂ ਇਸ ਸਮਝੋ ਤੇ ਨਾਲ ਸਾਡੇ ਦੇਸ਼ ਦੀ ਆਰਥਿਕ ਤਾ ਨੂੰ ਵੱਡਾ ਨੁਕਸਾਨ ਪਹੁੰਚੇਗਾ ਇਹ ਸਮਝੌਤਾ ਵਿਦੇਸ਼ੀ ਅਤੇ ਦੇਸੀ ਕਾਰਪੋਰੇਟਾਂ ਪੱਖੀ ਸਮਝੌਤਾ ਹੈ ਇਹ ਸਮਝੌਤੇ ਨਾਲ ਪਹਿਲਾਂ ਹੀ ਅਮਰ ਵੇਲ ਵਾਂਗ ਵੱਧ ਰਹੀ ਮੰਗਿਆਈ ਹੋਰ ਛੜੱਪੇ ਮਾਰ ਕੇ ਵਧੇਗੀ ਦਿੱਲੀ ਸੰਘਰਸ਼ ਵੇਲੇ ਜੋ ਕਿਸਾਨਾਂ ਨੇ ਮੋਦੀ ਸਰਕਾਰ ਤੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਸੀ ਇਹ ਸਮਝੌਤਾ ਉਹਨਾਂ ਦਾ ਹੀ ਬਦਲਵਾਂ ਰੂਪ ਹੈ ਇਸ ਤਰ੍ਹਾਂ ਹੀ ਸਰਕਾਰਾਂ ਵੱਲੋਂ ਲੈਂਡ ਪੋਲਿੰਗ ਨੀਤੀ ਲਿਆ ਕੇ ਕਿਸਾਨਾਂ ਦੀਆਂ ਜਮੀਨਾਂ ਖੋਹ ਕੇ ਕਾਰਪਰੇਟਾਂ ਦੇ ਹਵਾਲੇ ਕਰਨੀਆਂ ਚਾਹੁੰਦੀਆਂ ਹਨ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਸਿਰ ਚੜੇ ਹੋਏ ਕਰਜੇ ਮੁਆਫ ਨਹੀਂ ਕਰਦੀਆਂ ਪਰੰਤੂ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਸਿਰ ਚੜੇ ਅਰਬਾਂ ਰੁਪਏ ਦੇ ਕਰਜੇ ਵੱਟੇ ਖਾਤੇ ਪਾ ਕੇ ਮਾਫ ਕਰ ਰਹੀਆਂ ਹਨ
ਆਗੂਆਂ ਨੇ ਦੱਸਿਆ ਕਿ ਕਲ ਨੂੰ ਮਲਾਜਮ ਜਥੇਬੰਦੀਆਂ ਇਕ ਦਿਨ ਦੀ ਛੁੱਟੀ ਲੈ ਕਿ ਦਫਤਰਾਂ ਦਾ ਕੰਮ ਕਾਜ ਠੱਪ ਕਰ ਰਹੀਆਂ ਹਨ ਅੱਜ ਦੇ ਇਕੱਠ ਨੇ ਇੱਕ ਮਤੇ ਰਾਹੀਂ ਉਨਾ ਦੀ ਹਮਾਇਤ ਕਰਨ ਦਾ ਫੈਂਸਲਾ ਕੀਤਾ ਹੈਅੱਜ ਦਾ ਇਕੱਠ ਸਰਕਾਰ ਪਾਸੋਂ ਮੰਗ ਕਰਦਾ ਕਿ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੇ ਮੰਗਾਂ ਮਸਲਿਆਂ ਦਾ ਹੱਲ ਨਹੀਂ ਹੁੰਦਾ ਉਨਾ ਚਿਰ ਇਹ ਸੰਘਰਸ਼ ਜਾਰੀ ਰਵੇਗਾ ਆਗੂਆਂਨੇ ਇਹ ਵੀ ਦਸਿਆ ਕਿ ਕਿਸਾਨਾ ਦੇ ਲੋਕਲ ਮਸਲਿਆਂ ਸਬੰਦੀ ਜਿਲਾ ਕਮੈਟੀ ਨੇ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲ ਕਿ ਮੰਗ ਪੱਤਰ ਦਿੱਤਾ ਤੇ ਉਹਨਾਂ ਮਸਲਿਆਂ ਤੇਗੱਲਬਾਤ ਵੀ ਕੀਤੀ ਡਿਪਟੀ ਕਮਿਸ?ਨਰ ਮੋਗਾ ਨੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿਤਾ ਅੱਜ ਦੇ ਧਰਨੇ ਨੂੰ ਉਪਰੋਕਤ ਤੋਂ ਬਿਨਾਂ ਇਹਨਾਂ ਨੇ ਵੀ ਸੰਬੋਧਨ ਕੀਤਾ ਗੁਰਦੇਵ ਸਿੰਘ ਕਿਸ਼ਨਪੁਰਾ, ਲਖਵੀਰ ਸਿੰਘ ਕਿਸ਼ਨਪਰਾ, ਸੁਖਜੀਤ ਸਿੰਘ ਲੰਡੇਕੇ, ਜਸਵਿੰਦਰ ਸਿੰਘ ਘਲ ਕਲਾਂ, ਕੁਲਦੀਪ ਕੌਰ ਕੁੱਸਾ ਹਰਮੇਲ ਸਿੰਘਾ ਘਾਲੀ , ਬਲਵੀਰ ਸਿੰਘ ਸਮਾਲਸਰ,ਗੁਰਦੇਵ ਸਿੰਘ ਡੇਮਰੂ, ਹੁਕਮ ਸਿੰਘ ਰਾਮਾ ਨੇ ਇਨਕਲਾਬੀ ਗੀਤ ਪੇਸ਼ ਕੀਤੇ
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


