ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ ਅਤੇ ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ ਨੇ ਪਟਿਆਲਾ ਪਾਵਰਕੌਮ ਦਫ਼ਤਰ ਅੱਗੇ ਧਰਨੇ ’ਤੇ ਬੈਠੇ 2600 ਅਪਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਕੱਲ਼ 5 ਜੂਨ ਨੂੰ ਪਟਿਆਲਾ ਪਾਵਰਕੌਮ ਦੇ ਹੈੱਡ ਆਫਿਸ ਅੱਗੇ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਅਪਰੈਂਟਿਸਸ਼ਿਪ ਲਾਈਨਮੈਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਖਾਸਕਾਰ ਡੀਐਸਪੀ ਸੰਜੀਵ ਸਿੰਗਲਾ ਵੱਲੋ ਆਪਣਾ ਹੱਕ ਮੰਗਦੇ ਹੋਏ ਪਾਵਰਕੌਮ ਦੇ ਸਹਾਇਕ ਲਾਈਨਮੈਨ ਉੱਪਰ ਅੰਨੇਵਾਹ ਲਾਠੀਚਾਰਜ ਕੀਤਾ ਗਿਆ ਨੋਜਵਾਨ ਦੀਆਂ ਪੱਗਾ ਉਤਾਰੀਆਂ ਅਤੇ ਲੱਤਾਂ ਬਾਹਾਂ ਤੋੜ ਦਿੱਤੀਆਂ ਗਈਆਂ। ਜਿਸ ਦੇ ਵਿਰੋਧ ਵਜੋਂ ਅੱਜ ਕਿਸਾਨ ਆਗੂਆਂ ਵੱਲੋਂ ਦਾਣਾ ਮੰਡੀ ਤੋਂ ਚੱਲ ਕੇ ਜਬਰਦਸ਼ਤ ਨਾਹਰੇਬਾਜੀ ਕਰਦੇ ਹੋਏ ਤਹਿਸੀਲ ਦਫ਼ਤਰ ਕੋਲ ਰੋਡ ਉਪਰ ਪਹੁੰਚ ਕੇ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕਿਆ। ਇਸ ਮੌਕੇ ਪ੍ਰੈਸ ਨੂੰ ਜਾਰੀ ਬਿਆਨ ’ਚ ਕਿਹਾ ਕਿ ਸਰਕਾਰ ਵੱਲੋਂ ਪਿਛਲੇ 10-10 ਸਾਲਾਂ ਤੋਂ ਠੇਕੇ ’ਤੇ ਕੰਮ ਕਰਵਾਉਣ ਦੇ ਬਾਵਜੂਦ ਨਾ ਤਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਤਨਖ਼ਾਹ ’ਚ ਵਾਧਾ ਕੀਤਾ ਜਾ ਰਿਹਾ ਹੈ। ਸਗੋਂ ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਮੁਲਾਜ਼ਮ ਲਗਾਤਾਰ ਤੰਗ-ਪ੍ਰੇਸ਼ਾਨ ਹੋ ਰਹੇ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅੱਜ ਪੰਜਾਬ ਦਾ ਹਰ ਵਰਗ ਸੰਘਰਸ਼ ਦੇ ਰਾਹ ’ਤੇ ਹੈ। ਜੇ ਸਰਕਾਰ ਨੇ ਦਮਨ ਤੇ ਜਬਰ ਦੇ ਹੱਥਕੰਡੇ ਬੰਦ ਨਾ ਕੀਤੇ ਤਾਂ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਜ਼ਖ਼ਮੀ ਮੁਲਾਜ਼ਮਾਂ ਦਾ ਇਲਾਜ ਕਰਵਾਇਆ ਜਾਵੇ, ਦੋਸ਼ੀ ਅਧਿਕਾਰੀਆਂ ’ਤੇ ਕਾਰਵਾਈ ਹੋਵੇ ਤੇ ਅਪਰੈਂਟਿਸਸ਼ਿਪ ਲਾਈਨਮੈਨਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਮੌਕੇ ਬਲਾਕ ਆਗੂ ਸ਼ਿੰਦਰ ਸਿੰਘ ਕੁਠਾਲਾ, ਰਛਪਾਲ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ ਅਤੇ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


