ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਛੋਟੇ-ਵੱਡੇ ਟੋਲ ਪਲਾਜ਼ਿਆਂ ਨੂੰ ਟੋਲ ਮੁਕਤ ਕਰਨ ਦੇ ਸੂਬਾ ਪੱਧਰੀ ਐਲਾਨ ਤਹਿਤ ਜ਼ਿਲ੍ਹਾ ਮਾਨਸਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਗੋਬਿੰਦਪੁਰਾ ਦੀ ਅਗਵਾਈ ਹੇਠ ਬੁਢਲਾਡਾ–ਪਟਿਆਲਾ ਰੋਡ ’ਤੇ ਜ਼ਿਲ੍ਹਾ ਮਾਨਸਾ ਅਤੇ ਸੰਗਰੂਰ ਦੀ ਹੱਦ ’ਤੇ ਸਥਿਤ ਚੋਟੀਆਂ ਟੋਲ ਪਲਾਜ਼ਾ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਮੁਕਤ ਰੱਖਿਆ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਗੋਬਿੰਦਪੁਰਾ, ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਭੀਖੀ, ਦਿਦਾਰ ਸਿੰਘ ਖਾਰਾ, ਹਰਮੀਤ ਸਿੰਘ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਲੈਂਡ ਮਾਰਗੇਜ ਬੈਂਕਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ, ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਅਤੇ ਭਾਰਤ–ਅਮਰੀਕਾ ਟ੍ਰੇਡ ਡੀਲ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਦੀਆਂ ਨੀਤੀਆਂ ’ਤੇ ਚੱਲਦਿਆਂ ਸੂਬੇ ਦੀ ਉਪਜਾਊ ਅਤੇ ਜ਼ਰਖੇਜ਼ ਖੇਤੀਬਾੜੀ ਜ਼ਮੀਨ ਨੂੰ ਲੈਂਡ ਪੂਲਿੰਗ ਨੀਤੀ ਰਾਹੀਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਖੋਹਣ ਨਹੀਂ ਦਿੱਤੀਆਂ ਜਾਣਗੀਆਂ ਅਤੇ ਇਸ ਨੀਤੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਤਰਸੇਮ ਸਿੰਘ ਗੋਬਿੰਦਪੁਰਾ ਨੇ ਕਿਹਾ ਕਿ ਲੈਂਡ ਮਾਰਗੇਜ ਬੈਂਕ ਦੀਆਂ ਨੀਤੀਆਂ ਕਾਰਨ ਵੱਡੀ ਗਿਣਤੀ ਵਿੱਚ ਕਿਸਾਨ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ 30 ਮਾਰਚ ਤੋਂ ਫਰੀਦਕੋਟ ਜ਼ਿਲ੍ਹੇ ਵਿੱਚ ਅਤੇ 11 ਮਈ ਤੋਂ ਪੰਜਾਬ ਦੇ 12 ਹੋਰ ਜ਼ਿਲ੍ਹਿਆਂ ਵਿੱਚ ਲੈਂਡ ਮਾਰਗੇਜ ਬੈਂਕਾਂ ਦੀਆਂ ਸ਼ਾਖਾਵਾਂ ਨੂੰ ਜ਼ਿੰਦਰੇ ਲਗਾ ਕੇ ਪੱਕੇ ਧਰਨੇ ਦਿੱਤੇ ਜਾ ਰਹੇ ਹਨ। ਤਰਸੇਮ ਸਿੰਘ ਗੋਬਿੰਦਪੁਰਾ ਨੇ ਇਹ ਵੀ ਮੰਗ ਕੀਤੀ ਕਿ ਭਾਰਤ–ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਿਆ ਜਾਵੇ ਤਾਂ ਜੋ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਹੋ ਸਕੇ।
ਅੰਤ ਵਿੱਚ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡਾ ਅੰਦੋਲਨ ਵਿੱਢਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਦਰਸਨ ਸਿੰਘ ਬਲਾਕ ਜਰਨਲ ਸਕੱਤਰ, ਜੁਗਰਾਜ ਸਿੰਘ ਹੀਰੋ ਕਲਾਂ ਬਲਾਕ ਪ੍ਰਧਾਨ ,ਗੁਰਜੀਤ ਸਿੰਘ ਟਾਹਲੀਆ ਬਲਾਕ ਪ੍ਰਧਾਨ, ਆਜੈਬ ਸਿੰਘ ਦੋਦੜਾ ਬਲਾਕ ਜਰਨਲ ਸਕੱਤਰ, ਅਮਨਦੀਪ ਸਿੰਘ ਖਿਆਲਾ ਬਲਾਕ ਆਗੂ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ ਵੱਲੋਂ ਵੀ ਧਰਨੇ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਬਲਾਕ, ਪਿੰਡ ਇਕਾਈਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


