ਚੰਡੀਗੜ੍ਹ ਵਿਖੇ ਜੋ ਸੰਯੁਕਤ ਕਿਸਾਨ ਮੋਰਚਾ ਗਵਰਨਰ ਪੰਜਾਬ ਦਾ ਘਰਾਓ ਕਰਨ ਜਾ ਰਿਹਾ ਸੀ ਤਾਂ ਉਸ ਤੇ ਅੰਨੇਵਾਹ ਲਾਠੀ ਚਾਰਜ ਅਤੇ ਅਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਜਿਸ ਕਾਰਨ ਕਈ ਕਿਸਾਨ ਜਖਮੀ ਅਤੇ ਕਈ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਸ ਕਾਰਨ ਸੰਯੁਕਤ ਕਿਸਾਨ ਮੋਰਚੇ ਨੇ ਤਰੁੰਤ ਫੈਸਲਾ ਕਰਕੇ 15 ਮਈ ਨੂੰ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਸੀ। ਜਿਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਿਲ੍ਹਾ ਫਿਰੋਜ਼ਪੁਰ ਬਲਾਕ ਮੱਖੂ ਵੱਲੋਂ ਲੱਖਵਿੰਦਰ ਸਿੰਘ ਪੀਰਮੁਹੰਮਦ ਪ੍ਰਗਟ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਨਾਲ ਜੋ ਪੰਗਾ ਲਿਆ ਹੈ ਇਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਭੁਗਤਣਾ ਪਵੇਗਾ।ਕਿਸਾਨ ਆਗੂਆਂ ਨੇ ਚੰਡੀਗੜ੍ਹ ਵਿਖੇ ਕਿਸਾਨਾਂ ਉਤੇ ਹੋਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੰਗਲ ਸਿੰਘ ਤਰਸੇਮ ਸਿੰਘ ਪਾਲ ਸਿੰਘ ਪਟਿਆਲੀਆ ਵਿਨੋਦ ਕੁਮਾਰ ਬਲਕਾਰ ਸਿੰਘ ਜੁਗਰਾਜ ਸਿੰਘ ਮਹਿਲ ਸਿੰਘ ਦੀਨੇ ਕੇ ਮਿਲਖਾ ਸਿੰਘ ਗੱਟਾ ਡਾਕਟਰ ਮਨਮੋਹਨ ਸਿੰਘ ਗਿੱਲ ਟੇਕ ਸਿੰਘ ਗੁਰਵੇਲ ਸਿੰਘ ਕਮਲਜੀਤ ਸਿੰਘ ਚਾਗੀਆ ਬਲਵੀਰ ਸਿੰਘ ਪੱਧਰੀ ਜੋਗਿੰਦਰ ਸਿੰਘ ਗੱਟਾ ਕੁਲਦੀਪ ਸਿੰਘ ਸੁਧੀਆ ਗੁਰਵਿੰਦਰ ਸਿੰਘ ਲੱਖਵਿੰਦਰ ਸਿੰਘ ਗੱਟਾ ਮੱਲੂਵਾਲਾ ਦਲੇਰ ਸਿੰਘ ਜੋਗਿੰਦਰ ਸਿੰਘ ਗੁਰਵਿੰਦਰ ਸਿੰਘ ਏਕਮਜੀਤ ਏਕਮਜੀਤ ਏਕਮਜੀਤ ਸਿੰਘ ਬਿਕਰਮਜੀਤ ਸਿੰਘ ਆਦਿ ਕਿਸਾਨ ਹਾਜਰ ਸਨ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ


